ਫਿਰੋਜ਼ਪੁਰ (ਪਰਮਜੀਤ ਸੋਢੀ) : ਰੇਲਵੇ ਬੋਰਡ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਫਿਰੋਜ਼ਪੁਰ ਰੇਲਵੇ ਮੰਡਲ ਵੱਲੋਂ ਡਿਜੀਟਲ ਜੀਵਨ ਪ੍ਰਮਾਣ-ਪੱਤਰ ਮੁਹਿੰਮ 5.0 ਤਹਿਤ ਪੈਨਸ਼ਨਰਾਂ ਅਤੇ ਪਰਿਵਾਰਿਕ ਪੈਨਸ਼ਨਰਾਂ ਦੀ ਸਹੂਲਤ ਲਈ ਵੱਖ-ਵੱਖ ਥਾਵਾਂ ’ਤੇ ਵਿਸ਼ੇਸ਼ ਕੈਂਪ ਲਗਾਏ ਜਾਣਗੇ। ਇਹ ਮੁਹਿੰਮ 1 ਨਵੰਬਰ ਤੋਂ 30 ਨਵੰਬਰ 2026 ਤੱਕ ਚਲਾਈ ਜਾਵੇਗੀ। ਇਸ ਦਾ ਮੁੱਖ ਮਕਸਦ ਪੈਨਸ਼ਨਰਾਂ ਲਈ ਜੀਵਨ ਪ੍ਰਮਾਣ-ਪੱਤਰ ਜਮ੍ਹਾਂ ਕਰਵਾਉਣ ਦੀ ਪ੍ਰਕਿਰਿਆ ਨੂੰ ਆਸਾਨ, ਡਿਜੀਟਲ ਅਤੇ ਸੁਵਿਧਾਜਨਕ ਬਣਾਉਣਾ ਹੈ ਤਾਂ ਜੋ ਉਨ੍ਹਾਂ ਨੂੰ ਬੈਂਕਾਂ ਜਾਂ ਪੈਨਸ਼ਨ ਵੰਡ ਦਫ਼ਤਰਾਂ ਦੇ ਵਾਰ-ਵਾਰ ਚੱਕਰ ਨਾ ਲਗਾਉਣੇ ਪੈਣ। ਮੰਡਲ ਵੱਲੋਂ ਜਾਰੀ ਜਾਣਕਾਰੀ ਅਨੁਸਾਰ ਫਿਰੋਜ਼ਪੁਰ ਮੰਡਲ ਦਫ਼ਤਰ 'ਚ 28 ਅਕਤੂਬਰ, 4 ਨਵੰਬਰ ਅਤੇ 13 ਨਵੰਬਰ ਨੂੰ ਸਵੇਰੇ 11 ਵਜੇ ਕੈਂਪ ਲਗਾਏ ਜਾਣਗੇ।
ਇਹ ਵੀ ਪੜ੍ਹੋ : ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਅਹਿਮ ਖ਼ਬਰ, 12 ਨਵੰਬਰ ਤੋਂ ਸ਼ੁਰੂ ਹੋਵੇਗੀ ਇਹ ਪ੍ਰਕਿਰਿਆ
ਇਸੇ ਤਰ੍ਹਾਂ ਲੁਧਿਆਣਾ ਦੇ ਹਿੱਤ ਨਿਰੀਖਕ ਦਫ਼ਤਰ 'ਚ 5 ਅਤੇ 12 ਨਵੰਬਰ, ਜਲੰਧਰ ਸ਼ਹਿਰ 'ਚ 3 ਅਤੇ 17 ਨਵੰਬਰ ਅਤੇ ਅੰਮ੍ਰਿਤਸਰ ਦੇ ਹਿੱਤ ਨਿਰੀਖਕ ਦਫ਼ਤਰ 'ਚ 6 ਅਤੇ 20 ਨਵੰਬਰ ਨੂੰ ਸਵੇਰੇ 11 ਵਜੇ ਕੈਂਪ ਲਗਣਗੇ। ਇਨ੍ਹਾਂ ਕੈਂਪਾਂ ਦੌਰਾਨ ਪੈਨਸ਼ਨਰਾਂ ਨੂੰ ਡਿਜੀਟਲ ਜੀਵਨ ਪ੍ਰਮਾਣ-ਪੱਤਰ ਬਣਾਉਣ ਅਤੇ ਜਮ੍ਹਾਂ ਕਰਵਾਉਣ ਦੀ ਪ੍ਰਕਿਰਿਆ ਬਾਰੇ ਜਾਣਕਾਰੀ ਦੇਣ ਦੇ ਨਾਲ-ਨਾਲ ਲੋੜੀਂਦੀ ਸਹਾਇਤਾ ਵੀ ਮੁਹੱਈਆ ਕਰਵਾਈ ਜਾਵੇਗੀ। ਕੈਂਪ 'ਚ ਆਉਣ ਵਾਲੇ ਪੈਨਸ਼ਨਰਾਂ ਨੂੰ ਆਪਣਾ ਆਧਾਰ ਕਾਰਡ ਨੰਬਰ, ਮੋਬਾਇਲ ਨੰਬਰ, ਪੈਨਸ਼ਨ ਸਬੰਧੀ ਵੇਰਵੇ, ਪਾਸਪੋਰਟ ਆਕਾਰ ਦੀ ਫੋਟੋ ਅਤੇ ਬੈਂਕ ਖ਼ਾਤੇ ਦੇ ਵੇਰਵੇ ਨਾਲ ਲਿਆਉਣ ਦੀ ਸਲਾਹ ਦਿੱਤੀ ਗਈ ਹੈ।
ਇਹ ਵੀ ਪੜ੍ਹੋ : ਚੰਡੀਗੜ੍ਹ 'ਚ RAPIDO ਦੇ ਹਜ਼ਾਰਾਂ ਡਰਾਈਵਰਾਂ ਨੂੰ ਵੱਡੀ ਰਾਹਤ, ਪ੍ਰਸ਼ਾਸਨ ਨੇ ਬਹਾਲ ਕੀਤਾ ਲਾਇਸੈਂਸ
ਇਸ ਮੁਹਿੰਮ ਦੌਰਾਨ ਸਿਹਤ ਜਾਂਚ ਕੈਂਪ ਵੀ ਲਗਾਏ ਜਾਣਗੇ ਤਾਂ ਜੋ ਪੈਨਸ਼ਨਰਾਂ ਨੂੰ ਸਿਹਤ ਜਾਂਚ ਦੀ ਸਹੂਲਤ ਮਿਲ ਸਕੇ। ਰੇਲਵੇ ਮੰਡਲ ਨੇ ਸਾਰੇ ਪੈਨਸ਼ਨਰਾਂ ਅਤੇ ਪਰਿਵਾਰਿਕ ਪੈਨਸ਼ਨਰਾਂ ਨੂੰ ਅਪੀਲ ਕੀਤੀ ਹੈ ਕਿ ਉਹ ਇਨ੍ਹਾਂ ਕੈਂਪਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ ਅਤੇ ਨਿਰਧਾਰਤ ਸਮੇਂ ਅੰਦਰ ਆਪਣਾ ਜੀਵਨ ਪ੍ਰਮਾਣ-ਪੱਤਰ ਜਮ੍ਹਾਂ ਕਰਵਾਉਣਾ ਯਕੀਨੀ ਬਣਾਉਣ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170
ਠੱਠਾ ਨੇੜੇ ਵੱਡਾ ਹਾਦਸਾ, ਮੰਡੀ 'ਚ ਝੋਨਾ ਲੈ ਕੇ ਜਾ ਰਹੇ ਕਿਸਾਨ ਦੀ ਦਰਦਨਾਕ ਮੌਤ
NEXT STORY