ਜਲੰਧਰ (ਵਿਸ਼ੇਸ਼): ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ 8 ਨਵੰਬਰ ਨੂੰ ਪੰਜਾਬ ਦਾ ਦੌਰੇ ’ਤੇ ਆ ਰਹੀ ਹੈ। ਉਹ ਬਾਅਦ ਦੁਪਹਿਰ ਅੰਮ੍ਰਿਤਸਰ ਪਹੁੰਚੇਗੀ, ਜਿਥੋਂ ਉਹ ਸ਼ਾਮ 4:15 ਵਜੇ ਤਰਨਤਾਰਨ ਦੇ ਗੁਰਦੁਆਰਾ ਸਾਹਿਬ ਵਿਖੇ ਮੱਥਾ ਟੇਕੇਗੀ, ਉਸ ਤੋਂ ਬਾਅਦ ਸ਼ਾਮ 4:40 ਵਜੇ ਤਰਨਤਾਰਨ ਦੇ ਠਾਕੁਰ ਦੁਆਰ ਮੰਦਰ ’ਚ ਜਾਵੇਗੀ।
ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ 24,00,00,000 ਰੁਪਏ ਦਾ ਵੱਡਾ ਘਪਲਾ! DGGI ਨੇ ਗ੍ਰਿਫ਼ਤਾਰ ਕੀਤੇ 2 'ਵੱਡੇ ਬੰਦੇ'
ਜ਼ਿਕਰਯੋਗ ਹੈ ਕਿ ਤਰਨਤਾਰਨ ਵਿਧਾਨ ਸਭਾ ਸੀਟ ਲਈ ਉਪ ਚੋਣ 11 ਨਵੰਬਰ ਨੂੰ ਹੋਣੀ ਹੈ, ਜਿਸ ਕਾਰਨ ਸਾਰੀਆਂ ਪਾਰਟੀਆਂ ਦੇ ਪ੍ਰਮੁੱਖ ਆਗੂ ਉਥੇ ਇਕੱਠੇ ਹੋ ਰਹੇ ਹਨ। ਰੇਖਾ ਗੁਪਤਾ ਦੌਰੇ ਨੂੰ ਵੀ ਮਹੱਤਵਪੂਰਨ ਮੰਨਿਆ ਜਾ ਰਿਹਾ ਹੈ। ਗੁਰਦੁਆਰਾ ਸਾਹਿਬ ਅਤੇ ਮੰਦਰ ਦੇ ਦਰਸ਼ਨ ਕਰਨ ਤੋਂ ਬਾਅਦ ਉਹ ਸ਼ਾਮ 5 ਵਜੇ ਤਰਨਤਾਰਨ ਦੇ ਤਹਿਸੀਲ ਚੌਕ ਸਥਿਤ ਪਾਲਿਕਾ ਬਾਜ਼ਾਰ ਵਿਖੇ ਇਕ ਇਕੱਠ ਨੂੰ ਸੰਬੋਧਨ ਕਰੇਗੀ।
ਅਸਾਮ ਤੋਂ ਸ਼ੁਰੂ ਹੋਇਆ ਅਲੌਕਿਕ ਨਗਰ ਕੀਰਤਨ ਸ੍ਰੀ ਅਕਾਲ ਤਖਤ ਸਾਹਿਬ ਪਹੁੰਚਿਆ, ਲੱਖਾਂ ਸੰਗਤਾਂ ਨੇ ਭਰੀ ਹਾਜ਼ਰੀ
NEXT STORY