ਜਲੰਧਰ/ਚੰਡੀਗੜ੍ਹ (ਧਵਨ, ਭੁੱਲਰ) - ਜਸਟਿਸ (ਰਿਟਾ.) ਰਣਜੀਤ ਸਿੰਘ ਦੀ ਅਗਵਾਈ ਵਿਚ ਬਣੇ ਕਮਿਸ਼ਨ ਨੇ ਅੱਜ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਸੰਵੇਦਸ਼ਨਸ਼ੀਲ ਬਰਗਾੜੀ ਬੇਅਦਬੀ ਕਾਂਡ ਅਤੇ ਬਹਿਬਲ ਕਲਾਂ ਪੁਲਸ ਫਾਇਰਿੰਗ ਘਟਨਾ ਦੀ ਜਾਂਚ ਦੀ ਰਿਪੋਰਟ ਸੌਂਪ ਦਿੱਤੀ ਹੈ। ਜਸਟਿਸ ਰਣਜੀਤ ਸਿੰਘ ਨੇ ਆਪਣੀ ਜਾਂਚ ਦੀ ਪਹਿਲੀ ਰਿਪੋਰਟ ਕੈਪਟਨ ਨੂੰ ਸੌਂਪੀ ਹੈ। ਮੁੱਖ ਮੰਤਰੀ ਨੇ ਰਿਪੋਰਟ ਦਾ ਅਧਿਐਨ ਕਰਨ ਲਈ ਸੂਬੇ ਦੇ ਗ੍ਰਹਿ ਸਕੱਤਰ ਅਤੇ ਐਡਵੋਕੇਟ ਜਨਰਲ ਨੂੰ ਭੇਜ ਦਿੱਤੀ ਹੈ ਤੇ ਉਨ੍ਹਾਂ ਨੂੰ ਸਮਾਂਬੱਧ ਢੰਗ ਨਾਲ ਇਸ ਦਾ ਅਧਿਐਨ ਕਰਨ ਅਤੇ ਦੋਸ਼ੀਆਂ ਖਿਲਾਫ ਬਣਦੀ ਕਾਰਵਾਈ ਕਰਨ ਲਈ ਕਿਹਾ ਹੈ ਤਾਂ ਜੋ ਪੰਜਾਬ ਸਰਕਾਰ ਆਪਣਾ ਐਕਸ਼ਨ ਸ਼ੁਰੂ ਕਰ ਸਕੇ। ਅਪ੍ਰੈਲ 2017 ਵਿਚ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਨੇ ਜਸਟਿਸ ਰਣਜੀਤ ਸਿੰਘ ਦੀ ਅਗਵਾਈ ਵਿਚ ਸੂਬੇ 'ਚ ਹੋਈਆਂ ਧਾਰਮਕ ਗ੍ਰੰਥਾਂ ਦੀ ਬੇਅਦਬੀ ਦੀਆਂ ਘਟਨਾਵਾਂ ਦੀ ਜਾਂਚ ਲਈ ਕਮਿਸ਼ਨ ਦਾ ਗਠਨ ਕੀਤਾ ਸੀ। ਸਾਬਕਾ ਅਕਾਲੀ-ਭਾਜਪਾ ਸਰਕਾਰ ਦੇ ਕਾਰਜਕਾਲ ਵਿਚ ਪਵਿੱਤਰ ਸ੍ਰੀ ਗੁਰੂ ਗ੍ਰੰਥ ਸਾਹਿਬ ਅਤੇ ਹੋਰ ਧਾਰਮਕ ਗ੍ਰੰਥਾਂ ਦੀਆਂ ਅਨੇਕਾਂ ਘਟਨਾਵਾਂ ਹੋਈਆਂ ਸਨ। ਸਾਬਕਾ ਸਰਕਾਰ ਨੇ ਵੀ ਜ਼ੋਰਾ ਸਿੰਘ ਕਮਿਸ਼ਨ ਦਾ ਗਠਨ ਕੀਤਾ ਸੀ।
ਜਸਟਿਸ ਰਣਜੀਤ ਸਿੰਘ ਨੇ ਅੱਜ ਮੁੱਖ ਮੰਤਰੀ ਨਾਲ ਉਨ੍ਹਾਂ ਦੀ ਰਿਹਾਇਸ਼ 'ਤੇ ਮੁਲਾਕਾਤ ਕੀਤੀ ਅਤੇ ਆਪਣੀ ਜਾਂਚ ਦੀ ਪਹਿਲੀ ਰਿਪੋਰਟ ਉਨ੍ਹਾਂ ਨੂੰ ਸੌਂਪਦਿਆਂ ਕਿਹਾ ਕਿ ਜਲਦੀ ਹੀ ਦੂਜੀ ਰਿਪੋਰਟ ਵੀ ਉਨ੍ਹਾਂ ਨੂੰ ਸੌਂਪ ਦਿੱਤੀ ਜਾਵੇਗੀ। ਮੁੱਖ ਮੰਤਰੀ ਨੂੰ ਸੌਂਪੀ ਗਈ ਪਹਿਲੀ ਰਿਪੋਰਟ ਵਿਚ ਪਿੰਡ ਬੁਰਜ ਜਵਾਹਰ ਸਿੰਘ ਵਾਲਾ, ਬਰਗਾੜੀ, ਗੁਰੂਸਰ ਅਤੇ ਮਾਲਕੇ ਵਿਚ ਹੋਈਆਂ ਧਾਰਮਕ ਗ੍ਰੰਥਾਂ ਦੀ ਬੇਅਦਬੀ ਦੀਆਂ ਘਟਨਾਵਾਂ ਦੀ ਜਾਂਚ ਕੀਤੀ ਗਈ ਹੈ। ਬਹਿਬਲ ਕਲਾਂ ਅਤੇ ਕੋਟਕਪੂਰਾ ਵਿਚ ਪੁਲਸ ਵਲੋਂ ਕੀਤੀ ਗਈ ਫਾਇਰਿੰਗ ਬਾਰੇ ਵੀ ਜਸਟਿਸ ਰਣਜੀਤ ਸਿੰਘ ਕਮਿਸ਼ਨ ਨੇ ਆਪਣੀ ਰਿਪੋਰਟ ਸੌਂਪੀ ਹੈ। ਸਰਕਾਰੀ ਬੁਲਾਰੇ ਨੇ ਦੱਸਿਆ ਕਿ ਮੁੱਖ ਮੰਤਰੀ ਅਮਰਿੰਦਰ ਸਿੰਘ ਨੇ ਕਿਹਾ ਕਿ ਕਿਸੇ ਵੀ ਦੋਸ਼ੀ ਨੂੰ ਬਖਸ਼ਿਆ ਨਹੀਂ ਜਾਵੇਗਾ। ਜਿਨ੍ਹਾਂ ਨੇ ਸੂਬੇ ਵਿਚ ਧਾਰਮਕ ਗ੍ਰੰਥਾਂ ਦੀ ਬੇਅਦਬੀ ਨੂੰ ਸਿੱਧੇ ਜਾਂ ਅਸਿੱਧੇ ਤੌਰ 'ਤੇ ਹੱਲਾਸ਼ੇਰੀ ਦਿੱਤੀ।
ਐੱਨ. ਆਰ. ਆਈ. ਲੜਕੀ ਨੂੰ ਬਲੈਕਮੇਲ ਕਰਕੇ ਮੰਗੇ 5 ਕਰੋੜ
NEXT STORY