Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, MAY 28, 2026

    9:12:05 AM

  • petrol  diesel  lpg gas cylinder

    ਦੇਸ਼ ’ਚ ਪੈਟਰੋਲ-ਡੀਜ਼ਲ ਤੇ LPG ਦੀ ਸਪਲਾਈ ਪੂਰੀ...

  • supreme court strict on cbse s 3 language rule

    CBSE ਦੇ 3-ਭਾਸ਼ਾ ਨਿਯਮ 'ਤੇ ਸੁਪਰੀਮ ਕੋਰਟ ਸਖ਼ਤ!...

  • vande bharat train stone pelting

    ਵੰਦੇ ਭਾਰਤ ਟਰੇਨ ’ਤੇ ਅਣਪਛਾਤੇ ਬਦਮਾਸ਼ਾਂ ਵੱਲੋਂ...

  • us airstrikes on iran again

    ਅਮਰੀਕਾ ਦੀ ਈਰਾਨ 'ਤੇ ਫਿਰ Airstrike, ਜ਼ਬਰਦਸਤ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਪੰਜਾਬ ਵੱਲੋਂ ਜੁਲਾਈ ਮਹੀਨੇ ਦੌਰਾਨ ਖੇਤੀਬਾੜੀ ਬੁਨਿਆਦੀ ਢਾਂਚਾ ਫ਼ੰਡ ’ਚ ਸ਼ਾਨਦਾਰ ਵਾਧਾ ਦਰਜ : ਚੇਤਨ ਸਿੰਘ ਜੌੜਾਮਾਜਰਾ

PUNJAB News Punjabi(ਪੰਜਾਬ)

ਪੰਜਾਬ ਵੱਲੋਂ ਜੁਲਾਈ ਮਹੀਨੇ ਦੌਰਾਨ ਖੇਤੀਬਾੜੀ ਬੁਨਿਆਦੀ ਢਾਂਚਾ ਫ਼ੰਡ ’ਚ ਸ਼ਾਨਦਾਰ ਵਾਧਾ ਦਰਜ : ਚੇਤਨ ਸਿੰਘ ਜੌੜਾਮਾਜਰਾ

  • Edited By Anuradha,
  • Updated: 01 Aug, 2023 06:44 PM
Chandigarh
remarkable increase was recorded in the agricultural infrastructure fund
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ (ਬਿਊਰੋ) : ਪੰਜਾਬ ਦੇ ਬਾਗ਼ਬਾਨੀ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਦੱਸਿਆ ਕਿ ਸੂਬੇ ਵੱਲੋਂ ਜੁਲਾਈ ਮਹੀਨੇ ਦੌਰਾਨ ਖੇਤੀਬਾੜੀ ਬੁਨਿਆਦੀ ਢਾਂਚਾ ਫ਼ੰਡ (ਏ. ਆਈ. ਐੱਫ.) ’ਚ ਸ਼ਾਨਦਾਰ ਵਾਧਾ ਦਰਜ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਏ. ਆਈ. ਐੱਫ. ਸਕੀਮ ਪੰਜਾਬ ਦੀ ਉੱਦਮੀ ਭਾਵਨਾ ਨੂੰ ਉਤਸਾਹਿਤ ਕਰਨ ’ਚ ਸਹਾਈ ਸਿੱਧ ਹੋਈ ਹੈ ਜਿਸ ਨਾਲ ਸੂਬੇ ਦੇ ਖੇਤੀਬਾੜੀ ਬੁਨਿਆਦੀ ਢਾਂਚੇ ’ਚ ਮਹੱਤਵਪੂਰਨ ਵਿਕਾਸ ਹੋਇਆ ਹੈ। ਇਸ ਸਬੰਧੀ ਹੋਰ ਜਾਣਕਾਰੀ ਸਾਂਝੀ ਕਰਦਿਆਂ ਕੈਬਨਿਟ ਮੰਤਰੀ ਜੌੜਾਮਾਜਰਾ ਨੇ ਦੱਸਿਆ ਕਿ ਜੁਲਾਈ ਮਹੀਨੇ ਤੱਕ ਸੂਬੇ ਭਰ ’ਚੋਂ ਇਸ ਸਕੀਮ ਅਧੀਨ ਕੁੱਲ 8411 ਅਰਜ਼ੀਆਂ ਪ੍ਰਾਪਤ ਹੋਈਆਂ ਹਨ, ਜੋ ਖੇਤੀ ਆਧਾਰਤ ਵੱਖ-ਵੱਖ ਪ੍ਰਾਜੈਕਟ ਸਥਾਪਤ ਕਰਨ ’ਚ ਨਿਵੇਸ਼ ਲਈ ਖੇਤੀਬਾੜੀ ਨਾਲ ਸਬੰਧਤ ਲੋਕਾਂ ਅਤੇ ਕਿਸਾਨਾਂ ਦੀ ਡੂੰਘੀ ਦਿਲਚਸਪੀ ਅਤੇ ਉਤਸਾਹ ਨੂੰ ਦਰਸਾਉਂਦਾ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਪ੍ਰਾਜੈਕਟਾਂ ਦੀ ਕੁੱਲ ਲਾਗਤ 4579 ਕਰੋੜ ਰੁਪਏ ਬਣਦੀ ਹੈ। ਕੈਬਨਿਟ ਮੰਤਰੀ ਨੇ ਕਿਹਾ ਕਿ ਬਾਗ਼ਬਾਨੀ ਵਿਭਾਗ ਏ. ਆਈ. ਐੱਫ. ਸਕੀਮ ਲਈ ਸੂਬੇ ਦੀ ਨੋਡਲ ਏਜੰਸੀ ਹੈ, ਜੋ ਬਿਨੈਕਾਰਾਂ ਨੂੰ ਸਹਾਇਤਾ ਅਤੇ ਸੇਧ ਪ੍ਰਦਾਨ ਕਰਕੇ ਇਸ ਪ੍ਰਗਤੀ ’ਚ ਅਹਿਮ ਭੂਮਿਕਾ ਨਿਭਾਅ ਰਿਹਾ ਹੈ। ਬਾਗ਼ਬਾਨੀ ਮੰਤਰੀ ਨੇ ਦੱਸਿਆ ਕਿ ਲਾਭਪਾਤਰੀਆਂ ਨੇ 2481 ਕਰੋੜ ਰੁਪਏ ਦੀ ਕਰਜ਼ਾ ਰਾਸ਼ੀ ਲਈ ਅਪਲਾਈ ਕੀਤਾ ਹੈ ਜਿਸ ’ਚੋਂ ਹੁਣ ਤੱਕ 4745 ਯੋਗ ਪ੍ਰਾਜੈਕਟਾਂ ਲਈ 1395 ਕਰੋੜ ਰੁਪਏ ਮਨਜ਼ੂਰ ਕੀਤੇ ਜਾ ਚੁੱਕੇ ਹਨ ਅਤੇ 980 ਕਰੋੜ ਰੁਪਏ ਵੰਡੇ ਜਾ ਚੁੱਕੇ ਹਨ। ਉਨ੍ਹਾਂ ਕਿਹਾ ਕਿ ਇਹ ਵਿੱਤੀ ਸਹਾਇਤਾ ਯਕੀਨਨ ਕਿਸਾਨਾਂ ਅਤੇ ਉੱਦਮੀਆਂ ਨੂੰ ਆਪਣੀਆਂ ਖੇਤੀਬਾੜੀ ਸਬੰਧੀ ਪਹਿਲਕਦਮੀਆਂ ਨੂੰ ਹੋਰ ਪ੍ਰਭਾਵੀ ਢੰਗ ਨਾਲ ਲਾਗੂ ਕਰਨ ਅਤੇ ਸਮੁੱਚੀ ਉਤਪਾਦਕਤਾ ਨੂੰ ਵਧਾਉਣ ਲਈ ਵਧੇਰੇ ਸਹਾਈ ਸਿੱਧ ਹੋਵੇਗੀ।

ਇਹ ਵੀ ਪੜ੍ਹੋ : ਮਸ਼ਹੂਰ ਪੰਜਾਬੀ ਕਲਾਕਾਰ ਦੇ ਦੋਸਤ ਰਣਬੀਰ ਸਿੰਘ ਬਾਠ ਦੇ ਘਰ ਐੱਨ. ਆਈ. ਏ. ਵੱਲੋਂ ਛਾਪੇਮਾਰੀ

ਚੇਤਨ ਸਿੰਘ ਜੌੜਾਮਾਜਰਾ ਨੇ ਦੁਹਰਾਇਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਪੰਜਾਬ ’ਚ ਕਿਸਾਨਾਂ ਅਤੇ ਖੇਤੀਬਾੜੀ ਨਾਲ ਜੁੜੇ ਲੋਕਾਂ ਦੀ ਖ਼ੁਸ਼ਹਾਲੀ ਅਤੇ ਤਰੱਕੀ ਲਈ ਵਚਨਬੱਧ ਹੈ ਅਤੇ ਸਰਕਾਰ ਵੱਲੋਂ ਇਸ ਸਕੀਮ ਦਾ ਪਸਾਰ ਟਿਕਾਊ ਖੇਤੀਬਾੜੀ ਵਿਕਾਸ ਅਤੇ ਕਿਸਾਨਾਂ ਨੂੰ ਸਮਰੱਥ ਬਣਾਉਣ ਦੇ ਸਰਕਾਰ ਦੇ ਦ੍ਰਿਸ਼ਟੀਕੋਣ ਦਾ ਪ੍ਰਮਾਣ ਹੈ। ਮੰਤਰੀ ਨੇ ਦੱਸਿਆ ਕਿ ਏ. ਆਈ. ਐੱਫ ਸਕੀਮ ਅਧੀਨ ਪੰਜਾਬ ਨੇ ਇਸ ਵਿੱਤੀ ਵਰ੍ਹੇ ਦੀ ਪਹਿਲੀ ਤਿਮਾਹੀ ਦੌਰਾਨ ਵੀ ਵਧੀਆ ਪ੍ਰਦਰਸ਼ਨ ਕਰਦਿਆਂ 117 ਫ਼ੀਸਦੀ ਦਾ ਵਾਧਾ ਦਰਜ ਕੀਤਾ ਹੈ। ਬੀਤੇ ਵਿੱਤੀ ਸਾਲ ਦੀਆਂ 3480 ਅਰਜ਼ੀਆਂ ਦੇ ਮੁਕਾਬਲੇ ਇਸ ਪਹਿਲੀ ਤਿਮਾਹੀ ਤੱਕ 7547 ਅਰਜ਼ੀਆਂ ਪ੍ਰਾਪਤ ਹੋਈਆਂ। ਇਨ੍ਹਾਂ ਅਰਜ਼ੀਆਂ ਦੀ ਨਿਵੇਸ਼ ਰਾਸ਼ੀ 4038.08 ਕਰੋੜ ਬਣਦੀ ਸੀ, ਜੋ ਬੀਤੇ ਵਿੱਤੀ ਸਾਲ ਦੀ 2876.98 ਕਰੋੜ ਰਾਸ਼ੀ ਦੇ ਮੁਕਾਬਲੇ 40.36 ਫ਼ੀਸਦੀ ਵਾਧਾ ਹੈ। ਉਨ੍ਹਾਂ ਦੱਸਿਆ ਕਿ ਪਹਿਲੀ ਤਿਮਾਹੀ ਦੌਰਾਨ 3837 ਯੋਗ ਪ੍ਰਾਜੈਕਟਾਂ ਲਈ 1113.46 ਕਰੋੜ ਦੀ ਰਾਸ਼ੀ 30 ਜੂਨ ਤੱਕ ਮਨਜ਼ੂਰ ਕੀਤੀ ਗਈ। ਕੈਬਨਿਟ ਮੰਤਰੀ ਨੇ ਦੱਸਿਆ ਕਿ ਸਕੀਮ ਸਬੰਧੀ ਵਿਭਾਗ ਵੱਲੋਂ ਸੂਬੇ ’ਚ ਖ਼ਾਸਕਰ ਸਰਹੱਦੀ ਜ਼ਿਲ੍ਹਿਆਂ ’ਚ ਵਿਸ਼ੇਸ਼ ਪ੍ਰਚਾਰ ਮੁਹਿੰਮ ਅਰੰਭੀ ਗਈ ਹੈ। ਇਸ ਸਕੀਮ ਅਧੀਨ ਕਿਸਾਨ ਸਮੂਹਾਂ ਨੂੰ ਜਾਗਰੂਕ ਕਰਕੇ ਵੱਧ ਤੋਂ ਵੱਧ ਸਮੂਹਾਂ ਨੂੰ ਜੋੜਿਆ ਜਾ ਰਿਹਾ ਹੈ ਅਤੇ ਸਾਂਝੀ ਖੇਤੀ ਨੂੰ ਉਤਸ਼ਾਹਤ ਕੀਤਾ ਜਾ ਰਿਹਾ ਹੈ। 

ਇਹ ਵੀ ਪੜ੍ਹੋ : ਪੰਜਾਬ ’ਚ ਹੜ੍ਹ ਕਾਰਣ ਪ੍ਰਭਾਵਿਤ ਲੋਕਾਂ ਲਈ ਬ੍ਰਹਮ ਸ਼ੰਕਰ ਜਿੰਪਾ ਵਲੋਂ ਨਿਰਦੇਸ਼ ਜਾਰੀ 

ਏ. ਆਈ. ਐੱਫ. ਸਕੀਮ ਅਧੀਨ ਕਿਸਾਨ ਸਥਾਪਤ ਕਰ ਸਕਦੇ ਹਨ ਖੇਤੀਬਾੜੀ ਨਾਲ ਜੁੜੇ ਕਈ ਪ੍ਰਾਜੈਕਟ
ਬਾਗਬਾਨੀ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਦੱਸਿਆ ਕਿ ਲਾਭਪਾਤਰੀ ਵੱਖ-ਵੱਖ ਪ੍ਰਾਜੈਕਟਾਂ ਲਈ ਇਸ ਸਕੀਮ ਦਾ ਲਾਭ ਲੈ ਸਕਦੇ ਹਨ, ਜਿਨ੍ਹਾਂ ’ਚ ਸਟੋਰੇਜ ਸਟ੍ਰਕਚਰ, ਛਟਾਈ, ਗਰੇਡਿੰਗ, ਵੈਕਸਿੰਗ ਯੂਨਿਟ, ਪ੍ਰਾਇਮਰੀ ਪ੍ਰੋਸੈਸਿੰਗ ਸੈਂਟਰ (ਆਟਾ ਚੱਕੀ, ਤੇਲ ਦੇ ਕੋਲਹੂ, ਦਾਲ ਮਿੱਲ), ਰਾਈਪਨਿੰਗ ਚੈਂਬਰ, ਪੈਕਹਾਊਸ, ਫ਼ਸਲ ਰਹਿੰਦ-ਖੂੰਹਦ ਪ੍ਰਬੰਧਨ ਯੂਨਿਟ/ਮਸ਼ੀਨਾਂ, ਸੋਲਰ ਪੰਪ, ਬਾਇਉਗੈਸ ਪਲਾਂਟ, ਸਮਾਰਟ ਅਤੇ ਪ੍ਰੀਸੀਸ਼ਨ ਐਗਰੀਕਲਚਰ, ਫਾਰਮ ਅਤੇ ਵਾਢੀ ਆਟੋਮੇਸ਼ਨ, ਇਨਪੁਟ ਉਤਪਾਦਨ (ਬੀਜ/ਟਿਸ਼ੂ ਕਲਚਰ/ਨਰਸਰੀ/ ਖਾਦ), ਸਪਲਾਈ ਚੇਨ ਬੁਨਿਆਦੀ ਢਾਂਚਾ, ਸ਼ਹਿਦ  ਪ੍ਰੋਸੈਸਿੰਗ, ਰੇਸ਼ਮ ਦੀ ਖੇਤੀ ਆਦਿ ਸ਼ਾਮਲ ਹਨ। ਇਸ ਤੋਂ ਇਲਾਵਾ ਕੁਝ ਪ੍ਰਾਜੈਕਟ ਕਿਸਾਨ ਸਮੂਹਾਂ ਤੱਕ ਸੀਮਿਤ ਹਨ ਜਿਵੇਂ ਕਿ ਪੌਲੀਹਾਊਸ/ਗ੍ਰੀਨਹਾਊਸ, ਵਰਟੀਕਲ ਫਾਰਮਿੰਗ, ਹਾਈਡ੍ਰੋਪੋਨਿਕਸ/ਐਰੋਪੋਨਿਕਸ, ਮਸ਼ਰੂਮ ਦੀ ਖੇਤੀ, ਲੌਜਿਸਟਿਕ ਸੁਵਿਧਾਵਾਂ ਅਤੇ ਟਰੈਕਟਰ ਆਦਿ। ਉਨ੍ਹਾਂ ਦੱਸਿਆ ਕਿ ਲਾਭਪਾਤਰੀ ਯੋਗ ਪ੍ਰਾਜੈਕਟਾਂ 'ਤੇ ਸੋਲਰ ਪੈਨਲ ਵੀ ਲੁਆ ਸਕਦੇ ਹਨ। ਇਸ ਸਕੀਮ ਅਧੀਨ ਕਰਜ਼ਾ ਲੈਣ ਲਈ ਘੱਟੋ-ਘੱਟ 10 ਫ਼ੀਸਦੀ ਰਕਮ ਲਾਭਪਾਤਰੀ ਦਾ ਯੋਗਦਾਨ ਲਾਜ਼ਮੀ ਹੈ। ਉਨ੍ਹਾਂ ਦੱਸਿਆ ਕਿ ਇਸ ਸਕੀਮ ਅਧੀਨ 2 ਕਰੋੜ ਦੇ ਕਰਜ਼ੇ ਤੱਕ 3 ਫ਼ੀਸਦੀ ਵਿਆਜ ਸਹਾਇਤਾ ਦਿੱਤੀ ਜਾ ਰਹੀ ਹੈ। ਇਸ ਸਹਾਇਤਾ ਦਾ ਲਾਭ 7 ਸਾਲਾਂ ਤੱਕ ਮਿਲ ਸਕਦਾ ਹੈ ਅਤੇ ਵਿਆਜ ਦਰ ’ਤੇ 9 ਫੀਸਦੀ ਦੀ ਲਿਮਿਟ ਰੱਖੀ ਗਈ ਹੈ। ਕਰੈਡਿਟ ਗਾਰੰਟੀ ਫੀਸ ਵੀ ਸਰਕਾਰ ਵਲੋਂ ਦਿੱਤੀ ਜਾਂਦੀ ਹੈ। ਉਨ੍ਹਾਂ ਦੱਸਿਆ ਕਿ ਹਰ ਲਾਭਪਾਤਰੀ 25 ਪ੍ਰਾਜੈਕਟ ਸਥਾਪਿਤ ਕਰ ਸਕਦਾ ਹੈ।

ਇਹ ਵੀ ਪੜ੍ਹੋ : 15 ਅਗਸਤ ਤੱਕ ਝੋਨਾ ਲੱਗ ਗਿਆ ਤਾਂ ਠੀਕ, ਨਹੀਂ ਤਾਂ ਮੁਸ਼ਕਿਲ ’ਚ ਆ ਜਾਵੇਗਾ ਕਿਸਾਨ 

‘ਜਗ ਬਾਣੀ’ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


 

  • Punjab
  • Agriculture
  • Chetan Singh Jauramajra
  • ਪੰਜਾਬ
  • ਖੇਤੀਬਾੜੀ
  • ਚੇਤਨ ਸਿੰਘ ਜੌੜਾਮਾਜਰਾ

15 ਅਗਸਤ ਤੱਕ ਝੋਨਾ ਲੱਗ ਗਿਆ ਤਾਂ ਠੀਕ, ਨਹੀਂ ਤਾਂ ਮੁਸ਼ਕਿਲ ’ਚ ਆ ਜਾਵੇਗਾ ਕਿਸਾਨ

NEXT STORY

Stories You May Like

  • olympic level infrastructure being prepared for commonwealth games  mandaviya
    ਰਾਸ਼ਟਰਮੰਡਲ ਖੇਡਾਂ ਦੇ ਲਈ ਓਲੰਪਿਕ ਪੱਧਰ ਦਾ ਬੁਨਿਆਦੀ ਢਾਂਚਾ ਤਿਆਰ ਹੋ ਰਿਹੈ : ਮਾਂਡਵੀਆ
  • big news case registered against actor yograj singh
    ਵੱਡੀ ਖ਼ਬਰ: ਅਦਾਕਾਰ ਯੋਗਰਾਜ ਸਿੰਘ ਖ਼ਿਲਾਫ਼ ਪਰਚਾ ਦਰਜ
  • rising star joder makes impressive debut at french open
    ਉਭਰਦੇ ਸਿਤਾਰੇ ਜੋਡਰ ਦੀ ਫ੍ਰੈਂਚ ਓਪਨ ’ਚ ਸ਼ਾਨਦਾਰ ਸ਼ੁਰੂਆਤ
  • lsg vs csk
    ਮਿਚੇਲ ਮਾਰਸ਼ ਦੇ ਤੂਫ਼ਾਨ 'ਚ ਉੱਡੀ ਚੇਨਈ, ਲਖਨਊ ਨੇ 7 ਵਿਕਟਾਂ ਨਾਲ ਦਰਜ ਕੀਤੀ ਸ਼ਾਨਦਾਰ ਜਿੱਤ
  • cng prices in punjab rise again  for the second time in 48 hours
    ਮਹਿੰਗਾਈ ਦੀ ਮਾਰ : ਪੰਜਾਬ 'ਚ CNG ਦੀਆਂ ਕੀਮਤਾਂ 'ਚ ਮੁੜ ਵਾਧਾ, 48 ਘੰਟਿਆਂ 'ਚ ਦੂਜੀ ਵਾਰ ਵਧੇ ਭਾਅ
  • faridkot police  arrested with revolver
    ਚੋਣਾਂ ਦੌਰਾਨ ਰਿਵਾਲਵਰ ਤੇ ਕਾਰਤੂਸਾਂ ਸਮੇਤ ਇਕ ਕਾਬੂ, ਮੁਕੱਦਮਾ ਦਰਜ
  • punjab employees fir will be registered
    ਪੰਜਾਬ 'ਚ ਇਨ੍ਹਾਂ ਮੁਲਾਜ਼ਮਾਂ 'ਤੇ ਦਰਜ ਹੋਵੇਗੀ ਐੱਫ. ਆਈ. ਆਰ., ਤਨਖ਼ਾਹਾਂ ਰੋਕਣ ਦੇ ਹੁਕਮ
  • 4 businessmen of punjab received threat from gangsters
    ਪੰਜਾਬ ਦੇ 4 ਵਪਾਰੀਆਂ ਨੂੰ ਮਿਲੀ ਗੈਂਗਸਟਰਾਂ ਵੱਲੋਂ ਧਮਕੀ! ਫਿਰੌਤੀ 'ਚ ਮੰਗੇ ਲੱਖਾਂ ਰੁਪਏ
  • fire breaks out in gadaipur
    ਗਦਈਪੁਰ ’ਚ ਅੱਗ ਦਾ ਤਾਂਡਵ: ਲੱਕੜ ਦੀ ਫੈਕਟਰੀ ’ਚ ਲੱਗੀ ਭਿਆਨਕ ਅੱਗ, ਮਜ਼ਦੂਰਾਂ ਨੇ...
  • yamraj distributed helmets and spread the message of traffic safety
    ਜਲੰਧਰ ਦੀਆਂ ਸੜਕਾਂ 'ਤੇ ਪੁਲਸ ਲੈ ਕੇ ਘੁੰਮਿਆ 'ਯਮਰਾਜ'
  • next 48 hours are crucial in punjab heavy rains with thunderstorms
    ਪੰਜਾਬ 'ਚ ਅਗਲੇ 48 ਘੰਟੇ ਅਹਿਮ! ਹਨ੍ਹੇਰੀ-ਤੂਫ਼ਾਨ ਨਾਲ ਪਵੇਗਾ ਭਾਰੀ ਮੀਂਹ!...
  • massive fire breaks out in wood godown in jalandhar
    ਜਲੰਧਰ ਵਿਖੇ ਲੱਕੜ ਦੇ ਗੋਦਾਮ 'ਚ ਲੱਗੀ ਭਿਆਨਕ ਅੱਗ, ਪਈਆਂ ਭਾਜੜਾਂ
  • adampur municipal council elections
    ਬੈਲਟ ਬਾਕਸ ’ਚ ਬੰਦ ਹੋਈ ਆਦਮਪੁਰ ਦੇ ਨਗਰ ਕੌਂਸਲ ਚੋਣਾਂ ਦੌਰਾਨ 44 ਉਮੀਦਵਾਰਾਂ ਦੀ...
  • grocery store fire in jalandhar
    ਕਰਿਆਨੇ ਦੀ ਦੁਕਾਨ ਨੂੰ ਅੱਗ ਲੱਗਣ ਕਾਰਨ ਸਾਰਾ ਸਾਮਾਨ ਸੜ ਕੇ ਹੋਇਆ ਸੁਆਹ
  • municipal councils elections of jalandhar completed peacefully
    ਜਲੰਧਰ ਦੇ 99 ਵਾਰਡਾਂ ’ਚ ਅਮਨ-ਅਮਾਨ ਨਾਲ ਨੇਪਰੇ ਚੜ੍ਹੀਆਂ ਚੋਣਾਂ, ਕੁੱਲ੍ਹ 66.05...
  • voting process for municipal and council elections in punjab ends
    ਪੰਜਾਬ ’ਚ ਹਿੰਸਕ ਘਟਨਾਵਾਂ ਦੇ ਵਿਚਕਾਰ 61.5 ਫ਼ੀਸਦੀ ਪੋਲਿੰਗ
Trending
Ek Nazar
crude oil prices plunge

ਕੱਚੇ ਤੇਲ ਦੀਆਂ ਕੀਮਤਾਂ 'ਚ ਭਾਰੀ ਗਿਰਾਵਟ, ਮਹਿੰਗਾਈ ਵਿਚਾਲੇ ਆਮ ਜਨਤਾ ਨੂੰ...

gold silver price big fall in delhi check 24k new rates

Gold-Silver ਦੀਆਂ ਕੀਮਤਾਂ 'ਚ ਗਿਰਾਵਟ, ਜਾਣੋਂ 24 ਕੈਰੇਟ ਦਾ ਨਵਾਂ ਭਾਅ

hyundai motor india set to raise car prices

ਮਾਰੂਤੀ ਤੋਂ ਬਾਅਦ ਹੁਣ ਹੁੰਡਈ ਦਾ ਵੱਡਾ ਝਟਕਾ! 1 ਜੂਨ ਤੋਂ ਮਹਿੰਗੀਆਂ ਹੋ ਜਾਣਗੀਆਂ...

asi arrested for accepting 14 000 bribe

14,000 ਰਿਸ਼ਵਤ ਲੈਂਦਾ ASI ਗ੍ਰਿਫਤਾਰ! ਲਾਪਤਾ ਕੁੜੀ ਦੇ ਮਜਬੂਰ ਪਿਓ ਤੋਂ ਮੰਗੇ ਸਨ...

ipl 2026 rcb  prize money

IPL 2026 ਦੇ ਫਾਈਨਲ 'ਚ ਪਹੁੰਚਣ 'ਤੇ RCB ਨੂੰ ਹੋਇਆ ਕਰੋੜਾਂ ਦਾ ਫਾਇਦਾ, BCCI...

relief from the scorching heat

ਭਿਆਨਕ ਗਰਮੀ ਤੋਂ ਮਿਲੇਗੀ ਰਾਹਤ! 30 ਮਈ ਤੱਕ ਇਨ੍ਹਾਂ ਸੂਬਿਆਂ 'ਚ ਭਾਰੀ...

head of britain  s intelligence agency warned

ਬ੍ਰਿਟੇਨ ਨੇ ਰੂਸ ਦੀਆਂ ਗਤੀਵਿਧੀਆਂ ਬਾਰੇ ਰਾਸ਼ਟਰ ਨੂੰ ਦਿੱਤੀ ਚੇਤਾਵਨੀ

birth rates plunge to 50 year low

50 ਸਾਲਾਂ ਦੇ ਹੇਠਲੇ ਪੱਧਰ 'ਤੇ ਇੰਗਲੈਂਡ 'ਚ ਜਨਮ ਦਰ, ਵਿਦੇਸ਼ੀ ਮੂਲ ਦੇ ਮਾਪਿਆਂ...

india statement at united nations

ਅੱਤਵਾਦ 'ਤੇ ਪਾਕਿਸਤਾਨ ਨੂੰ ਭੁਗਤਣੇ ਪੈਣਗੇ ਨਤੀਜੇ! ਸੰਯੁਕਤ ਰਾਸ਼ਟਰ 'ਚ ਭਾਰਤ...

16 buffaloes die after drowning in bein river in kapurthala

ਕਪੂਰਥਲਾ 'ਚ ਦਰਦਨਾਕ ਹਾਦਸਾ, ਵੇਈਂ ਨਦੀ 'ਚ ਡੁੱਬਣ ਨਾਲ 16 ਮੱਝਾਂ ਦੀ ਮੌਤ

wang yi statement

ਅਮਰੀਕਾ-ਈਰਾਨ ਵਿਚਾਲੇ ਪਾਕਿਸਤਾਨ ਦੀ 'ਸਰਗਰਮ ਵਿਚੋਲਗੀ' ਦਾ ਚੀਨ ਨੇ ਕੀਤਾ ਸਮਰਥਨ

heavy rain alert next 48 hours

ਅਗਲੇ 48 ਘੰਟੇ ਅਹਿਮ! ਉੱਤਰੀ ਭਾਰਤ ਦੇ 13 ਸੂਬਿਆਂ 'ਚ ਹਨ੍ਹੇਰੀ-ਤੂਫ਼ਾਨ ਦੇ...

18 ias officers transfers

ਵੱਡਾ ਪ੍ਰਸ਼ਾਸਨਿਕ ਫੇਰਬਦਲ: ਹਰਿਆਣਾ 'ਚ 18 IAS ਅਤੇ 3 HCS ਅਧਿਕਾਰੀਆਂ ਦੇ...

rs 600  beating  auto driver

600 ਰੁਪਏ ਨੂੰ ਲੈ ਕੇ ਕੁੱਟ-ਕੁੱਟ ਮਾਰ 'ਤਾ ਆਟੋ ਡਰਾਈਵਰ, ਯੂਪੀ 'ਚ ਵਾਪਰੀ ਵੱਡੀ...

australian citizens ready to return

ਇਸਲਾਮਿਕ ਸਟੇਟ ਨਾਲ ਜੁੜੇ 19 ਆਸਟ੍ਰੇਲੀਆਈ ਨਾਗਰਿਕ ਸੀਰੀਆ ਤੋਂ ਵਾਪਸ ਆਉਣ ਲਈ ਤਿਆਰ

3 days school holidays

ਜੰਮੂ-ਕਸ਼ਮੀਰ : ਵਿਦਿਆਰਥੀਆਂ ਲਈ ਅਹਿਮ ਖ਼ਬਰ, 3 ਦਿਨ ਬੰਦ ਰਹਿਣਗੇ ਸਕੂਲ

viral video man sitting on train floor with feet on samosas

ਟ੍ਰੇਨ ਦੇ ਸਫਰ ਦੌਰਾਨ ਸਮੋਸੇ ਖਾਣ ਦੇ ਹੋ ਸ਼ੌਕੀਨ! ਵੀਡੀਓ ਦੇਖ ਉੱਡ ਜਾਣਗੇ ਹੋਸ਼

shreyas iyer expresses his pain

PBKS ਦੇ ਪਲੇਅ-ਆਫ ਦੀ ਦੌੜ ਤੋਂ ਬਾਹਰ ਹੋਣ ਮਗਰੋਂ ਛਲਕਿਆ ਸਰਪੰਚ ਸਾਬ੍ਹ ਦਾ ਦਰਦ,...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • blue drum patiala police
      ਹੁਣ ਪੰਜਾਬ 'ਚ ਹੋਇਆ ਨੀਲੇ ਡਰੰਮ ਵਾਲਾ ਕਾਂਡ, ਖੋਲ੍ਹਦੇ ਸਾਰ ਪੁਲਸ ਦੇ ਵੀ ਉਡੇ ਹੋਸ਼
    • two consecutive holidays  in punjab
      ਪੰਜਾਬ ਵਿਚ ਲਗਾਤਾਰ ਦੋ ਛੁੱਟੀਆਂ, 28 ਤੇ 29 ਮਈ ਨੂੰ ਹੋਇਆ ਛੁੱਟੀ ਦਾ ਐਲਾਨ
    • theft in ludhiana
      ਸ਼ਾਤਿਰ ਚੋਰਾਂ ਨੇ ਬਿਨਾਂ ਕੋਈ ਤਾਲਾ ਤੋੜੇ ਤਿੰਨ ਦੁਕਾਨਾਂ ਨੂੰ ਬਣਾਇਆ ਨਿਸ਼ਾਨਾ
    • action taken against employees order issued
      ਪੰਜਾਬ ਦੇ ਇਨ੍ਹਾਂ ਮੁਲਾਜ਼ਮਾਂ ਉਪਰ ਹੋਵੇਗੀ ਵੱਡੀ ਕਾਰਵਾਈ, ਜਾਰੀ ਹੋ ਗਏ ਹੁਕਮ
    • municipal council elections  high court  punjab elections
      ਗੁਰਦਾਸਪੁਰ, ਕਾਦੀਆਂ ਤੇ ਦੀਨਾਨਗਰ ਨਗਰ ਕੌਂਸਲ ਚੋਣਾਂ ਨੂੰ ਲੈ ਕੇ ਹਾਈਕੋਰਟ ਦਾ...
    • gurdwara baba deep singh ji  amritsar
      ਗੁਰਦੁਆਰਾ ਬਾਬਾ ਦੀਪ ਸਿੰਘ ਜੀ ਸ਼ਹੀਦ ਗੰਜ ਸਾਹਿਬ ਵਿਖੇ ਫਿਰ ਵਾਪਰਿਆ ਵੱਡਾ ਹਾਦਸਾ
    • sgpc s letter to sit objection to unnecessary information 328 sacred forms
      SGPC ਨੇ 328 ਪਾਵਨ ਸਰੂਪਾਂ ਦੇ ਮਾਮਲੇ 'ਚ SIT ਦੀ ਜਾਂਚ 'ਤੇ ਚੁੱਕੇ ਸਵਾਲ,...
    • major accident in punjab painful death of female sarpanch
      ਪੰਜਾਬ 'ਚ ਵਾਪਰਿਆ ਵੱਡਾ ਹਾਦਸਾ! ਮਹਿਲਾ ਸਰਪੰਚ ਦੀ ਦਰਦਨਾਕ ਮੌਤ
    • cyclists viral video
      ਸੰਗਰੂਰ 'ਚ ਸਾਈਕਲਿਸਟਾਂ ਨਾਲ ਲੁੱਟ ਦੀ ਕੋਸ਼ਿਸ਼! ਕਾਰ ਸਵਾਰਾਂ ਨੇ ਲਹਿਰਾਈ ਤਲਵਾਰ,...
    • punjab marriage news
      ਪੰਜਾਬ: ਵਿਆਹ ਦੀ ਰੋਟੀ ਖਾ ਕੇ ਵਿਗੜ ਗਈ 100 ਤੋਂ ਵੱਧ ਲੋਕਾਂ ਦੀ ਸਿਹਤ! ਹਸਪਤਾਲ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +