ਅੰਮ੍ਰਿਤਸਰ (ਸੁਮਿਤ) - ਕੋਰੋਨਾ ਵਾਇਰਸ ਦਾ ਕਹਿਰ ਮੁੜ ਤੋਂ ਜਾਰੀ ਹੋ ਗਿਆ ਹੈ, ਜਿਸ ਦੀ ਲਪੇਟ ’ਚ ਦੇਸ਼ ਹੀ ਨਹੀਂ ਸਗੋਂ ਵਿਦੇਸ਼ਾਂ ’ਚ ਰਹਿ ਰਹੇ ਲੋਕ ਵੀ ਆ ਰਹੇ ਹਨ। ਕੋਰੋਨਾ ਵਾਇਰਸ ਦੇ ਕਰਕੇ ਜਿਥੇ ਇਕ ਪਾਸੇ ਬਹੁਤ ਸਾਰੇ ਲੋਕਾਂ ਦੀਆਂ ਮੌਤਾਂ ਹੋ ਚੁੱਕੀਆਂ ਹਨ, ਉਥੇ ਹੀ ਦੁਜੇ ਪਾਸੇ ਇਸ ਨੂੰ ਰੋਕਣ ਲਈ ਕੋਰੋਨਾ ਵੈਕਸਿਨ ਦਾ ਟੀਕਾ ਵੀ ਲਗਾਇਆ ਜਾ ਰਿਹਾ ਹੈ। ਇਸ ਦੌਰਾਨ ਜੇਕਰ ਗੱਲ ਪੰਜਾਬ ਦੀ ਕੀਤੀ ਜਾਵੇ ਤਾਂ ਇਥੇ ਕੋਰੋਨਾ ਦੇ ਮਰੀਜ਼ਾਂ ਦਾ ਆਂਕੜਾਂ ਦਿਨ ਪ੍ਰਤੀ ਦਿਨ ਲਗਾਤਾਰ ਵੱਧਦਾ ਜਾ ਰਿਹਾ ਹੈ ਅਤੇ ਲੋਕਾਂ ਦੀਆਂ ਮੌਤਾਂ ਵੀ ਹੋ ਰਹੀਆਂ ਹਨ। ਲੋਕ ਕੋਰੋਨਾ ਦੀ ਦਵਾਈ ਨੂੰ ਲੈ ਕੇ ਕਈ ਤਰ੍ਹਾਂ ਦੀਆਂ ਗੱਲਾਂ ਕਰ ਰਹੇ ਹਨ ਕਿ ਕੋਰੋਨਾ ਦੀ ਦਵਾਈ ਕਿਉਂ ਨਹੀਂ ਬਣ ਰਹੀ?
ਪੜ੍ਹੋ ਇਹ ਵੀ ਖਬਰ - ਖ਼ੌਫਨਾਕ ਵਾਰਦਾਤ : ਘਰ ਦੇ ਵਿਹੜੇ 'ਚ ਦੱਬਿਆ ਮਿਲਿਆ ਧੜ ਨਾਲੋਂ ਵੱਖ ਕੀਤਾ ਕਿਸਾਨ ਦਾ ‘ਸਿਰ’, ਇੰਝ ਹੋਇਆ ਖ਼ੁਲਾਸਾ
ਕੋਰੋਨਾ ਖ਼ਤਮ ਕਰਨ ਲਈ ਰੀਮਡੇਸਿਵਿਰ (Remdesivir) ਨਾਂ ਦੇ ਵਿੱਕ ਰਹੇ ਟੀਕੇ ਦੇ ਸਬੰਧ ’ਚ ਪੱਤਰਕਾਰ ਨਾਲ ਗੱਲਬਾਤ ਕਰਦੇ ਹੋਏ ਅੰਮ੍ਰਿਤਸਰ ਤੋਂ ਰਾਮੇਸ਼ ਅਰੋੜਾ ਨੇ ਕਿਹਾ ਕਿ ਇਸ ਦਵਾਈ ਦੀ ਵਰਤੋਂ ਕੋਰੋਨਾ ਦੇ ਮਰੀਜ਼ਾਂ ਦਾ ਇਲਾਜ ਕਰਨ ਲਈ ਕੀਤੀ ਜਾਂਦੀ ਹੈ। ਇਹ ਦਵਾਈ ਕੋਰੋਨਾ ਨੂੰ ਇਕ ਦਿਨ ’ਚ ਜੜ੍ਹ ਤੋਂ ਖ਼ਤਮ ਤਾਂ ਨਹੀਂ ਕਰਦੀ ਪਰ ਇਸ ਨਾਲ ਕੋਰੋਨਾ ਮਰੀਜ਼ਾਂ ਦਾ ਇਲਾਜ ਜ਼ਰੂਰ ਕੀਤਾ ਜਾਂਦਾ ਹੈ। ਇਸ ਦੀ ਵਰਤੋਂ ਕਰਨ ’ਤੇ ਕੋਰੋਨਾ ਮਰੀਜ਼ 10 ਦਿਨਾਂ ਦੇ ਅੰਦਰ-ਅੰਦਰ ਠੀਕ ਹੋ ਜਾਂਦਾ ਹੈ।
ਪੜ੍ਹੋ ਇਹ ਵੀ ਖਬਰ - ਵਿਦੇਸ਼ ਜਾਣ ਵਾਲੇ ਨੌਜਵਾਨਾਂ ਦੇ ਸੁਫ਼ਨਿਆਂ ਨੂੰ ਚਿੰਬੜਿਆ ‘ਕੋਰੋਨਾ’, ਧੁੰਦਲਾ ਦਿਖਾਈ ਦੇਣ ਲੱਗਾ ਭਵਿੱਖ
ਰਾਮੇਸ਼ ਅਰੋੜਾ ਨੇ ਦੱਸਿਆ ਕਿ ਕੋਰੋਨਾ ਤੋਂ ਲੋਕਾਂ ਨੂੰ ਬਚਾਉਣ ਲਈ ਰੀਮਡੇਸਿਵਿਰ ਨੂੰ ਭਾਰਤ ’ਚ ਬਣਾਉਣ ਤੋਂ ਰੋਕਿਆ ਗਿਆ ਹੈ। ਕੇਂਦਰ ਸਰਕਾਰ ਨੇ ਵਿਦੇਸ਼ ਦੀ ਇਕ ਕੰਪਨੀ ਨੂੰ ਇਸ ਨੂੰ ਬਣਾਉਣ ਦੀ ਇਜਾਜ਼ਤ ਦਿੱਤੀ ਹੈ, ਜਿਸ ਨੂੰ ਇਸ ਦਾ ਫ਼ਾਇਦਾ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਦੇਸ਼ ’ਚ 80 ਦੇ ਕਰੀਬ ਕੰਪਨੀਆਂ ਅਜਿਹੀਆਂ ਹਨ, ਜੋ ਇਸ ਦਵਾਈ ਨੂੰ ਬਣਾ ਸਕਦੀਆਂ ਹਨ। ਇਹ ਕੰਪਨੀਆਂ ਇਸ ਦਵਾਈ ਨੂੰ 500 ਰੁਪਏ ’ਚ ਤਿਆਰ ਕਰ ਸਕਦੀਆਂ ਹਨ। ਹੁਣ ਇਹ ਦਵਾਈ ਇਕ ਲੱਖ ਰੁਪਏ ’ਚ ਵਿੱਕ ਰਹੀ ਹੈ, ਜਿਸ ਦੀ ਕਾਲਾ ਬਾਜ਼ਾਰੀ ਵੀ ਹੋ ਰਹੀ ਹੈ।
ਪੜ੍ਹੋ ਇਹ ਵੀ ਖਬਰ - ਬਟਾਲਾ : ਸਰਕਾਰੀ ਸਕੂਲ ਦੀ ਅਧਿਆਪਕਾ ’ਤੇ ਤੇਜ਼ਧਾਰ ਦਾਤਰ ਨਾਲ ਕਾਤਲਾਨਾ ਹਮਲਾ, ਹਾਲਤ ਨਾਜ਼ੁਕ (ਵੀਡੀਓ)
ਰਾਮੇਸ਼ ਨੇ ਕਿਹਾ ਕਿ ਇਸ ਦੇ ਲਈ ਉਨ੍ਹਾਂ ਨੇ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਵੀ ਲਿਖਿਆ ਹੈ। ਉਨ੍ਹਾਂ ਦੱਸਿਆ ਕਿ ਭਾਰਤ ਸਰਕਾਰ ਨੇ ਇਕ ਵਿਦੇਸ਼ੀ ਕੰਪਨੀ ਨੂੰ ਇਕ ਦਿਨ ’ਚ ਇਸ ਦਵਾਈ ਨੂੰ ਬਣਾਉਣ ਦਾ ਠੇਕਾ ਦਿੱਤਾ ਹੈ। ਭਾਰਤ ਦੀ ਇਹ ਦਵਾਈ 70 ਦੇਸ਼ਾਂ ’ਚ ਜਾ ਰਹੀ ਸੀ, ਜਿਸ ’ਤੇ ਹੁਣ ਰੋਕ ਲੱਗਾ ਦਿੱਤੀ ਗਈ ਹੈ।
ਪੜ੍ਹੋ ਇਹ ਵੀ ਖਬਰ - 12ਵੀਂ ਦੇ ਵਿਦਿਆਰਥੀ ਦੀ ਸ਼ਰਮਨਾਕ ਕਰਤੂਤ: ਘੁਮਾਉਣ ਦੇ ਬਹਾਨੇ 13 ਸਾਲਾ ਕੁੜੀ ਨਾਲ ਕੀਤਾ ਜਬਰ-ਜ਼ਿਨਾਹ
ਸ਼ਹੀਦ ਪੁੱਤ ਪ੍ਰਭਜੀਤ ਸਿੰਘ ਦੀ ਚਿਖਾ ਨਾਲ ਹੀ ਮੁੱਕ ਗਈਆਂ ਮਾਂ ਦੀਆਂ ਰੀਝਾਂ
NEXT STORY