ਜਲੰਧਰ (ਜ.ਬ.) - ਸ਼੍ਰੋਮਣੀ ਅਕਾਲੀ ਦਲ ਦੇ ਉੱਪ ਪ੍ਰਧਾਨ ਤੇ ਸਾਬਕਾ ਪੀ.ਡਬਲਯੂ.ਡੀ. ਮੰਤਰੀ ਜਨਮੇਜਾ ਸਿੰਘ ਸੇਖੋਂ, ਜਿਨ੍ਹਾਂ ਦੀ ਪਤਨੀ ਸ਼੍ਰੀਮਤੀ ਜਸਵਿੰਦਰ ਕੌਰ ਦਾ ਪਿਛਲੇ ਦਿਨੀਂ ਦਿਹਾਂਤ ਹੋ ਗਿਆ ਸੀ, ਨਾਲ ਹਮਦਰਦੀ ਪ੍ਰਗਟ ਕਰਨ ਲਈ ਵੱਡੀ ਗਿਣਤੀ 'ਚ ਪਾਰਟੀ ਦੇ ਆਗੂ ਤੇ ਵਰਕਰ ਉਨ੍ਹਾਂ ਦੇ ਨਿਵਾਸ 'ਤੇ ਪਹੁੰਚ ਕੇ ਅਫਸੋਸ ਪ੍ਰਗਟ ਕਰ ਰਹੇ ਹਨ। ਅੱਜ ਰੋਜੀ ਬਰਕੰਦੀ ਐੱਮ. ਐੱਲ. ਏ. ਮੁਕਤਸਰ, ਪਰਮਬੰਸ ਸਿੰਘ ਬੰਟੀ ਰੁਮਾਣਾ, ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲਾ ਪ੍ਰਧਾਨ ਫਿਰੋਜ਼ਪੁਰ ਮੰਟੂ ਵੋਹਰਾ, ਸਾਬਕਾ ਮੰਤਰੀ ਪਰਮਿੰਦਰ ਸਿੰਘ ਢੀਂਡਸਾ, ਦਰਸ਼ਨ ਬਰਾੜ ਐੱਸ. ਜੀ. ਪੀ. ਸੀ. ਮੈਂਬਰ, ਪ੍ਰੀਤਮ ਸਿੰਘ ਮਲਸੀਆਂ, ਡਾ. ਮਹਿੰਦਰ ਸਿੰਘ ਰਿਣਵਾ ਸਾਬਕਾ ਵਿਧਾਇਕ ਤੋਂ ਇਲਾਵਾ ਹੋਰ ਆਗੂਆਂ ਨੇ ਵੀ ਸ਼੍ਰੀ ਸੇਖੋਂ ਨਾਲ ਦੁੱਖ ਸਾਂਝਾ ਕੀਤਾ। ਇਸ ਤੋਂ ਪਹਿਲਾਂ ਜਥੇਦਾਰ ਤੋਤਾ ਸਿੰਘ, ਅਵਤਾਰ ਸਿੰਘ ਜ਼ੀਰਾ, ਸ਼੍ਰੀ ਸ਼ੇਰ ਸਿੰਘ ਘੁਬਾਇਆ, ਜੋਗਿੰਦਰ ਜਿੰਦੂ ਤੇ ਹੋਰ ਆਗੂ ਵੀ ਉਨ੍ਹਾਂ ਨਾਲ ਹਮਦਰਦੀ ਪ੍ਰਗਟਾ ਚੁੱਕੇ ਹਨ। ਪਰਿਵਾਰ ਦੇ ਮੈਂਬਰਾਂ ਨੇ ਦੱਸਿਆ ਕਿ ਸ਼੍ਰੀਮਤੀ ਜਸਵਿੰਦਰ ਕੌਰ ਪਿਛਲੇ ਕੁਝ ਸਮੇਂ ਤੋਂ ਬੀਮਾਰ ਚਲੇ ਆ ਰਹੇ ਸਨ ਤੇ ਮੋਹਾਲੀ ਵਿਖੇ ਫੋਰਟਿਸ ਹਸਪਤਾਲ 'ਚ ਦਾਖਲ ਸਨ, ਜਿਥੇ ਉਨ੍ਹਾਂ ਦੀ ਮੌਤ ਹੋ ਗਈ। ਉਨ੍ਹਾਂ ਨਮਿੱਤ ਸ਼ਰਧਾਂਜਲੀ ਸਮਾਗਮ 4 ਫਰਵਰੀ ਨੂੰ ਫਿਰੋਜ਼ਪੁਰ ਦੀ ਦਾਣਾ ਮੰਡੀ 'ਚ ਹੋਵੇਗਾ।
ਜ਼ਬਰਦਸਤੀ ਫੋਟੋ ਖਿੱਚ ਕੇ ਇੰਟਰਨੈੱਟ 'ਤੇ ਪਾਉਣ ਵਾਲੇ ਵਿਰੁੱਧ ਕੇਸ ਦਰਜ
NEXT STORY