ਬਠਿੰਡਾ(ਵਰਮਾ,ਬਾਂਸਲ)- ਸਾਬਕਾ ਡੀ. ਜੀ. ਪੀ. ਸੁਮੇਧ ਸੈਣੀ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਗ੍ਰਿਫ਼ਤਾਰੀ ’ਤੇ ਰੋਕ ਲਾਉਣ ਦੀ ਦਿੱਤੀ ਵੱਡੀ ਰਾਹਤ ਨੇ ਸਿੱਖ ਹਲਕਿਆਂ ਵਿਚ ਹਲਚਲ ਮਚਾ ਦਿੱਤੀ ਹੈ। ਅੱਜ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੇ ਇਸ ਫ਼ੈਸਲੇ ਨੂੰ ਹੈਰਾਨੀਜਨਕ ਦੱਸਦੇ ਹੋਏ ਕੌਮ ਵਿਰੋਧੀ ਕਰਾਰ ਦਿੱਤਾ ਹੈ।
ਇਹ ਵੀ ਪੜ੍ਹੋ- ਭਾਜਪਾ ਦਫਤਰ ਬਾਹਰ ਕਿਸਾਨਾਂ ਵੱਲੋਂ ਰੋਸ ਪ੍ਰਦਰਸ਼ਨ, ਧੱਕਾ-ਮੁੱਕੀ 'ਚ ਕਿਸਾਨ ਦੀ ਉੱਤਰੀ ਪੱਗ
ਪ੍ਰੈੱਸ ਕਾਨਫ਼ਰੰਸ ਨੂੰ ਸੰਬੋਧਨ ਕਰਦੇ ਹੋਏ ਸਿਮਰਨਜੀਤ ਸਿੰਘ ਮਾਨ ਨੇ ਦੋਸ਼ ਲਾਏ ਕਿ ਸਾਬਕਾ ਡੀ. ਜੀ. ਪੀ. ਸੈਣੀ ਨੂੰ ਵੱਡੀ ਸੌਦੇਬਾਜ਼ੀ ਤਹਿਤ ਰਾਹਤ ਦਿੱਤੀ ਗਈ ਹੈ। ਉਨ੍ਹਾਂ ਦੀ ਮੰਗ ਹੈ ਕਿ ਫ਼ੈਸਲਾ ਸੁਣਾਉਣ ਵਾਲੇ ਜੱਜ ਦੀ ਕਾਰਗੁਜ਼ਾਰੀ ਦੀ ਜਾਂਚ ਕੀਤੀ ਜਾਵੇ, ਕਿਉਂਕਿ ਇਸ ਪਿੱਛੇ ਕੋਈ ਹੋਰ ਮਨਸ਼ਾ ਸਾਹਮਣੇ ਆਉਂਦੀ ਹੈ। ਜਿਸ ਕਰ ਕੇ ਕੌਮ ਵਿਰੋਧੀ ਫ਼ੈਸਲਾ ਸੁਣਾਇਆ ਗਿਆ ਹੈ, ਜਦੋਂਕਿ ਸੈਣੀ ਸੈਂਕੜੇ ਨੌਜਵਾਨਾਂ ਦਾ ਕਾਤਲ ਹੈ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਵੀ ਇਸ ਦੇ ਕਾਰਜਕਾਲ ਵਿਚ ਹੀ ਹੋਈ ਹੈ। ਜਿਸ ਲਈ ਉਹ ਸਮੇਂ ਦੇ ਮੁੱਖ ਮੰਤਰੀ, ਗ੍ਰਹਿ ਮੰਤਰੀ, ਡੀ. ਜੀ. ਪੀ. ਅਤੇ ਡੇਰਾ ਮੁਖੀ ਸਿੱਧੇ ਤੌਰ ’ਤੇ ਜ਼ਿੰਮੇਵਾਰ ਹਨ।
ਉਨ੍ਹਾਂ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਨੂੰ 18 ਸਤੰਬਰ ਨੂੰ ਦਸ ਸਾਲ ਹੋ ਜਾਣੇ ਹਨ ਤੇ ਉਹ ਮੰਗ ਕਰਦੇ ਹਨ ਕਿ ਚੋਣਾਂ ਤੁਰੰਤ ਕਰਵਾਈਆਂ ਜਾਣ, ਇਸ ਆਵਾਜ਼ ਨੂੰ ਬੁਲੰਦ ਕਰਨ ਲਈ 18 ਸਤੰਬਰ ਨੂੰ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਵੱਡਾ ਇਕੱਠ ਰੱਖਿਆ ਜਾ ਰਿਹਾ ਹੈ, ਜਿਸ ਵਿਚ ਸਮੂਹ ਪੰਥਕ ਸੋਚ ਵਾਲੀਆਂ ਧਿਰਾਂ ਨੂੰ ਖੁੱਲ੍ਹਾ ਸੱਦਾ ਦਿੱਤਾ ਜਾਂਦਾ ਹੈ।
ਇਹ ਵੀ ਪੜ੍ਹੋ- ਆਪਣੇ ਮੂੰਹ ’ਤੇ ਪਸ਼ਚਾਤਾਪ ਦੀ ਕਾਲਖ਼ ਮਲ਼ ਕੇ ਕਾਲਾ ਦਿਵਸ ਮਨਾਵੇ ਬਾਦਲ ਪਰਿਵਾਰ : ਸੰਧਵਾਂ
ਇਸ ਮੌਕੇ ਜਸਕਰਨ ਸਿੰਘ ਕਾਹਨ ਸਿੰਘ ਵਾਲਾ, ਗੁਰਸੇਵਕ ਸਿੰਘ ਜਵਾਹਰਕੇ, ਪਰਮਿੰਦਰ ਸਿੰਘ ਬਾਲਿਆਂਵਾਲੀ, ਰੇਸ਼ਮ ਸਿੰਘ ਬਲਾਹੜ ਮਹਿਮਾ, ਉਜਾਗਰ ਸਿੰਘ ਮੰਡੀ ਕਲਾਂ, ਮਨਜੀਤ ਸਿੰਘ ਸੀਰਾ ਅਮਰਿੰਦਰ ਸਿੰਘ, ਸਿਮਰਨਜੋਤ ਸਿੰਘ ਖਾਲਸਾ, ਸੁਖਚੈਨ ਸਿੰਘ ਅਤਲਾ, ਭੁਪਿੰਦਰ ਸਿੰਘ , ਉਜਾਗਰ ਸਿੰਘ ਮੰਡੀ ਕਲਾਂ, ਯਾਦਵਿੰਦਰ ਸਿੰਘ ਭਾਗੀਵਾਂਦਰ ਆਦਿ ਹਾਜ਼ਰ ਸਨ।
ਕਿਸੇ ਵੀ ਸਿਆਸੀ ਪਾਰਟੀ ਨੂੰ ਕੋਈ ਵੀ ਰਾਜਨੀਤਕ ਸਮਾਗਮ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ : ਡੱਲੇਵਾਲ
NEXT STORY