ਫਤਿਹਗੜ੍ਹ ਸਾਹਿਬ (ਜਗਦੇਵ) - ਸ਼੍ਰੋਮਣੀ ਕਮੇਟੀ ਵੱਲੋਂ ਸ਼ੁਰੂ ਕੀਤੀ ਗਈ ਧਰਮ ਪ੍ਰਚਾਰ ਲਹਿਰ 'ਚ ਨੌਜਵਾਨਾਂ ਤੇ ਬੱਚਿਆਂ ਨੂੰ ਵੀ ਸ਼ਾਮਲ ਕੀਤਾ ਗਿਆ ਹੈ ਤਾਂ ਜੋ ਉਹ ਸ੍ਰੀ ਗੁਰੂ ਗ੍ਰੰਥ ਸਾਹਿਬ, ਗੁਰੂ ਪੰਥ ਤੇ ਗੁਰਮਤਿ ਨਾਲ ਜੁੜ ਸਕਣ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ. ਕ੍ਰਿਪਾਲ ਸਿੰਘ ਬਡੂੰਗਰ ਨੇ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਅਧੀਨ ਚੱਲ ਰਹੀ ਉੱਤਰੀ ਭਾਰਤ ਦੀ ਪਹਿਲੀ ਖੁਦ ਮੁਖਤਿਆਰੀ ਵਿੱਦਿਅਕ ਸੰਸਥਾ ਮਾਤਾ ਗੁਜਰੀ ਕਾਲਜ ਫਤਿਹਗੜ੍ਹ ਸਾਹਿਬ ਵਿਖੇ ਕਾਲਜ ਦੇ ਨਵੇਂ ਡਾਇਰੈਕਟਰ ਪ੍ਰਿੰਸੀਪਲ ਡਾ. ਕਸ਼ਮੀਰ ਸਿੰਘ ਨੂੰ ਕੁਰਸੀ 'ਤੇ ਬਿਠਾਉਣ ਉਪਰੰਤ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਡਾ. ਕਸ਼ਮੀਰ ਸਿੰਘ ਸ੍ਰੀ ਗੁਰੂ ਤੇਗ ਬਹਾਦਰ ਖਾਲਸਾ ਕਾਲਜ, ਸ੍ਰੀ ਆਨੰਦਪੁਰ ਸਾਹਿਬ ਵਿਖੇ ਵੀ ਆਪਣੀਆਂ ਵਡਮੁੱਲੀਆਂ ਸੇਵਾਵਾਂ ਪ੍ਰਦਾਨ ਕਰ ਚੁੱਕੇ ਹਨ ਤੇ ਹੁਣ ਮਾਤਾ ਗੁਜਰੀ ਕਾਲਜ ਦੇ ਵਿੱਦਿਅਕ ਮਿਆਰ ਨੂੰ ਉੱਚਾ ਚੁੱਕਣ 'ਚ ਵੀ ਆਪਣਾ ਯੋਗਦਾਨ ਪਾਉਣਗੇ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਰਣਜੀਤ ਸਿੰਘ ਲਿਬੜਾ ਆਨਰੇਰੀ ਸਕੱਤਰ, ਡਾ. ਪਰਮਜੀਤ ਸਿੰਘ ਵਧੀਕ ਸਕੱਤਰ, ਨਿੱਜੀ ਸਕੱਤਰ ਭਗਵੰਤ ਸਿੰਘ ਧੰਗੇੜਾ, ਖ਼ਾਲਸਾ ਕਾਲਜ ਪਟਿਆਲਾ ਦੇ ਪ੍ਰਿੰਸੀਪਲ ਡਾ. ਧਰਮਿੰਦਰ ਸਿੰਘ ਉੱਭਾ, ਗੁਰਦੀਪ ਸਿੰਘ ਕੰਗ ਮੈਨੇਜਰ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ, ਪ੍ਰੋ. ਬਿਕਰਮਜੀਤ ਸਿੰਘ ਸੰਧੂ, ਹਰਵਿੰਦਰ ਸਿੰਘ ਸੁਪਰਡੈਂਟ, ਹਰਦੀਪ ਸਿੰਘ ਸਮੇਤ ਹੋਰ ਮਾਣਮੱਤੀਆਂ ਸ਼ਖਸੀਅਤਾਂ ਅਤੇ ਸਮੂਹ ਸਟਾਫ ਹਾਜ਼ਰ ਸੀ।
ਸਰਕਾਰੀ ਖਜ਼ਾਨਾ ਭਰਨ ਲਈ ਥਾਣਿਆਂ 'ਚ ਖੜ੍ਹੇ ਵਾਹਨਾਂ ਹੀ ਹੋਵੇ ਨਿਲਾਮੀ : ਕੈਰੋਂ
NEXT STORY