ਮਾਨਸਾ (ਮਿੱਤਲ) - ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੀ ਸਰਪ੍ਰਸਤੀ ਹੇਠ 25 ਨਵੰਬਰ ਨੂੰ ਪਿੰਡ ਫਫੜੇ ਭਾਈਕੇ ਵਿਖੇ ਹੋ ਰਹੇ ਵਿਸ਼ਾਲ ਧਾਰਮਿਕ ਸਮਾਗਮ ਦੀਆਂ ਤਿਆਰੀਆਂ ਸੰਬੰਧੀ ਇਕ ਹੰਗਾਮੀ ਮੀਟਿੰਗ ਗੁਰਦੁਆਰਾ ਸਿੰਘ ਸਭਾ ਮਾਨਸਾ ਵਿਖੇ ਹੋਈ। ਇਸ ਮੀਟਿੰਗ ਨੂੰ ਸੰਬੋਧਨ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਹਲਕਾ ਮਾਨਸਾ ਦੇ ਇੰਚਾਰਜ ਜਗਦੀਪ ਸਿੰਘ ਨਕੱਈ, ਜ਼ਿਲ੍ਹਾ ਸ਼ਹਿਰੀ ਪ੍ਰਧਾਨ ਸ੍ਰੀ ਪ੍ਰੇਮ ਕੁਮਾਰ ਅਰੋੜਾ ਨੇ ਕਿਹਾ ਕਿ ਇਸ ਸਮਾਗਮ ਵਿਚ ਮਾਨਸਾ ਸ਼ਹਿਰ ਵਿਚੋਂ ਹਜ਼ਾਰਾਂ ਦੀ ਗਿਣਤੀ ਵਿਚ ਸੰਗਤਾਂ ਸਮਾਗਮ ਵਿਚ ਸ਼ਾਮਿਲ ਹੋਣਗੀਆਂ। ਸਮਾਗਮ 'ਚ ਆ ਰਹੇ ਉੱਚ ਕੋਟੀ ਦੇ ਰਾਗੀ ਅਤੇ ਵਿਦਵਾਨਾਂ ਦੇ ਵਿਚਾਰ ਸਰਵਨ ਕਰਨਗੇ ਅਤੇ ਸ਼ਹਿਰ ਦੇ ਹਰ ਵਾਰਡ ਵਿਚੋਂ ਸੰਗਤਾਂ ਨੂੰ ਲਿਜਾਣ ਲਈ ਬੱਸਾਂ ਦਾ ਪ੍ਰਬੰਧ ਕੀਤਾ ਜਾਵੇਗਾ। ਉਕਤ ਆਗੂਆਂ ਨੇ ਕਿਹਾ ਕਿ ਇਹ ਸਮਾਗਮ ਨਿਰੋਲ ਧਾਰਮਿਕ ਹੋਵੇਗਾ। ਇਸ ਮੌਕੇ ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਮਨਜੀਤ ਸਿੰਘ ਬੱਪੀਆਣਾ, ਬਿੱਕਰ ਸਿੰਘ ਮੰਘਾਣੀਆਂ, ਸ਼ਹਿਰੀ-1 ਦੇ ਪ੍ਰਧਾਨ ਆਤਮਜੀਤ ਸਿੰਘ ਕਾਲਾ ਤੋਂ ਇਲਾਵਾ ਹੋਰ ਵੀ ਮੈਂਬਰ ਮੌਜੂਦ ਸਨ। ਇਸੇ ਦੌਰਾਨ ਲੋਕਲ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਗੁਰਦੀਪ ਸਿੰਘ ਦੀਪ ਅਤੇ ਮੀਤ ਪ੍ਰਧਾਨ ਰਘੁਵੀਰ ਸਿੰਘ ਵੱਲੋਂ ਸ੍ਰੀ ਪ੍ਰੇਮ ਕੁਮਾਰ ਨੂੰ ਦੂਜੀ ਵਾਰ ਸ਼੍ਰੋਮਣੀ ਅਕਾਲੀ ਦਲ ਸ਼ਹਿਰੀ ਜ਼ਿਲ੍ਹਾ ਮਾਨਸਾ ਦਾ ਪ੍ਰਧਾਨ ਨਿਯੁਕਤ ਹੋਣ 'ਤੇ ਸਰੋਪਾ ਦੇ ਕੇ ਸਨਮਾਨਿਤ ਵੀ ਕੀਤਾ ਗਿਆ।
ਹੁਣ ਸਾਬਕਾ ਫੌਜੀ ਦੇਣਗੇ ਆਮ ਲੋਕਾਂ ਨੂੰ ਸਰਕਾਰੀ ਲੋਕ ਭਲਾਈ ਸਕੀਮਾਂ ਬਾਰੇ ਜਾਣਕਾਰੀ : ਸ਼ੇਰਗਿੱਲ
NEXT STORY