ਜਲੰਧਰ (ਜ.ਬ.)– ਜਲੰਧਰ ਪੱਛਮੀ ਵਿਧਾਨ ਸਭਾ ਜ਼ਿਮਨੀ ਚੋਣ ਤੋਂ ਪਹਿਲਾਂ ਆਮ ਆਦਮੀ ਪਾਰਟੀ (ਆਪ) ਨੂੰ ਫਿਰ ਤੋਂ ਵੱਡੀ ਮਜਬੂਤੀ ਮਿਲੀ ਹੈ। ਜਲੰਧਰ ਸ਼ਹਿਰ ਦੇ ਮਸ਼ਹੂਰ ਵਪਾਰੀ ਅਤੇ ਸਮਾਜ ਸੇਵੀ ਰਾਜ ਕੁਮਾਰ ਕਲਸੀ ਮਾਨ ਸਰਕਾਰ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਐਤਵਾਰ ਨੂੰ ‘ਆਪ’ ਵਿਚ ਸ਼ਾਮਲ ਹੋ ਗਏ। ਰਾਜ ਕੁਮਾਰ ਕਲਸੀ ਵਿਨਆਲ ਸਪੋਰਟਿੰਗ ਕੰਪਨੀ, ਜਲੰਧਰ ਵਾਲੇ ਦੇ ਸੰਚਾਲਕ ਹਨ। ਉਨ੍ਹਾਂ ਨੂੰ ਇਲਾਕੇ ਦਾ ਬਹੁਤ ਹੀ ਸਤਿਕਾਰਤ ਅਤੇ ਨਾਮਵਰ ਵਿਅਕਤੀ ਮੰਨਿਆ ਜਾਂਦਾ ਹੈ।
ਮੁੱਖ ਮੰਤਰੀ ਭਗਵੰਤ ਮਾਨ ਨੇ ਰਸਮੀ ਤੌਰ ’ਤੇ ਰਾਜ ਕੁਮਾਰ ਕਲਸੀ ਨੂੰ ਪਾਰਟੀ ’ਚ ਸ਼ਾਮਲ ਕਰਕੇ ਉਨ੍ਹਾਂ ਦਾ ਸਵਾਗਤ ਕੀਤਾ। ਇਸ ਮੌਕੇ ਮੁੱਖ ਮੰਤਰੀ ਨੇ ਕਿਹਾ ਕਿ ਸਮੁੱਚਾ ਜਲੰਧਰ ਆਮ ਆਦਮੀ ਪਾਰਟੀ ਦੇ ਨਾਲ ਖੜ੍ਹਾ ਹੈ। ਸਾਡੀ ਸਰਕਾਰ ਦੀਆਂ ਲੋਕ ਪੱਖੀ ਨੀਤੀਆਂ ਤੋਂ ਆਮ ਲੋਕ ਬਹੁਤ ਪ੍ਰਭਾਵਿਤ ਹਨ।
ਉਨ੍ਹਾਂ ਕਿਹਾ ਕਿ 2022 ਦੀਆਂ ਚੋਣਾਂ ’ਚ ਵੀ ਇਥੋਂ ਦੇ ਲੋਕਾਂ ਨੇ ‘ਆਪ’ ਉਮੀਦਵਾਰ ਨੂੰ ਜਿਤਾਇਆ ਸੀ ਪਰ ਉਸ ਵੱਲੋਂ ਧੋਖਾਧੜੀ ਅਤੇ ਜਨਤਾ ਦੇ ਫਤਵੇ ਦਾ ਨਿਰਾਦਰ ਕਰਨ ਤੋਂ ਬਾਅਦ ਮੁੜ ਚੋਣਾਂ ਦੀ ਲੋੜ ਪੈ ਗਈ ਹੈ ਪਰ ਮੈਨੂੰ ਪੂਰਾ ਭਰੋਸਾ ਹੈ ਕਿ ਇਸ ਵਾਰ ਵੀ ਇਥੋਂ ਦੇ ਲੋਕ 'ਆਪ' ਉਮੀਦਵਾਰ ਮੋਹਿੰਦਰ ਭਗਤ ਨੂੰ ਭਾਰੀ ਬਹੁਮਤ ਨਾਲ ਜਿਤਾਉਣਗੇ ਅਤੇ ਧੋਖੇਬਾਜ਼ਾਂ ਨੂੰ ਮੂੰਹ ਤੋੜਵਾਂ ਜਵਾਬ ਦੇਣਗੇ।
ਇਹ ਵੀ ਪੜ੍ਹੋ- ਪੰਜਾਬ 'ਚ ਵੱਡੀ ਵਾਰਦਾਤ, ਤੇਜ਼ਧਾਰ ਹਥਿਆਰਾਂ ਨਾਲ ਸਾਬਕਾ ਸਰਪੰਚ ਦਾ ਕਤਲ, ਖ਼ੂਨ ਨਾਲ ਲਥਪਥ ਮਿਲੀ ਲਾਸ਼
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।
ਗੁਰੂ ਨਗਰੀ ’ਚ ਭਾਰੀ ਬਾਰਿਸ਼ ਨਾਲ ਹੈਰੀਟੇਜ ਸਟਰੀਟ ’ਚ ਭਰਿਆ ਪਾਣੀ, ਲੋਕਾਂ ਨੂੰ ਕਰਨਾ ਪਿਆ ਮੁਸ਼ਕਲਾਂ ਦਾ ਸਾਹਮਣਾ
NEXT STORY