ਸ੍ਰੀ ਮੁਕਤਸਰ ਸਾਹਿਬ (ਰਿਣੀ/ਪਵਨ): ਗਣਤੰਤਰ ਦਿਵਸ ਸਮਾਰੋਹ ਦੌਰਾਨ ਅੱਜ ਸ੍ਰੀ ਮੁਕਤਸਰ ਸਾਹਿਬ ਦੇ ਗੁਰੂ ਗੋਬਿੰਦ ਸਿੰਘ ਸਟੇਡੀਅਮ ਵਿਖੇ ਸਮਾਰੋਹ ਕਰਵਾਇਆ ਗਿਆ। ਇਸ ਦੌਰਾਨ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਤਿਰੰਗਾ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ। ਇਸ ਮੌਕੇ ਉਨ੍ਹਾਂ ਆਪਣੇ ਸੰਬੋਧਨ ਦੌਰਾਨ ਕਿਹਾ ਕਿ ਅੱਜ ਦੇ ਦਿਨ ਸਾਰੇ ਇਹ ਹਲਫ ਲਈਏ ਕਿ ਦੇਸ਼ ਦੇ ਵਿਕਾਸ ਲਈ ਇਕਜੁੱਟ ਹੋ ਕਿ ਕਾਰਜ ਕਰੀਏ। ਉਨ੍ਹਾਂ ਕਿਹਾ ਕਿ ਇਹ ਗੱਲ ਦਾ ਅਫ਼ਸੋਸ ਹੈ ਕਿ ਲੋਕਤੰਤਰ ਦੇ ਪਿਲਰ ਅੱਜ ਕਮਜ਼ੋਰ ਹੁੰਦੇ ਜਾ ਰਹੇ ਹਨ।
ਇਹ ਵੀ ਪੜ੍ਹੋ: ਦਿੱਲੀ ਟਰੈਕਟਰ ਮਾਰਚ ’ਚ ਪਹੁੰਚੀਆਂ ਗੁਰੂ ਦੀਆਂ ਲਾਡਲੀਆਂ ਫੌਜਾਂ, ਤਸਵੀਰਾਂ

ਉਨ੍ਹਾਂ ਇਸ ਮੌਕੇ ਕਿਸਾਨ ਅੰਦੋਲਨ ਦੀ ਗੱਲ ਕਰਦਿਆਂ ਉਸਦਾ ਸਮਰਥਨ ਵੀ ਕੀਤਾ। ਉਨ੍ਹਾਂ ਪੰਜਾਬ ਸਰਕਾਰ ਵਲੋਂ ਕਿਸਾਨ ਅੰਦੋਲਨ ਦੇ ਸ਼ਹੀਦਾਂ ਦੇ ਪਰਿਵਾਰਾਂ ਨੂੰ ਦਿੱਤੀ ਜਾ ਰਹੀ ਸਹਾਇਤਾ ਅਤੇ ਪਰਿਵਾਰਕ ਮੈਂਬਰ ਨੂੰ ਨੌਕਰੀ ਦੇਣ ਦੇ ਕੀਤੇ ਵਾਅਦੇ ਦਾ ਵੀ ਜ਼ਿਕਰ ਕੀਤਾ। ਇਸ ਮੌਕੇ ਪੰਜਾਬ ਪੁਲਸ ਦੀ ਪਰੇਡ ਵਲੋਂ ਸਲਾਮੀ ਦਿੱਤੀ ਗਈ। ਵੱਖ-ਵੱਖ ਵਿਭਾਗਾਂ ਵੱਲੋ ਝਾਕੀਆਂ ਪੇਸ਼ ਕੀਤੀਆਂ ਗਈਆ। ਰੈੱਡ ਕਰਾਸ ਵਲੋਂ ਲੋੜਵੰਦਾਂ ਨੂੰ ਟਰਾਈ ਸਾਈਕਲ ਅਤੇ ਸਿਲਾਈ ਮਸ਼ੀਨਾਂ ਵੰਡੀਆ ਗਈਆ।ਇਸ ਮੌਕੇ ਡਿਪਟੀ ਕਮਿਸ਼ਨਰ ਐੱਮ ਕੇ ਅਰਵਿੰਦ ਕੁਮਾਰ,ਐੱਸ.ਐੱਸ.ਪੀ.ਡੀ. ਸੁਡਰਵਿਲੀ,ਐੱਸ.ਡੀ.ਐੱਮ ਸਵਰਨਜੀਤ ਕੌਰ, ਜ਼ਿਲ੍ਹਾ ਪ੍ਰਧਾਨ ਹਰਚਰਨ ਸਿੰਘ ਬਰਾੜ ਸੋਥਾ, ਕਰਨ ਕੌਰ ਬਰਾੜ ਸਾਬਕਾ ਵਿਧਾਇਕਾ, ਜਗਜੀਤ ਸਿੰਘ ਬਰਾੜ ਹਨੀ ਫੱਤਣਵਾਲਾ, ਤੇਜਿੰਦਰ ਸਿੰਘ ਜਿੰਮੀ ਬਰਾੜ ਆਦਿ ਹਾਜ਼ਰ ਸਨ।

ਇਹ ਵੀ ਪੜ੍ਹੋ: ਦਿੱਲੀ ਧਰਨੇ ਤੋਂ ਪਰਤੇ ਕੋਟਕਪੂਰਾ ਦੇ ਨੌਜਵਾਨ ਕਿਸਾਨ ਦੀ ਮੌਤ

ਨੋਟ - ਕਿਸਾਨ ਅੰਦੋਲਨ ਤੇ ਟਰੈਕਟਰ ਪਰੇਡ ਦੀ ਹਰ ਅਪਡੇਟ ਸਭ ਤੋਂ ਪਹਿਲਾਂ ਤੁਸੀਂ 'ਜਗ ਬਾਣੀ' ਦੀ ਐੱਪ, ਯੂ-ਟਿਊਬ, ਅਤੇ ਫੇਸਬੁੱਕ ਪੇਜ਼ 'ਤੇ ਦੇਖ ਸਕਦੇ ਹੋ।
ਵਾਹਿਗੁਰੂ ਦਾ ਜਾਪ ਕਰਦਿਆਂ ਅੱਗੇ ਵੱਧ ਰਹੇ ਹਨ ਕਿਸਾਨ, ਜਾਣੋ ਟਰੈਕਟਰ ਮਾਰਚ ਦੀ ਤਾਜ਼ਾ ਸਥਿਤੀ
NEXT STORY