ਜਲੰਧਰ : ਅੱਜ ਦੇਸ਼ ਭਰ 'ਚ 70ਵਾਂ ਗਣਤੰਤਰ ਦਿਵਸ ਪੂਰੇ ਜੋਸ਼ੋ-ਖਰੋਸ਼ ਨਾਲ ਮਨਾਇਆ ਗਿਆ। ਪੰਜਾਬ 'ਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪਟਿਆਲਾ ਦੇ ਭਲਿੰਦਰ ਸਿੰਘ ਸਪੋਰਟਸ ਕੰਪਲੈਕਸ, ਪੋਲੋ ਗਰਾਊਡ ਵਿਖੇ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਗਈ। ਇਸ ਦੌਰਾਨ ਕੈਪਟਨ ਵਲੋਂ ਪਰੇਡ ਨੂੰ ਸਲਾਮੀ ਵੀ ਦਿੱਤੀ ਗਈ। ਇਸ ਮੌਕੇ ਸਕੂਲੀ ਬੱਚਿਆਂ ਵਲੋਂ ਦੇਸ਼ ਭਗਤੀ ਦੇ ਗੀਤ ਵੀ ਗਾਏ ਗਏ। ਇਸੇ ਤਰ੍ਹਾਂ ਕੈਬਨਿਟ ਮੰਤਰੀ ਨਵਜੋਤ ਸਿੱਧੂ ਵਲੋਂ ਅੰਮ੍ਰਿਤਸਰ, ਕੈਬਨਿਟ ਮੰਤਰੀ ਸੁਖਬਿੰਦਰ ਸਿੰਘ ਸੁੱਖ ਸਰਕਾਰੀਆ ਵਲੋਂ ਗੁਰਦਾਸਪੁਰ, ਰਜ਼ੀਆ ਸੁਲਤਾਨਾ ਵਲੋਂ ਮੋਹਾਲੀ, ਜਲੰਧਰ ਦੇ ਗੁਰੂ ਗੋਬਿੰਦ ਸਿੰਘ ਸਟੇਡੀਅਮ 'ਚ ਬ੍ਰਹਮ ਮਹਿੰਦਰਾ, ਫਰੀਦਕੋਟ ਦੇ ਨਹਿਰੂ ਸਟੇਡੀਅਮ 'ਚ ਸਾਧੂ ਸਿੰਘ ਧਰਮਸੋਤ, ਸ਼ਹੀਦਾਂ ਦੀ ਧਰਤੀ ਹੁਸੈਨੀਵਾਲਾ 'ਚ ਮੰਤਰੀ ਤ੍ਰਿਪਤ ਰਾਜਿੰਦਰ ਬਾਜਵਾ, ਰੂਪਨਗਰ ਦੇ ਨਹਿਰੂ ਸਟੇਡੀਅਮ ਪੰਜਾਬ ਵਿਧਾਨਸਭਾ ਸਪੀਕਰ ਰਾਣਾ ਕੇ. ਪੀ., ਨਾਭਾ 'ਚ ਨਗਰ ਕੌਂਸਲ ਦੇ ਪ੍ਰਮੁਖ ਰਜਨੀਸ਼ ਕੁਮਾਰ ਸ਼ੈੱਟੀ, ਮੋਗਾ 'ਚ ਪੰਜਾਬ ਦੇ ਖੇਡ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ, ਸ਼੍ਰੀ ਫਤਿਹਗੜ੍ਹ ਸਾਹਿਬ 'ਚ ਪੰਜਾਬ ਦੇ ਕੈਬਨਿਟ ਮੰਤਰੀ ਚਰਨਜੀਤ ਸਿੰਘ ਚੰਨੀ ਆਦਿ ਨੇ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ।
ਫਾਜ਼ਿਲਕਾ 'ਚ ਕੈਬਨਿਟ ਮੰਤਰੀ ਬਲਬੀਰ ਸਿੱਧੂ ਨੇ ਲਹਿਰਾਇਆ ਝੰਡਾ
NEXT STORY