ਚੰਡੀਗੜ੍ਹ (ਅੰਕੁਰ) : ਪੰਜਾਬ ਸਰਕਾਰ ਕਮਜ਼ੋਰ ਵਰਗਾਂ ਦੀ ਭਲਾਈ ਅਤੇ ਸਮਾਜਿਕ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਲਗਾਤਾਰ ਯਤਨਸ਼ੀਲ ਹੈ। ਇਸੇ ਸਿਲਸਿਲੇ ’ਚ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਚਾਲੂ ਵਿੱਤੀ ਸਾਲ ਦੌਰਾਨ ਵੱਖ-ਵੱਖ ਸਮਾਜਿਕ ਸੁਰੱਖਿਆ ਸਕੀਮਾਂ ਹੇਠ ਹੁਣ ਤੱਕ 3624.46 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਜਾ ਚੁੱਕੀ ਹੈ। ਸਰਕਾਰ ਵੱਲੋਂ ਵਿੱਤੀ ਸਾਲ 2025-26 ਲਈ 6175 ਕਰੋੜ ਦਾ ਬਜਟ ਉਪਬੰਧ ਕੀਤਾ ਗਿਆ ਹੈ, ਤਾਂ ਜੋ ਸਾਰੀਆਂ ਸਕੀਮਾਂ ਦੇ ਲਾਭਪਾਤਰੀਆਂ ਨੂੰ ਸਮੇਂ ਸਿਰ ਸਹਾਇਤਾ ਮਿਲ ਸਕੇ।
ਇਹ ਵੀ ਪੜ੍ਹੋ : ਪੰਜਾਬ 'ਚ ਮੁਫ਼ਤ ਕਣਕ ਲੈ ਰਹੇ 2.50 ਲੱਖ ਲੋਕਾਂ ਲਈ ਚਿੰਤਾ ਭਰੀ ਖ਼ਬਰ, ਡਿਪੂ ਹੋਲਡਰ ਵੀ...
ਡਾ. ਬਲਜੀਤ ਕੌਰ ਨੇ ਜਾਣਕਾਰੀ ਦਿੱਤੀ ਕਿ ਬੁਢਾਪਾ ਪੈਨਸ਼ਨ ਸਕੀਮ ਹੇਠ ਹੁਣ ਤੱਕ 2400.70 ਕਰੋੜ ਦੀ ਰਾਸ਼ੀ ਜਾਰੀ ਹੋ ਚੁੱਕੀ ਹੈ, ਜਦੋਂ ਕਿ ਇਸ ਸਕੀਮ ਲਈ 4100 ਕਰੋੜ ਦਾ ਬਜਟ ਰੱਖਿਆ ਗਿਆ ਹੈ। ਇਸ ਤੋਂ ਇਲਾਵਾ, ਵਿਧਵਾ ਅਤੇ ਨਿਆਸ਼ਰਿਤ ਔਰਤਾਂ ਨੂੰ ਵਿੱਤੀ ਸਹਾਇਤਾ ਵਜੋਂ 693.04 ਕਰੋੜ, ਆਸ਼ਰਿਤ ਬੱਚਿਆਂ ਨੂੰ 242.77 ਕਰੋੜ ਅਤੇ ਦਿਵਿਆਂਗ ਵਿਅਕਤੀਆਂ ਨੂੰ 287.95 ਕਰੋੜ ਜਾਰੀ ਕੀਤੇ ਗਏ ਹਨ। ਇਸ ਤਰ੍ਹਾਂ ਇਨ੍ਹਾਂ ਸਕੀਮਾਂ ਹੇਠ ਕੁੱਲ 1223.65 ਕਰੋੜ ਦੀ ਰਾਸ਼ੀ ਜਾਰੀ ਹੋ ਚੁੱਕੀ ਹੈ।
ਇਹ ਵੀ ਪੜ੍ਹੋ : ਪੰਜਾਬ ਸਕੂਲ ਸਿੱਖਿਆ ਬੋਰਡ ਦਾ ਅਹਿਮ ਫ਼ੈਸਲਾ, ਵਿਦਿਆਰਥੀਆਂ ਨੂੰ ਰੁਜ਼ਗਾਰ ਦੇਣ ਲਈ...
ਇਨ੍ਹਾਂ ਵਰਗਾਂ ਲਈ ਪੰਜਾਬ ਸਰਕਾਰ ਵੱਲੋਂ 2075 ਕਰੋੜ ਦਾ ਬਜਟ ਉਪਬੰਧ ਕੀਤਾ ਗਿਆ ਹੈ। ਇਸ ਵੇਲੇ ਸੂਬੇ ਦੇ 34.78 ਲੱਖ ਲਾਭਪਾਤਰੀ ਵੱਖ-ਵੱਖ ਸਮਾਜਿਕ ਸੁਰੱਖਿਆ ਸਕੀਮਾਂ ਦਾ ਲਾਭ ਲੈ ਰਹੇ ਹਨ, ਜੋ ਇਹ ਦਰਸਾਉਂਦਾ ਹੈ ਕਿ ਪੰਜਾਬ ਸਰਕਾਰ ਲੋਕ-ਹਿਤ ਲਈ ਪੂਰੀ ਤਰ੍ਹਾਂ ਵਚਨਬੱਧ ਹੈ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਡੇਂਗੂ ਦੇ ਵਧਣ ਲੱਗੇ ਮਰੀਜ਼; ਸਿਹਤ ਵਿਭਾਗ ਘਟਾਉਣ ’ਤੇ ਤੁਲਿਆ, ਹਸਪਤਾਲਾਂ ਨੂੰ ਮਾਮਲੇ ਜਨਤਕ ਕਰਨ ’ਤੇ ਲਾਈ ਰੋਕ
NEXT STORY