ਚੰਡੀਗੜ੍ਹ : ਚੰਡੀਗੜ੍ਹ ਅਤੇ ਮੋਹਾਲੀ ਦੇ ਲੋਕਾਂ ਲਈ ਰਾਹਤ ਭਰੀ ਖ਼ਬਰ ਹੈ। ਦਰਅਸਲ ਭਾਰਤ ਅਤੇ ਪਾਕਿਸਤਾਨ ਵਿਚਾਲੇ ਸ਼ਨੀਵਾਰ ਨੂੰ ਸੀਜ਼ਫਾਇਰ ਦੇ ਐਲਾਨ ਤੋਂ ਬਾਅਦ ਚੰਡੀਗੜ੍ਹ ਅਤੇ ਮੋਹਾਲੀ 'ਚ ਲੱਗੀਆਂ ਹਰ ਤਰ੍ਹਾਂ ਦੀਆਂ ਪਾਬੰਦੀਆਂ ਨੂੰ ਹਟਾ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ : ਤਣਾਅ ਵਿਚਾਲੇ ਪੰਜਾਬ ਦੇ ਵਿਦਿਆਰਥੀਆਂ ਨੂੰ ਲੈ ਕੇ ਸਖ਼ਤ ਹੁਕਮ ਜਾਰੀ, ਪੜ੍ਹੋ ਪੂਰੀ DETAIL
ਇਸ ਬਾਰੇ ਬੋਲਦਿਆਂ ਚੰਡੀਗੜ੍ਹ ਦੇ ਡਿਪਟੀ ਕਮਿਸ਼ਨਰ ਨਿਸ਼ਾਂਤ ਯਾਦਵ ਨੇ ਕਿਹਾ ਕਿ ਹੁਣ ਸ਼ਹਿਰ 'ਚ ਕਿਸੇ ਵੀ ਤਰ੍ਹਾਂ ਦੀ ਕੋਈ ਪਾਬੰਦੀ ਨਹੀਂ ਹੈ ਅਤੇ ਸਾਰੀਆਂ ਦੁਕਾਨਾਂ ਅਤੇ ਅਦਾਰਿਆਂ ਨੂੰ ਆਂਮ ਵਾਂਗ ਖੋਲ੍ਹਣ ਦੀ ਇਜਾਜ਼ਤ ਹੈ। ਇਸੇ ਤਰ੍ਹਾਂ ਮੋਹਾਲੀ ਦੇ ਡਿਪਟੀ ਕਮਿਸ਼ਨਰ ਵਲੋਂ ਵੀ ਹੁਕਮ ਜਾਰੀ ਕੀਤੇ ਗਏ ਹਨ ਕਿ ਭਾਰਤ ਅਤੇ ਪਾਕਿਸਤਾਨ ਵਿਚਕਾਰ ਜੰਗਬੰਦੀ ਸਮਝੌਤੇ ਦੇ ਮੱਦੇਨਜ਼ਰ ਪਹਿਲਾਂ ਜਾਰੀ ਕੀਤੇ ਗਏ ਸਾਰੇ ਮਨਾਹੀ ਦੇ ਹੁਕਮ ਵਾਪਸ ਲੈ ਲਏ ਗਏ ਹਨ।
ਇਹ ਵੀ ਪੜ੍ਹੋ : ਪੰਜਾਬ ਵਾਸੀ ਰਹਿਣ ਸਾਵਧਾਨ! ਜੇਕਰ ਤੁਹਾਡੇ ਨੇੜੇ ਡਰੋਨ ਡਿੱਗਦਾ ਹੈ ਤਾਂ...
ਅਧਿਕਾਰੀਆਂ ਨਾਲ ਚਰਚਾ ਕੀਤੀ ਗਈ ਹੈ ਅਤੇ ਮੋਹਾਲੀ 'ਚ ਸਥਿਤੀ ਆਮ ਹੈ। ਹਾਲਾਂਕਿ ਜਨਤਾ ਨੂੰ ਸੁਚੇਤ ਰਹਿਣ ਦੀ ਸਲਾਹ ਦਿੱਤੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਸਾਡੇ ਕੋਲ ਤਿਆਰੀਆਂ ਹਨ ਅਤੇ ਸਾਰੀਆਂ ਟੀਮਾਂ ਨੂੰ ਅਲਰਟ 'ਤੇ ਰੱਖਿਆ ਗਿਆ ਹੈ। ਕਿਸੇ ਵੀ ਖ਼ਤਰੇ ਦੀ ਸਥਿਤੀ 'ਚ ਚਿਤਾਵਨੀ ਜਾਰੀ ਕਰ ਦਿੱਤੀ ਜਾਵੇਗੀ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਡਰੋਨ ਹਮਲੇ ਦੇ ਜ਼ਖ਼ਮੀਆਂ ਨੂੰ ਮਿਲਣ ਲੁਧਿਆਣੇ ਜਾਣਗੇ CM ਮਾਨ, ਇਲਾਜ ਦਾ ਖ਼ਰਚਾ ਚੁੱਕੇਗੀ ਪੰਜਾਬ ਸਰਕਾਰ
NEXT STORY