ਜਲੰਧਰ— ਕੋਰੋਨਾ ਦੇ ਇਲਾਜ ’ਚ ਇਸਤੇਮਾਲ ਕੀਤੀਆਂ ਜਾਣ ਵਾਲੀਆਂ ਦਵਾਈਆਂ ਦੀ ਕਾਲਾਬਾਜ਼ਾਰੀ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕਰਦੇ ਹੋਏ ਜ਼ਿਲ੍ਹਾ ਪ੍ਰਸ਼ਾਸਨ ਨੇ ਪੁਲਸ ਮਹਿਕਮੇ ਨੂੰ ਰੈਮੇਡਸਿਵਿਰ ਟੀਕੇ ਦੀ ਕਾਲਾਬਾਜ਼ਾਰੀ ਕਰਨ ਵਾਲੇ ਇਕ ਵਿਅਕਤੀ ਖ਼ਿਲਾਫ਼ ਐੱਫ. ਆਈ. ਆਰ. ਦਰਜ ਕੀਤੀ ਹੈ।
ਇਹ ਵੀ ਪੜ੍ਹੋ: ਕਪੂਰਥਲਾ ’ਚ ਕਲਯੁੱਗੀ ਮਾਂ ਦਾ ਸ਼ਰਮਨਾਕ ਕਾਰਾ, ਬਾਥਰੂਮ ਦੀ ਛੱਤ ’ਤੇ ਲਿਫ਼ਾਫ਼ੇ ’ਚ ਪਾ ਕੇ ਸੁੱਟੀ ਨਵਜਨਮੀ ਬੱਚੀ
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਡਿਪਟੀ ਕਮਿਸ਼ਨਰ ਜਲੰਧਰ ਦੇ ਘਨਸ਼ਾਮ ਥੋਰੀ ਨੇ ਕਿਹਾ ਕਿ ਰੀਮਾ ਗੁਗਲਾਨੀ ਵੱਲੋਂ ਲਵ ਮਹਿਰਾ ਨਾਂ ਦੇ ਵਿਅਕਤੀ ਖ਼ਿਲਾਫ਼ ਇਸ ਟੀਕੇ ਨੂੰ ਜਮ੍ਹਾ ਕਰਨ ਸਬੰਧੀ ਸ਼ਿਕਾਇਤ ਮਿਲੀ ਸੀ। ਉਨ੍ਹਾਂ ਨੇ ਦੱਸਿਆ ਕਿ ਸ਼ੁਰੂਆਤੀ ਜਾਂਚ ’ਚ ਸਾਰੇ ਦੋਸ਼ ਸਹੀ ਪਾਏ ਗਏ ਸਨ। ਐਪੀਡੈਮਿਕ ਐਕਟ ਅਤੇ ਡਿਜ਼ਾਸਟਰ ਮੈਨੇਜਮੈਂਟ ਐਕਟ ਦੇ ਅਧੀਨ ਪੁਲਸ ਮਹਿਕਮੇ ਨੂੰ ਐੱਫ. ਆਈ. ਆਰ. ਦਰਜ ਕਰਨ ਦੀ ਸ਼ਿਕਾਇਤ ਦਿੱਤੀ ਗਈ ਹੈ।
ਇਹ ਵੀ ਪੜ੍ਹੋ: ਜਲੰਧਰ: ਗੈਂਗਰੇਪ ਦੀ ਸ਼ਿਕਾਰ ਹੋਈ ਕੁੜੀ ਦੀ ਮਾਂ ਆਈ ਮੀਡੀਆ ਸਾਹਮਣੇ, ਦੱਸੀਆਂ ਹੈਰਾਨੀਜਨਕ ਗੱਲਾਂ
ਉਨ੍ਹਾਂ ਨੇ ਦੱਸਿਆ ਕਿ ਕੋਵਿਡ-19 ਦੌਰਾਨ ਪ੍ਰਸ਼ਾਸਨ ਜ਼ਿਲ੍ਹਾ ਵਾਸੀਆਂ ਨੂੰ ਸਿਹਤ ਸਹੂਲਤਾਂ ਉਪਲੱਬਧ ਕਰਵਾਉਣ ਲਈ ਵਚਨਬੱਧ ਹੈ। ਉਨ੍ਹਾਂ ਨੇ ਜ਼ਿਲ੍ਹਾ ਵਾਸੀਆਂ ਨੂੰ ਇਹ ਵੀ ਅਪੀਲ ਕੀਤੀ ਕਿ ਕੋਡਿਵ ਦੇ ਇਲਾਜ ’ਚ ਵਾਧੂ ਪੈਸੇ ਵਸੂਲਣ ਅਤੇ ਕਿਸੇ ਵੀ ਹਸਪਤਾਲ ਵੱਲੋਂ ਕੀਤੀ ਜਾ ਰਹੀ ਲਾਪਰਵਾਹੀ ਸਬੰਧੀ ਜ਼ਿਲ੍ਹਾ ਪ੍ਰਸ਼ਾਸਨ ਨੂੰ ਵਟਸਐਪ ਨੰਬਰ 98889-81881 ਅਤੇ 95017-99068 ’ਤੇ ਦਿੱਤੀ ਜਾ ਸਕਦੀ ਹੈ। ਇਸ ਆਫ਼ਤ ਦੀ ਘੜੀ ’ਚ ਇਸ ਅਪਰਾਧ ’ਚ ਸ਼ਾਮਲ ਲੋਕਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਨੇ ਕਿਹਾ ਕਿ ਜੇਕਰ ਸ਼ਿਕਾਇਤ ਕਰਤਾ ਵੱਲੋਂ ਦਿੱਤੀ ਗਈ ਜਾਣਕਾਰੀ ਸਹੀ ਪਾਈ ਜਾਂਦੀ ਹੈ ਅਤੇ ਐੱਫ. ਆਈ. ਆਰ. ਦਰਜ ਹੋ ਜਾਂਦੀ ਹੈ ਤਾਂ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਉਸ ਨੂੰ ਸਨਮਾਨਤ ਵੀ ਕੀਤਾ ਜਾਵੇਗਾ।
ਇਹ ਵੀ ਪੜ੍ਹੋ: ਜਲੰਧਰ ਵਿਖੇ ਸਪਾ ਸੈਂਟਰ 'ਚ ਹੋਏ ਗੈਂਗਰੇਪ ਦੇ ਮਾਮਲੇ 'ਚ ਪੁਲਸ ਦਾ ਵੱਡਾ ਐਕਸ਼ਨ, ਗਠਿਤ ਕੀਤੀ SIT
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?
ਸਿਵਲ ਹਸਪਤਾਲ ਵਿਚ ਠੇਕੇਦਾਰ ਦਾ ਕਰਿੰਦਾ ਆਕਸੀਜਨ ਸਿਲੰਡਰ ਵੇਚਦਾ ਰੰਗੇ-ਹੱਥੀਂ ਕਾਬੂ
NEXT STORY