ਚੰਡੀਗੜ੍ਹ, (ਅਸ਼ਵਨੀ)- ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਅੱਜ ਕੇਂਦਰ ਸਰਕਾਰ ਵਲੋਂ ਸੰਸਦ ਦਾ ਸਰਦ ਰੁੱਤ ਇਜਲਾਸ ਰੱਦ ਕੀਤੇ ਜਾਣ ਦੀ ਨਿਖੇਧੀ ਕੀਤੀ ਤੇ ਕਿਹਾ ਕਿ ਸਰਕਾਰ ਤਿੰਨ ਖੇਤੀਬਾੜੀ ਮੰਡੀਕਰਣ ਰੱਦ ਕਰਨ ਦੀ ਕਿਸਾਨਾਂ ਪ੍ਰਤੀ ਆਪਣੀ ਜ਼ਿੰਮੇਵਰੀ ਤੋਂ ਭੱਜ ਰਹੀ ਹੈ। ਉਨ੍ਹਾਂ ਮੰਗ ਕੀਤੀ ਕਿ ਤਿੰਨ ਖੇਤੀ ਕਾਨੂੰਨਾਂ ਨੂੰ ਕਿਸਾਨਾਂ ਦੀ ਇੱਛਾ ਅਨੁਸਾਰ ਰੱਦ ਕਰਨ ਵਾਸਤੇ ਸੰਸਦ ਦਾ ਇਕ ਰੋਜ਼ਾ ਵਿਸ਼ੇਸ਼ ਸੈਸ਼ਨ ਸੱਦਿਆ ਜਾਵੇ।
ਇਹ ਵੀ ਪੜ੍ਹੋ : ਭਾਜਪਾ ਹੀ ਦੇਸ਼ ’ਚ ਅਸਲ ਟੁਕੜੇ ਟੁਕੜੇ ਗੈਂਗ : ਸੁਖਬੀਰ ਬਾਦਲ
ਇਥੇ ਜਾਰੀ ਕੀਤੇ ਇਕ ਬਿਆਨ ਵਿਚ ਬਠਿੰਡਾ ਦੀ ਐੱਮ. ਪੀ. ਨੇ ਕਿਹਾ ਕਿ ਕੇਂਦਰ ਜਾਣਦਾ ਹੈ ਕਿ ਕੀ ਗਲਤ ਹੈ। ਕੇਂਦਰ ਜਾਣਦਾ ਹੈ ਕਿ ਉਹ ਇਸ ਮਾਮਲੇ ’ਤੇ ਲੋਕਾਂ ਦਾ ਸਾਹਮਣਾ ਨਹੀਂ ਕਰ ਸਕਦਾ ਤੇ ਇਹ ਵੀ ਜਾਣਦਾ ਹੈ ਕਿ ਕਿਉਂ ਉਸ ਨੇ ਕੋਰੋਨਾ ਮਹਾਮਾਰੀ ਦਾ ਬਹਾਨਾ ਬਣਾ ਕੇ ਸੰਸਦ ਦਾ ਸਰਦ ਰੁੱਤ ਇਜਲਾਸ ਰੱਦ ਕਰ ਦਿੱਤਾ ਹੈ। ਹਰਸਿਮਰਤ ਨੇ ਕਿਹਾ ਕਿ ਸੰਸਦ ਮੈਂਬਰ ਕਿਸਾਨਾਂ ਦੀ ਆਵਾਜ਼ ਬੁਲੰਦ ਕਰਨ ਦੇ ਮੌਕੇ ਤੋਂ ਖੁੰਝ ਗਏ ਹਨ।
ਇਹ ਵੀ ਪੜ੍ਹੋ : ਆਪਣੇ ਪਰਿਵਾਰ ਨੂੰ ਬਚਾਉਣ ਲਈ ਕੈਪਟਨ ਨੇ ਪੰਜਾਬ ਨੂੰ ਵੇਚ ਦਿੱਤਾ : ਭਗਵੰਤ ਮਾਨ
ਸੰਸਦ ਮੈਂਬਰ ਸਰਕਾਰ ’ਤੇ ਤਿੰਨ ਖੇਤੀ ਕਾਨੂੰਨ ਜੋ ਕਿਸਾਨਾਂ ਨੇ ਰੱਦ ਕਰ ਦਿੱਤੇ ਹਨ, ਰੱਦ ਕਰਨ ਲਈ ਵੀ ਦਬਾਅ ਬਣਾਉਣਾ ਚਾਹੁੰਦੇ ਸੀ। ਜਦੋਂ ਲੋਕ ਹੀ ਨਹੀਂ ਚਾਹੁੰਦੇ ਤਾਂ ਫਿਰ ਇਹ ਕਾਨੂੰਨ ਰੱਖਣ ਦੀ ਕੋਈ ਤੁਕ ਨਹੀਂ ਬਣਦੀ। ਕਾਲੇ ਕਾਨੂੰਨ ਰੱਦ ਕਰਨ ਲਈ ਸੰਸਦ ਦਾ ਇਕ ਰੋਜ਼ਾ ਇਜਲਾਸ ਸੱਦੇ ਜਾਣ ਦੀ ਮੰਗ ਕਰਦਿਆਂ ਹਰਸਿਮਰਤ ਨੇ ਕਿਹਾ ਕਿ ਇਹ ਸਮੇਂ ਦੀ ਜ਼ਰੂਰਤ ਹੈ।
ਆਪਣੇ ਪਰਿਵਾਰ ਨੂੰ ਬਚਾਉਣ ਲਈ ਕੈਪਟਨ ਨੇ ਪੰਜਾਬ ਨੂੰ ਵੇਚ ਦਿੱਤਾ : ਭਗਵੰਤ ਮਾਨ
NEXT STORY