ਰੂਪਨਗਰ, (ਵਿਜੇ)- ‘ਆਪ’ ਵਿਧਾਇਕ ਅਮਰਜੀਤ ਸਿੰਘ ਸੰਦੋਆ ’ਤੇ ਕਥਿਤ ਰੂਪ ’ਚ ਹਮਲਾ ਕਰਨ ਵਾਲੇ ਅਜਵਿੰਦਰ ਸਿੰਘ ਦੀ ਪਤਨੀ ਜਸਵਿੰਦਰ ਕੌਰ ਨੇ ਜ਼ਿਲਾ ਪੁਲਸ ਤੋਂ ਮੰਗ ਕੀਤੀ ਕਿ ਵਿਧਾਇਕ ਦੇ ਵਿਰੁੱਧ ਕ੍ਰਾਸ ਕੇਸ ਦਰਜ ਕੀਤਾ ਜਾਵੇ।
ਜ਼ਿਲਾ ਪੁਲਸ ਮੁਖੀ ਰਾਜਬਚਨ ਸਿੰਘ ਸੰਧੂ ਨੇ ਦੱਸਿਆ ਕਿ ਉਨ੍ਹਾਂ ਨੂੰ ਅਜਵਿੰਦਰ ਸਿੰਘ ਦੀ ਪਤਨੀ ਜਸਵਿੰਦਰ ਕੌਰ ਨੇ ਇਕ ਅਰਜ਼ੀ ਦਿੱਤੀ ਹੈ ਕਿ ਉਕਤ ਮਾਮਲੇ ’ਚ ਵਿਧਾਇਕ ਅਮਰਜੀਤ ਸਿੰਘ ਸੰਦੋਆ ’ਤੇ ਕ੍ਰਾਸ ਦਰਜ ਕੀਤਾ ਜਾਵੇ ਕਿਉਂਕਿ ਵਿਧਾਇਕ ਨੇ ਉਨ੍ਹਾਂ ਦੇ ਪਤੀ ਅਤੇ ਉਨ੍ਹਾਂ ਦੇ ਸਾਥੀਆਂ ਨਾਲ ਕੁੱਟ-ਮਾਰ ਕੀਤੀ ਹੈ ਅਤੇ ਉਨ੍ਹਾਂ ’ਤੇ ਹਮਲਾ ਕੀਤਾ ਹੈ। ਇਸ ਲਈ ਅਮਰਜੀਤ ਸਿੰਘ ਸੰਦੋਆ ਵੀ ਦੋਸ਼ੀ ਹਨ। ਇਸ ਦੇ ਨਾਲ ਹੀ ਉਸ ਦੀ ਪਤਨੀ ਨੇ ਮੰਗ ਕੀਤੀ ਹੈ ਕਿ ਅਜਵਿੰਦਰ ਸਿੰਘ ਵਿਰੁੱਧ 307 ਧਾਰਾ ਨੂੰ ਵਾਪਸ ਲੈ ਲਿਆ ਜਾਵੇ ਅਤੇ ਸਾਰੇ ਕੇਸ ਦੀ ਉੱਚ ਪੱਧਰੀ ਜਾਂਚ ਕੀਤੀ ਜਾਵੇ ਤਾਂ ਕਿ ਉਨ੍ਹਾਂ ਦੇ ਪਤੀ ਨਾਲ ਇਨਸਾਫ ਹੋ ਸਕੇ। ਐੱਸ.ਐੱਸ.ਪੀ. ਨੇ ਦੱਸਿਆ ਕਿ ਉਨ੍ਹਾਂ ਨੇ ਜਸਵਿੰਦਰ ਕੌਰ ਦੀ ਅਰਜ਼ੀ ’ਤੇ ਜਾਂਚ ਸ਼ੁਰੂ ਕਰਵਾ ਦਿੱਤੀ ਹੈ ਅਤੇ ਰਿਪੋਰਟ ਮਿਲਣ ’ਤੇ ਅਗਲੀ ਕਾਰਵਾਈ ਹੋਵੇਗੀ।
ਨਾਜਾਇਜ਼ ਸ਼ਰਾਬ ਤੇ ਨਸ਼ੇ ਵਾਲੇ ਪਦਾਰਥਾਂ ਸਮੇਤ 3 ਕਾਬੂ
NEXT STORY