ਜ਼ੀਰਾ (ਅਕਾਲੀਆਂ ਵਾਲਾ) - ਸ੍ਰੀ ਹੌਮਕੁੰਟ ਸੰਸਥਾਵਾਂ ਕੋਟ ਈਸੇ ਖਾਂ ਵਿਚ ਸਕੂਲ ਚੇਅਰਮੈਨ ਕੁਲਵੰਤ ਸਿੰਘ ਅਤੇ ਐਮ. ਡੀ. ਮੈਡਮ ਰਣਜੀਤ ਕੌਰ ਦੀ ਯੋਗ ਅਗਵਾਈ ਹੇਠ ਗਣਤੰਤਰ ਦਿਵਸ ਧੂਮ ਧਾਮ ਨਾਲ ਮਨਾਇਆ ਗਿਆ। ਜਿੱਥੇ ਉਨ੍ਹਾਂ ਨੇ ਇਸ ਦਿਵਸ ਨੂੰ ਲੈ ਕੇ ਬੱਚਿਆਂ ਨੂੰ ਜਾਣਕਾਰੀ ਦਿੱਤੀ। ਫਿਰੋਜ਼ਪੁਰ ਰੋਡ 'ਤੇ ਸਥਿਤ ਕੈਲੀਫੋਰਨੀਆ ਪਬਲਿਕ ਸਕੂਲ ਖੁਖਰਾਣਾ ਵਿਚ ਗਣਤੰਤਰ ਦਿਵਸ ਮਨਾਇਆ ਗਿਆ। ਸਮਾਗਮ ਦੀ ਸ਼ੁਰੂਆਤ ਦੇਸ਼ ਭਗਤੀ ਦੇ ਗੀਤ ਤੋਂ ਸ਼ੁਰੂ ਹੋਈ। ਇਸ ਮੌਕੇ ਸਕੂਲ ਚੇਅਰਮੈਨ ਜਸਬੀਰ ਸਿੰਘ ਬਰਾੜ ਅਤੇ ਗੁਰਸੇਵਕ ਸਿੰਘ ਬਰਾੜ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ। ਪ੍ਰਿੰਸੀਪਲ ਵੇਦ ਪ੍ਰਕਾਸ਼ ਨੇ ਮੁੱਖ ਮਹਿਮਾਨਾਂ ਸਮੇਤ ਝੰਡਾ ਲਹਿਰਾਉਣ ਦੀ ਰਸਮ ਕੀਤੀ। ਬੱਚਿਆਂ ਨੇ ਦੇਸ਼ ਭਗਤੀ ਨਾਲ ਸੰਬੰਧਤ ਵਿਸ਼ਿਆਂ 'ਤੇ ਕੋਰੀਓਗ੍ਰਾਫੀਆਂ ਪੇਸ਼ ਕੀਤੀਆਂ। ਵਿਦਿਆਰਥੀਆਂ ਨੂੰ ਸਕੂਲ ਦੀ ਪ੍ਰਬੰਧਕ ਟੀਮ ਵੱਲੋਂ ਇਸ ਕੌਮੀ ਤਿਉਹਾਰ 'ਤੇ ਸਨਮਾਨ ਭੇਂਟ ਕੀਤੇ। ਇਸ ਮੌਕੇ ਵਿਦਿਆਰਥੀਆਂ ਨੂੰ ਜਾਤ ਪਾਤ ਦੇ ਭੇਦ ਭਾਵ ਭੁੱਲ ਕੇ ਉਨ੍ਹਾਂ ਨੂੰ ਕੌਮੀ ਏਕਤਾ ਬਣਾਈ ਰੱਖਣ ਦੀ ਪ੍ਰੇਰਣਾ ਦਿੱਤੀ।
ਪੈਟਰੋਲ ਪੰਪ ਮਾਲਕਾਂ ਦੀ ਭੁੱਖ-ਹੜਤਾਲ ਪੰਜਵੇਂ ਦਿਨ ਖਤਮ
NEXT STORY