ਚੰਡੀਗੜ੍ਹ (ਅੰਕੁਰ) : ਪੰਜਾਬ 'ਚ ਸਰਕਾਰੀ ਬੱਸਾਂ ਦਾ ਸਫ਼ਰ ਕਰਨ ਵਾਲੇ ਮੁਸਾਫ਼ਰਾਂ ਲਈ ਰਾਹਤ ਭਰੀ ਖ਼ਬਰ ਸਾਹਮਣੇ ਆਈ ਹੈ। ਪੰਜਾਬ ਰੋਡਵੇਜ਼ ਪਨਬੱਸ ਪੀ. ਆਰ. ਟੀ. ਸੀ. ਕੰਟਰੈਕਟ ਵਰਕਰਜ਼ ਯੂਨੀਅਨ ਨੇ ਲੋਕਾਂ ਨੂੰ ਆਉਣ ਵਾਲੀਆਂ ਮੁਸ਼ਕਲਾਂ ਨੂੰ ਦੇਖਦਿਆਂ ਹੜਤਾਲ ਮੁਲਤਵੀ ਕਰ ਦਿੱਤੀ ਹੈ। ਸੋਮਵਾਰ ਨੂੰ ਬੱਸਾਂ ਦੀ ਹੜਤਾਲ ਹੋਣ ’ਤੇ ਸਰਕਾਰ ਵੱਲੋਂ ਕਿਲੋਮੀਟਰ ਸਕੀਮ ਬੱਸਾਂ ਦੇ ਟੈਂਡਰ ਨੂੰ ਅੱਗੇ ਕਰ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ : ਪੰਜਾਬ 'ਚ ਮੰਗਲਵਾਰ ਨੂੰ ਸਰਕਾਰੀ ਛੁੱਟੀ ਦਾ ਐਲਾਨ, ਬੰਦ ਰਹਿਣਗੇ ਸਕੂਲ-ਕਾਲਜ ਤੇ ਦਫ਼ਤਰ
ਨਾਲ ਹੀ ਪੀ. ਆਰ. ਟੀ. ਸੀ. ਦੇ ਪੁਰਾਣੇ ਤੇ ਨਵੇਂ ਮੁਲਾਜ਼ਮਾਂ ਲਈ 5 ਫ਼ੀਸਦੀ ਤਨਖ਼ਾਹ ’ਚ ਵਾਧੇ ਦਾ ਪੱਤਰ ਜਾਰੀ ਕੀਤਾ ਗਿਆ ਹੈ। ਇਸ ਦੇ ਨਾਲ ਹੀ ਪੀ. ਆਰ. ਟੀ. ਸੀ. ਦੇ ਨਵੇਂ ਵਰਕਰਾਂ ਸਮੇਤ ਆਜ਼ਾਦ ਵਾਲੇ 5 ਫ਼ੀਸਦੀ ਲਾਗੂ ਕਰਨ ਦਾ ਪੱਤਰ ਵੀ ਜਾਰੀ ਹੋਣ ’ਤੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ 19 ਨਵੰਬਰ ਨੂੰ ਮੀਟਿੰਗ ਬੁਲਾਈ ਗਈ ਹੈ।
ਇਹ ਵੀ ਪੜ੍ਹੋ : ਪੰਜਾਬ 'ਚ ਅੱਜ ਨਹੀਂ ਚੱਲਣਗੀਆਂ ਆਧਾਰ ਕਾਰਡ ਵਾਲੀਆਂ ਬੱਸਾਂ! ਘਰੋਂ ਨਿਕਲਣ ਤੋਂ ਪਹਿਲਾਂ ਦਿਓ ਧਿਆਨ
ਇਸ ਮੀਟਿੰਗ ’ਚ ਉਨ੍ਹਾਂ ਦੀਆਂ ਮੰਗਾਂ ਵਿਚਾਰਨ ਦਾ ਭਰੋਸਾ ਅਧਿਕਾਰੀਆਂ ਵੱਲੋਂ ਦਿੱਤਾ ਗਿਆ ਹੈ। ਯੂਨੀਅਨ ਵਲੋਂ ਅਗਲਾ ਫ਼ੈਸਲਾ ਉਕਤ ਮੀਟਿੰਗ ਤੋਂ ਬਾਅਦ ਹੀ ਲਿਆ ਜਾਵੇਗਾ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਚੰਡੀਗੜ੍ਹ : ਸਾਲ 2005 ਤੋਂ ਤਾਇਨਾਤ ਅਧਿਆਪਕਾਂ ਨੂੰ ਪੱਕੇ ਕਰਨ ਦੇ ਹੁਕਮ ਜਾਰੀ! ਹਾਈਕੋਰਟ ਦਾ ਵੱਡਾ ਫ਼ੈਸਲਾ
NEXT STORY