ਜਲੰਧਰ (ਅਮਿਤ)— ਗਣਤੰਤਰ ਦਿਵਸ ਸਮਾਗਮ ਮੌਕੇ ਜ਼ਿਲਾ ਜਲੰਧਰ ਵਿਚ ਪੰਜਾਬ ਦੇ ਅਮੀਰ ਸੱਭਿਆਚਾਰਕ ਵਿਰਸੇ ਨੂੰ ਸੰਭਾਲਣ ਲਈ ਦੇਸ਼ ਭਗਤੀ ਦੇ ਰੰਗ ਵਿਚ ਰੰਗੀਆਂ ਵੱਖਰੀਆਂ ਸੱਭਿਆਚਾਰਕ ਵੰਨਗੀਆਂ ਪੇਸ਼ ਕਰਕੇ ਇਕ ਵੱਖਰੀ ਮਿਸਾਲ ਪੇਸ਼ ਕੀਤੀ ਜਾਵੇਗੀ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਜਲੰਧਰ ਵਰਿੰਦਰ ਕੁਮਾਰ ਸ਼ਰਮਾ ਨੇ ਸੋਮਵਾਰ ਗੁਰੂ ਗੋਬਿੰਦ ਸਿੰਘ ਸਟੇਡੀਅਮ ਵਿਖੇ ਗਣਤੰਤਰ ਦਿਵਸ ਸਬੰਧੀ ਕੀਤੀਆਂ ਜਾ ਰਹੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਮੌਕੇ ਜ਼ਿਲੇ ਦੇ ਸਮੂਹ ਅਧਿਕਾਰੀਆਂ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਦਿੱਤੀ। ਉਨ੍ਹਾਂ ਨੇ ਦੱਸਿਆ ਕਿ ਇਸ ਕੌਮੀ ਤਿਉਹਾਰ ਨੂੰ ਸੁਚੱਜੇ ਢੰਗ ਨਾਲ ਮਨਾਉਣ ਲਈ ਜ਼ਿਲਾ ਪੱਧਰ 'ਤੇ ਵੱਖ-ਵੱਖ ਕੰਮਾਂ ਲਈ ਕਮੇਟੀਆਂ ਦਾ ਗਠਨ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਜ਼ਿਲਾ ਪੱਧਰੀ ਸਮਾਗਮ ਸਬੰਧੀ ਫੁੱਲ ਡਰੈਸ ਰਿਹਰਸਲ 24 ਜਨਵਰੀ ਨੂੰ ਕੀਤੀ ਜਾਵੇਗੀ।

ਇਸ ਮੌਕੇ ਉਨ੍ਹਾਂ ਪੁਲਸ ਵਿਭਾਗ ਨੂੰ ਹਦਾਇਤ ਕੀਤੀ ਕਿ ਉਹ ਇਸ ਸਮਾਗਮ ਦੀ ਮਹੱਤਤਾ ਨੂੰ ਮੁੱਖ ਰੱਖਦੇ ਹੋਏ ਅਮਨ-ਕਾਨੂੰਨ ਦੀ ਸਥਿਤੀ ਨੂੰ ਬਰਕਰਾਰ ਰੱਖਣ ਅਤੇ ਸਟੇਡੀਅਮ ਦੇ ਹਰ ਐਂਟਰੀ ਗੇਟ 'ਤੇ ਸੀ. ਸੀ. ਟੀ. ਵੀ. ਕੈਮਰੇ ਲਾਏ ਤੇ ਪਾਰਕਿੰਗ ਦੀ ਸੁਚੱਜੀ ਵਿਵਸਥਾ ਨੂੰ ਯਕੀਨੀ ਬਣਾਇਆ ਜਾਵੇ। ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਇਸ ਸਮਾਗਮ ਲਈ ਰਿਹਰਸਲਾਂ ਸੋਮਵਾਰ ਤੋਂ ਹੀ ਸ਼ੁਰੂ ਹੋ ਗਈਆਂ ਹਨ ਅਤੇ ਮੁੱਖ ਸਮਾਗਮ ਵਾਲੇ ਦਿਨ ਤੱਕ ਡਾਕਟਰਾਂ ਦੀ ਇਕ ਵਿਸ਼ੇਸ਼ ਟੀਮ ਸਟੇਡੀਅਮ ਵਿਖੇ ਤਾਇਨਾਤ ਕੀਤੀ ਜਾਵੇ। ਉਨ੍ਹਾਂ ਨਗਰ ਨਿਗਮ ਦੇ ਅਧਿਕਾਰੀਆਂ ਨੂੰ ਵੀ ਹਦਾਇਤ ਕੀਤੀ ਕਿ ਉਹ ਸ਼ਹਿਰ ਦੇ ਵੱਖ-ਵੱਖ ਚੌਕਾਂ ਦੀ ਸਾਫ-ਸਫਾਈ ਅਤੇ ਸਜਾਵਟ ਨੂੰ ਯਕੀਨੀ ਬਣਾਉਣ। ਇਸੇ ਤਰ੍ਹਾਂ ਜ਼ਿਲਾ ਮਾਰਕੀਟ ਕਮੇਟੀ ਅਤੇ ਨਗਰ ਨਿਗਮ ਦੇ ਅਧਿਕਾਰੀਆਂ ਨੂੰ ਵੀ ਉਨ੍ਹਾਂ ਲੋੜੀਂਦੀਆਂ ਹਦਾਇਤਾਂ ਜਾਰੀ ਕੀਤੀਆਂ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਜਸਬੀਰ ਸਿੰਘ, ਡਿਪਟੀ ਕਮਿਸ਼ਨਰ ਪੁਲਸ ਜਲੰਧਰ ਰਾਜਿੰਦਰ ਸਿੰਘ, ਸਹਾਇਕ ਕਮਿਸ਼ਨਰ (ਜਨਰਲ) ਡਾ. ਬਲਜਿੰਦਰ ਸਿੰਘ ਢਿਲੋਂ, ਜ਼ਿਲਾ ਖੁਰਾਕ ਤੇ ਸਪਲਾਈ ਅਫਸਰ ਨੀਲ ਕੰਠ ਸ਼ਰਮਾ, ਜ਼ਿਲਾ ਗਾਈਡੈਂਸ ਕਾਊਂਸਲਰ ਸੁਰਜੀਤ ਲਾਲ, ਲੈਫ. ਕਰਨਲ (ਰਿਟਾ.) ਮਨਮੋਹਨ ਸਿੰਘ ਅਤੇ ਹੋਰ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।
ਪੰਜਾਬ ਦੇ 9 ਲੱਖ ਵਿਦਿਆਰਥੀਆਂ ਦੀ ਕੌਣ ਸੁਣੇਗਾ ਪੁਕਾਰ
NEXT STORY