ਅੰਮ੍ਰਿਤਸਰ- ਆਸਾਮ ਦੀ ਡਿਬਰੂਗੜ੍ਹ ਜੇਲ੍ਹ ਵਿਚ ਬੰਦ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨੂੰ ਵੱਡੀ ਰਾਹਤ ਮਿਲੀ ਹੈ। ਦਰਅਸਲ ਅੰਮ੍ਰਿਤਸਰ ਦੀ ਅਦਾਲਤ ਨੇ ਅੰਮ੍ਰਿਤਪਾਲ ਸਿੰਘ ਨੂੰ ਆਪਣੀ ਬੀਮਾਰ ਦਾਦੀ ਨਾਲ 10 ਮਿੰਟ ਲਈ ਵੀਡੀਓਕਾਲ ਕਰਨ ਦੀ ਇਜਾਜ਼ਤ ਦੇ ਦਿੱਤੀ ਹੈ। ਅੰਮ੍ਰਿਤਪਾਲ ਸਿੰਘ ਵੱਲੋਂ ਉਨ੍ਹਾਂ ਦੇ ਵਕੀਲਾਂ ਨੇ ਅਦਾਲਤ 'ਚ ਪਟੀਸ਼ਨ ਦਾਇਰ ਕੀਤੀ ਸੀ। ਪਟੀਸ਼ਨ 'ਤੇ ਸੁਣਵਾਈ ਤੋਂ ਬਾਅਦ ਐਡੀਸ਼ਨਲ ਸੈਸ਼ਨ ਜੱਜ ਬਰਿੰਦਰ ਸਿੰਘ ਨੇ ਫ਼ੈਸਲਾ ਸੁਣਾਇਆ।
ਇਹ ਵੀ ਪੜ੍ਹੋ: CBI ਰੇਡ ਤੋਂ ਬਾਅਦ ਪੰਜਾਬ 'ਚ ਇਨ੍ਹਾਂ ਵੱਡੇ ਅਧਿਕਾਰੀਆਂ ਦੇ ਹੋ ਸਕਦੇ ਨੇ ਤਬਾਦਲੇ
ਅਦਾਲਤ ਦੇ ਹੁਕਮਾਂ ਮੁਤਾਬਕ ਅੰਮ੍ਰਿਤਪਾਲ ਸਿੰਘ ਅੱਜ ਤੋਂ ਅਗਲੇ 5 ਦਿਨਾਂ ਦੇ ਅੰਦਰ ਇਕ ਵਾਰ ਆਪਣੀ ਬੀਮਾਰ ਦਾਦੀ ਨਾਲ ਵੀਡੀਓ ਕਾਲ 'ਤੇ ਗੱਲਬਾਤ ਕਰ ਸਕਣਗੇ। ਇਸ ਦੌਰਾਨ ਉਨ੍ਹਾਂ ਨੂੰ ਵੱਧ ਤੋਂ ਵੱਧ 10 ਮਿੰਟ ਤੱਕ ਦਾਦੀ ਦਾ ਹਾਲਚਾਲ ਪੁੱਛਣ ਦੀ ਇਜਾਜ਼ਤ ਹੋਵੇਗੀ। ਅੰਮ੍ਰਿਤਪਾਲ ਸਿੰਘ ਫਿਲਹਾਲ ਆਸਾਮ ਦੀ ਡਿਬਰੂਗੜ੍ਹ ਜੇਲ੍ਹ 'ਚ ਬੰਦ ਹਨ।
ਇਹ ਵੀ ਪੜ੍ਹੋ: LPU ਹਿੰਸਾ ਮਾਮਲੇ 'ਚ ਦੋ ਹੋਰ ਮੁਲਜ਼ਮ ਗ੍ਰਿਫ਼ਤਾਰ! ਰਾਜਸਥਾਨ ਤੇ UP ਨਾਲ ਜੁੜੇ ਤਾਰ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
CBI ਨੇ ਮੁੱਖ ਮੰਤਰੀ ਮਾਨ ਦੇ OSD ਰਾਜਬੀਰ ਘੁੰਮਣ ਨੂੰ ਜਾਰੀ ਕੀਤਾ ਸੰਮਨ
NEXT STORY