ਮੋਗਾ (ਆਜ਼ਾਦ) - ਪੰਜਾਬ ਸਰਕਾਰ ਦੇ ਨਿਰਦੇਸ਼ਾਂ 'ਤੇ ਰਿਸ਼ਵਤਖੋਰੀ ਦੇ ਖਿਲਾਫ ਚਲਾਈ ਜਾ ਰਹੀ ਮੁਹਿੰਮ ਦੇ ਤਹਿਤ ਵਿਜੀਲੈਂਸ ਬਿਊਰੋ ਨੇ ਨਿਰਧਾਰਤ ਫੀਸ ਤੋਂ ਵੱਧ ਫੀਸ ਲੈਣ ਦੇ ਦੋਸ਼ਾਂ 'ਚ ਬਾਘਾਪੁਰਾਣਾ ਦੇ ਰਜਿਸਟਰੀ ਕਲਰਕ ਦੇ ਖਿਲਾਫ ਮਾਮਲਾ ਦਰਜ ਕਰ ਦਿੱਤਾ ਹੈ।
ਮਿਲੀ ਜਾਣਕਾਰੀ ਅਨੁਸਾਰ ਸੁਖਜਿੰਦਰ ਸਿੰਘ ਸੁੱਖਾ ਨਿਵਾਸੀ ਪਿੰਡ ਘੋਲੀਆ ਕਲਾਂ ਨੇ ਵਿਜੀਲੈਂਸ ਬਿਊਰੋ ਦੇ ਟੋਲ ਫਰੀ ਨੰਬਰ 'ਤੇ ਸ਼ਿਕਾਇਤ ਦਰਜ ਕਰਵਾਈ ਕਿ ਉਸ ਨੇ ਤਹਿਸੀਲ ਦਫਤਰ ਬਾਘਾਪੁਰਾਣਾ 'ਚ ਇਕ ਰਜਿਸਟਰੀ ਕਰਵਾਈ ਸੀ, ਜਿਸਦੀ ਸਰਕਾਰੀ ਫੀਸ 900 ਰੁਪਏ ਬਣਦੀ ਸੀ ਪਰ ਰਜਿਸਟਰੀ ਕਲਰਕ ਜਸਵਿੰਦਰ ਸਿੰਘ ਨੇ ਮੇਰੇ ਕੋਲੋ 7 ਹਜ਼ਾਰ ਰੁਪਏ ਲੈ ਲਏ। ਮੈਂ ਉਸ ਨੂੰ ਸਮਝਾਉਣ ਦੀ ਬਹੁਤ ਕੋਸ਼ਿਸ਼ ਕੀਤੀ ਪਰ ਉਸ ਨੇ ਮੇਰੀ ਇਕ ਨਹੀਂ ਸੁਣੀ। ਉਸ ਨੇ ਕਿਹਾ ਕਿ ਰਜਿਸਟਰੀ ਕਲਰਕ ਨੇ ਮੇਰੇ ਤੋਂ ਨਿਰਧਾਰਤ ਫੀਸ ਤੋਂ ਵੱਧ ਪੈਸੇ ਬਰਾਮਦ ਕੀਤੇ ਹਨ।
ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆ ਵਿਜੀਲੈਂਸ ਬਿਊਰੋ ਦੇ ਅਧਿਕਾਰੀਆਂ ਨੇ ਇਸਦੀ ਜਾਂਚ ਡੀ.ਐੱਸ.ਪੀ. ਵਿਜੀਲੈਂਸ ਬਿਊਰੋ ਪਲਵਿੰਦਰ ਸਿੰਘ ਸੰਧੂ ਅਤੇ ਇੰਸਪੈਕਟਰ ਸੋਹਨ ਸਿੰਘ ਨੂੰ ਕਰਨ ਦੇ ਆਦੇਸ਼ ਦਿੱਤੇ ਸਨ। ਜਾਂਚ ਤੋਂ ਬਾਅਦ ਸ਼ਿਕਾਇਤਕਰਤਾ ਦੇ ਦੋਸ਼ ਸਹੀ ਪਾਏ ਜਾਣ 'ਤੇ ਥਾਣਾ ਵਿਜੀਲੈਂਸ ਬਿਊਰੋ ਫਿਰੋਜ਼ਪੁਰ 'ਚ ਰਜਿਸਟਰੀ ਕਲਰਕ ਜਸਵਿੰਦਰ ਸਿੰਘ ਦੇ ਖਿਲਾਫ ਭ੍ਰਿਸ਼ਟਾਚਾਰ ਐਕਟ ਦੇ ਤਹਿਤ ਮਾਮਲਾ ਦਰਜ ਕਰ ਦਿੱਤਾ। ਇਸ ਸਬੰਧੀ ਵਿਜੀਲੈਂਸ ਬਿਊਰੋ ਫਿਰੋਜ਼ਪੁਰ ਰੇਂਜ ਡੀ.ਐੱਸ.ਪੀ. ਰਸ਼ਪਾਲ ਸਿੰਘ ਨਾਲ ਗੱਲਬਾਤ ਕਰਨ 'ਤੇ ਉਨ੍ਹਾਂ ਕਿਹਾ ਕਿ ਉਹ ਮਾਮਲੇ ਦੀ ਜਾਂਚ ਕਰ ਰਹੇ ਹਨ ਅਤੇ ਕਥਿਤ ਦੋਸ਼ੀ ਦੀ ਗ੍ਰਿਫਤਾਰੀ ਅਜੇ ਬਾਕੀ ਹੈ।
...ਤੇ ਹੁਣ 'ਟਰੇਨ ਕੈਪਟਨ' ਦੂਰ ਕਰੇਗਾ ਯਾਤਰੀਆਂ ਦੀਆਂ ਮੁਸ਼ਕਲਾਂ
NEXT STORY