ਮਾਨਸਾ (ਮਨਜੀਤ ਕੌਰ) - ਡਿਪਟੀ ਕਮਿਸ਼ਨਰ ਮਾਨਸਾ ਧਰਮ ਪਾਲ ਗੁਪਤਾ ਨੇ ਗਣਤੰਤਰਤਾ ਦਿਵਸ ਨੂੰ ਉਤਸ਼ਾਹ ਨਾਲ ਮਨਾਉਣ ਲਈ ਅੱਜ ਜ਼ਿਲੇ ਦੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਇਸ ਮੌਕੇ ਉਨ੍ਹਾਂ ਕਿਹਾ ਕਿ 26 ਜਨਵਰੀ ਨੂੰ ਗਣਤੰਤਰਤਾ ਦਿਵਸ ਨਹਿਰੂ ਮੈਮੋਰੀਅਲ ਸਰਕਾਰੀ ਕਾਲਜ ਦੇ ਬਹੁ-ਮੰਤਵੀ ਖੇਡ ਸਟੇਡੀਅਮ ਵਿਖੇ ਮਨਾਇਆ ਜਾਵੇਗਾ।
ਮੀਟਿੰਗ ਨੂੰ ਸੰਬੋਧਨ ਕਰਦਿਆਂ ਸ਼੍ਰੀ ਗੁਪਤਾ ਨੇ ਕਿਹਾ ਕਿ ਇਸ ਕੌਮੀ ਮਹੱਤਵ ਵਾਲੇ ਦਿਹਾੜੇ 'ਤੇ ਵੱਖ-ਵੱਖ ਖੇਤਰਾਂ 'ਚ ਮੱਲਾਂ ਮਾਰਨ ਵਾਲੀਆਂ ਸ਼ਖ਼ਸੀਅਤਾਂ ਤੋਂ ਇਲਾਵਾ ਸੁਤੰਤਰਤਾ ਸੈਨਾਨੀਆਂ ਨੂੰ ਵੀ ਸਨਮਾਨਿਤ ਕੀਤਾ ਜਾਵੇਗਾ ਅਤੇ ਇਸ ਮੌਕੇ ਲੋੜਵੰਦ ਅੰਗਹੀਣ ਵਿਅਕਤੀਆਂ ਨੂੰ ਟਰਾਈਸਾਈਕਲ ਵੀ ਵੰਡੇ ਜਾਣਗੇ। ਉਨ੍ਹਾਂ ਕਿਹਾ ਕਿ ਦਿਹਾੜੇ ਮੌਕੇ ਸਕੂਲੀ ਬੱਚਿਆਂ ਵੱਲੋਂ ਦੇਸ਼ ਭਗਤੀ ਅਤੇ ਸੱਭਿਆਚਾਰ ਨਾਲ ਸਬੰਧਤ ਪ੍ਰੋਗਰਾਮ ਵੀ ਪੇਸ਼ ਕੀਤਾ ਜਾਵੇਗਾ, ਜਿਸ ਲਈ ਸੱਭਿਆਚਾਰ ਕਮੇਟੀ ਦਾ ਵੀ ਗਠਨ ਕੀਤਾ ਗਿਆ ਹੈ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਸ ਦਿਹਾੜੇ ਨੂੰ ਉਤਸ਼ਾਹ ਨਾਲ ਮਨਾਉਣ ਲਈ ਅਧਿਕਾਰੀਆਂ ਨੂੰ ਜ਼ਿੰਮੇਵਾਰੀ ਸੌਂਪੀ ਗਈ ਹੈ। ਇਸ ਮੌਕੇ ਵੱਖ-ਵੱਖ ਵਿਭਾਗਾਂ ਵੱਲੋਂ ਝਾਕੀਆਂ ਵੀ ਕੱਢੀਆਂ ਜਾਣਗੀਆਂ। ਇਸ ਕੌਮੀ ਦਿਹਾੜੇ ਸਬੰਧੀ ਪਹਿਲੀ ਰਿਹਰਸਲ 17 ਜਨਵਰੀ, ਦੂਸਰੀ 19 ਜਨਵਰੀ ਅਤੇ ਫੁੱਲ ਡਰੈੱਸ ਰਿਹਰਸਲ 24 ਜਨਵਰੀ ਨੂੰ ਕੀਤੀ ਜਾਵੇਗੀ। ਇਸ ਮੌਕੇ ਜ਼ਿਲਾ ਪੁਲਸ ਮੁਖੀ ਪਰਮਬੀਰ ਸਿੰਘ ਪਰਮਾਰ, ਵਧੀਕ ਡਿਪਟੀ ਕਮਿਸ਼ਨਰ (ਜ) ਗੁਰਿੰਦਰਪਾਲ ਸਿੰਘ ਸਹੋਤਾ, ਐੱਸ. ਡੀ. ਐੱਮ. ਮਾਨਸਾ ਅਭਿਜੀਤ ਕਪਲਿਸ਼ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਮੁਖੀ ਤੇ ਨੁਮਾਇੰਦੇ ਹਾਜ਼ਰ ਸਨ।
ਥਰਮਲ ਪਲਾਂਟ ਬੰਦ ਕਰਨਾ ਪਾਵਰਕਾਮ ਤੇ ਸਰਕਾਰ ਦੀ ਨਿੱਜੀ ਕੰਪਨੀਆਂ ਨਾਲ ਮਿਲੀਭੁਗਤ ਦਾ ਨਤੀਜਾ
NEXT STORY