ਚੰਡੀਗੜ੍ਹ (ਬਿਊਰੋ) : ਪੰਜਾਬ ਦੇ ਸੂਚਨਾ ਤੇ ਲੋਕ ਸੰਪਰਕ ਵਿਭਾਗ ਵੱਲੋਂ ਅੱਜ ਇੱਥੇ ਪੰਜਾਬ ਸਿਵਲ ਸਕੱਤਰੇਤ-1 ਦੇ ਗੁਰਦੁਆਰਾ ਸਾਹਿਬ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਅਤੇ ਨਵੇਂ ਵਰ੍ਹੇ ਦੀ ਆਮਦ 'ਤੇ ਸਰਬੱਤ ਦੇ ਭਲੇ ਦੀ ਅਰਦਾਸ-ਜੋਦੜੀ ਨੂੰ ਸਮਰਪਿਤ ਧਾਰਮਿਕ ਸਮਾਗਮ ਸੁਖਮਨੀ ਸਾਹਿਬ ਦੇ ਪਾਠ ਅਤੇ ਸ਼ਬਦ ਕੀਰਤਨ ਦੇ ਰੂਪ ਵਿੱਚ ਪੂਰਨ ਸ਼ਰਧਾ ਨਾਲ ਕਰਵਾਏ ਗਏ। ਇਸ ਮੌਕੇ ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ, ਸੂਚਨਾ ਤੇ ਲੋਕ ਸੰਪਰਕ ਮੰਤਰੀ ਅਮਨ ਅਰੋੜਾ, ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ, ਪ੍ਰਮੁੱਖ ਸਕੱਤਰ ਸੂਚਨਾ ਤੇ ਲੋਕ ਸੰਪਰਕ ਰਾਹੁਲ ਭੰਡਾਰੀ, ਡਾਇਰੈਕਟਰ ਸ਼੍ਰੀਮਤੀ ਸੋਨਾਲੀ ਗਿਰੀ, ਵਧੀਕ ਡਾਇਰੈਕਟਰ (ਪ੍ਰਸ਼ਾਸਨ) ਸੰਦੀਪ ਸਿੰਘ ਗੜ੍ਹਾ ਤੇ ਮੁੱਖ ਮੰਤਰੀ ਦੇ ਡਾਇਰੈਕਟਰ ਮੀਡੀਆ ਕਮਿਊਨੀਕੇਸ਼ਨ ਨਵਨੀਤ ਸਿੰਘ ਵਧਵਾ ਤੋਂ ਇਲਾਵਾ ਸੂਚਨਾ ਤੇ ਲੋਕ ਸੰਪਰਕ ਵਿਭਾਗ ਅਤੇ ਪੰਜਾਬ ਸਿਵਲ ਸਕੱਤਰੇਤ ਦੇ ਸਟਾਫ਼ ਨੇ ਸਮਾਗਮ 'ਚ ਭਰਵੀਂ ਹਾਜ਼ਰੀ ਲਗਵਾਈ।
ਇਹ ਵੀ ਪੜ੍ਹੋ : ਜੀਜੇ ਨੇ ਕੀਤਾ ਸੀ ਸਾਲ਼ੇ ਦਾ ਕਤਲ, ਪੁਲਸ ਨੇ 72 ਘੰਟਿਆਂ ‘ਚ ਸੁਲਝਾਈ ਕਤਲ ਕੇਸ ਦੀ ਗੁੱਥੀ, ਕਾਤਲ ਗ੍ਰਿਫ਼ਤਾਰ
ਇਸ ਦੌਰਾਨ ਸਭ ਤੋਂ ਪਹਿਲਾਂ ਭਾਈ ਕਸ਼ਮੀਰ ਸਿੰਘ ਦੀ ਅਗਵਾਈ 'ਚ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਸੰਗਤੀ ਰੂਪ ਵਿੱਚ ਕਰਵਾਉਣ ਉਪਰੰਤ ਭਾਈ ਤੇਜਿੰਦਰ ਸਿੰਘ ਸ਼ਿਮਲਾ ਵਾਲਿਆਂ ਦੇ ਰਾਗੀ ਜਥੇ ਵੱਲੋਂ ਮਨੋਹਰ ਸ਼ਬਦ ਕੀਰਤਨ ਨਾਲ ਸੰਗਤਾਂ ਨੂੰ ਨਿਹਾਲ ਕੀਤਾ ਗਿਆ। ਇਸ ਉਪਰੰਤ ਵਿਭਾਗ ਵੱਲੋਂ ਲਾਏ ਗਏ ਗੁਰੂ ਕੇ ਲੰਗਰ ਵਿੱਚ ਕੈਬਨਿਟ ਮੰਤਰੀ ਅਮਨ ਅਰੋੜਾ ਤੇ ਕੁਲਦੀਪ ਸਿੰਘ ਧਾਲੀਵਾਲ ਅਤੇ ਹਲਕਾ ਧਰਮਕੋਟ ਤੋਂ ਵਿਧਾਇਕ ਦਵਿੰਦਰਜੀਤ ਸਿੰਘ ਲਾਡੀ ਢੋਸ ਨੇ ਬਾਕੀ ਸੰਗਤ ਨਾਲ ਪੰਗਤ ਵਿੱਚ ਬੈਠ ਕੇ ਲੰਗਰ ਛਕਿਆ। ਸਮਾਗਮ 'ਚ ਪੱਤਰਕਾਰ ਭਾਈਚਾਰਾ, ਪੰਜਾਬ ਸਿਵਲ ਸਕੱਤਰੇਤ-1, ਪੰਜਾਬ ਸਿਵਲ ਸਕੱਤਰੇਤ-2 ਦੇ ਵੱਖ-ਵੱਖ ਵਿਭਾਗਾਂ ਅਤੇ ਪੰਜਾਬ ਵਿਧਾਨ ਸਭਾ ਦੇ ਸਟਾਫ਼ ਸਮੇਤ ਡੀ.ਆਈ.ਪੀ.ਆਰ. ਦੇ ਸੇਵਾਮੁਕਤ ਅਧਿਕਾਰੀਆਂ ਨੇ ਵੀ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕੀਤੀ।
ਇਹ ਵੀ ਪੜ੍ਹੋ : ਰਾਹੁਲ ਦਾ ‘ਸਿੱਧੂ’ ਨੂੰ ਰਿਹਾਈ ਉਪਰੰਤ ਵੱਡੇ ਥਾਪੜੇ ਦਾ ਇਸ਼ਾਰਾ, ਬੱਝੀਆਂ 2024 ’ਤੇ ਆਸਾਂ
ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।
ਜੀਜੇ ਨੇ ਕੀਤਾ ਸੀ ਸਾਲ਼ੇ ਦਾ ਕਤਲ, ਪੁਲਸ ਨੇ 72 ਘੰਟਿਆਂ ‘ਚ ਸੁਲਝਾਈ ਕਤਲ ਕੇਸ ਦੀ ਗੁੱਥੀ, ਕਾਤਲ ਗ੍ਰਿਫ਼ਤਾਰ
NEXT STORY