ਚੰਡੀਗੜ੍ਹ (ਭੁੱਲਰ) - ਪੰਜਾਬੀ ਯੂਨੀਵਰਸਿਟੀ ਦੇ ਗੁਰੂ ਗੋਬਿੰਦ ਧਰਮ ਅਧਿਐਨ ਵਿਭਾਗ ਦੇ ਮੁਖੀ ਪ੍ਰੋ. ਗੁਰਮੀਤ ਸਿੰਘ ਸਿੱਧੂ ਦੀ ਅਗਵਾਈ ਹੇਠ ਬਣੇ ਗੁਰਗਿਆਨ ਇੰਸਟੀਚਿਊਟ ਫਾਰ ਹਿਊਮਨ ਕੰਸਰਨਜ਼ ਨੇ ਪੰਜਾਬ ਸਕੂਲ ਸਿੱਖਿਆ ਬੋਰਡ ਦੀ 12ਵੀਂ ਦੀ ਇਤਿਹਾਸ ਦੀ ਪਾਠ ਪੁਸਤਕ 'ਚੋਂ ਸਿੱਖ ਇਤਿਹਾਸ ਨੂੰ ਕੱਢੇ ਜਾਣ ਦੇ ਦੋਸ਼ਾਂ ਨੂੰ ਲੈ ਕੇ ਪੈਦਾ ਹੋਏ ਵਿਵਾਦ ਸਬੰਧੀ ਤੱਥ ਖੋਜ ਰਿਪੋਰਟ ਜਾਰੀ ਕੀਤੀ ਹੈ। ਰਿਸਰਚ ਸਕਾਲਰਾਂ ਦੀ ਸਹਾਇਤਾ ਨਾਲ 50 ਤੋਂ ਵੱਧ ਸਕੂਲਾਂ ਦੇ ਅਧਿਕਆਪਕਾਂ ਤੇ ਉਘੇ ਸਿੱਖ ਵਿਦਵਾਨਾਂ ਨਾਲ ਗੱਲਬਾਤ ਕਰਕੇ ਇਹ ਰਿਪੋਰਟ ਤਿਆਰ ਕੀਤੀ ਗਈ ਹੈ। ਇਸ ਨੂੰ ਅੱਜ ਇਥੇ ਪ੍ਰੈੱਸ ਕਾਨਫਰੰਸ ਦੌਰਾਨ ਜਾਰੀ ਕਰਦਿਆਂ ਡਾ. ਸਿੱਧੂ ਨੇ 12ਵੀਂ ਜਮਾਤ ਦੀ ਵਿਵਾਦਿਤ ਕਿਤਾਬ ਬਾਰੇ ਅਹਿਮ ਤੱਥਾਂ ਦਾ ਖੁਲਾਸਾ ਕੀਤਾ ਹੈ।
ਉਨ੍ਹਾਂ ਦੱਸਿਆ ਕਿ ਇਹ ਰਿਪੋਰਟ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਵੀ ਸੌਂਪੀ ਗਈ ਹੈ ਅਤੇ ਲੋੜ ਪਈ ਤਾਂ ਅਕਾਲ ਤਖਤ ਤੱਕ ਵੀ ਪਹੁੰਚ ਕੀਤੀ ਜਾਵੇਗੀ ਕਿਉਂਕਿ ਬੱਚਿਆਂ ਨਾਲ ਖਿਲਵਾੜ ਕਰਨ ਤੋਂ ਇਲਾਵਾ ਇਹ ਪੁਸਤਕ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾ ਕੇ ਫਿਰਕਿਆਂ ਵਿਚ ਪਾੜ ਵਧਾਉਣ ਵਾਲੀ ਹੈ। ਇਸ 'ਚ ਸਰਕਾਰ ਤੇ ਬੋਰਡ ਦੇ ਦਾਅਵੇ ਕਿ ਇਹ ਪੁਸਤਕ ਤਾਂ ਹਾਲੇ ਛਪੀ ਹੀ ਨਹੀਂ, ਨੂੰ ਵੀ ਚੁਣੌਤੀ ਦਿੱਤੀ ਗਈ। ਡਾ. ਸਿੱਧੂ ਨੇ ਇਸ ਪੁਸਤਕ ਦੀ ਨੈੱਟ ਤੋਂ ਡਾਊਨਲੋਡ ਕੀਤੀ ਕਾਪੀ ਵੀ ਦਿਖਾਈ।
ਉਨ੍ਹਾਂ ਕਿਹਾ ਕਿ ਜੋ 12ਵੀਂ ਦੇ ਇਤਿਹਾਸ ਦੀ ਕਿਤਾਬ ਜਾਰੀ ਕੀਤੀ ਗਈ ਹੈ, ਨੂੰ ਪੜ੍ਹ ਕੇ ਇੰਝ ਲੱਗਦਾ ਹੈ ਕਿ ਇਹ ਕੰਮ ਗਿਆਨ ਵਿਹੂਣੇ ਲੋਕਾਂ ਨੇ ਕੀਤਾ ਹੈ। ਇਹ ਕਿਤਾਬ ਸਿੱਖ ਇਤਿਹਾਸ ਨੂੰ ਵਿਗਾੜਨ ਵਾਲੀ ਸਾਜ਼ਿਸ਼ ਦਾ ਹਿੱਸਾ ਹੈ। ਉਨ੍ਹਾਂ ਕਿਹਾ ਕਿ ਕਿਤਾਬ ਵਿਚ ਖਾਲਸਾ ਰਾਜ ਨੂੰ ਸਹੀ ਤਰ੍ਹਾਂ ਪੇਸ਼ ਨਹੀਂ ਕੀਤਾ ਗਿਆ। ਜੋ ਗੱਲਾਂ ਸਿੱਖੀ 'ਚ ਵਰਜਿਤ ਹਨ, ਨੂੰ ਵਧੇਰੇ ਉਭਾਰਨ ਦੀ ਕੋਸ਼ਿਸ਼ ਕੀਤੀ ਗਈ ਹੈ। ਸਾਡੇ ਮਹਾਨ ਸਿੱਖ ਯੋਧਿਆਂ ਦੀਆਂ ਜਨਮ ਤਰੀਕਾਂ ਵੀ ਕਿਤਾਬ ਵਿਚ ਨਹੀਂ ਲਿਖੀਆਂ ਗਈਆਂ, ਜਦਕਿ ਇਨ੍ਹਾਂ ਦਾ ਸਿਰਫ ਜ਼ਿਕਰ ਹੀ ਕੀਤਾ ਗਿਆ ਹੈ।
ਪੰਜਾਬ ਸਰਕਾਰ ਕਿਸਾਨਾਂ ਦੀ ਬਿਹਤਰੀ ਲਈ ਯਤਨਸ਼ੀਲ : ਬ੍ਰਹਮ ਮਹਿੰਦਰਾ
NEXT STORY