ਚੰਡੀਗੜ੍ਹ (ਰਜਿੰਦਰ) : ਸ਼ਹਿਰ ਵਿਚ ਇਸ ਵਾਰ ਵੀ ਕੋਰੋਨਾ ਵਾਇਰਸ ਕਾਰਨ ਗਣਤੰਤਰ ਦਿਹਾੜਾ ਧੂਮਧਾਮ ਨਾਲ ਨਹੀਂ ਮਨਾਇਆ ਜਾ ਸਕੇਗਾ। ਪ੍ਰਸ਼ਾਸਨ ਨੇ ਫ਼ੈਸਲਾ ਲਿਆ ਹੈ ਕਿ ਗਣਤੰਤਰ ਦਿਹਾੜੇ ਮੌਕੇ ਜ਼ਿਆਦਾ ਭੀੜ ਇਕੱਠੀ ਨਹੀਂ ਕੀਤੀ ਜਾਵੇਗੀ। ਗਣਤੰਤਰ ਦਿਵਸ ਪ੍ਰੋਗਰਾਮ ਵਿਚ ਸੋਸ਼ਲ ਡਿਸਟੈਂਸ ਨੂੰ ਧਿਆਨ ਵਿਚ ਰੱਖਦਿਆਂ ਹੀ ਜ਼ਿਆਦਾ ਲੋਕਾਂ ਨੂੰ ਨਾ ਬੁਲਾਉਣ ਦਾ ਫ਼ੈਸਲਾ ਲਿਆ ਗਿਆ ਹੈ। ਨਾਲ ਹੀ ਪੰਜਾਬ ਰਾਜ ਭਵਨ ਵਿਚ ਹੋਣ ਵਾਲੇ ‘ਐਟ ਹੋਮ’ ਪ੍ਰੋਗਰਾਮ ਨੂੰ ਵੀ ਨਾ ਕਰਨ ਦਾ ਫ਼ੈਸਲਾ ਲਿਆ ਗਿਆ ਹੈ। ‘ਐਟ ਹੋਮ’ ਪ੍ਰੋਗਰਾਮ ਵਿਚ ਸ਼ਹਿਰ ਦੇ ਮੰਨੇ-ਪ੍ਰਮੰਨੇ ਲੋਕਾਂ ਅਤੇ ਸਿਆਸਤਦਾਨਾਂ ਨੂੰ ਹਿੱਸਾ ਲੈਣ ਲਈ ਬੁਲਾਇਆ ਜਾਂਦਾ ਹੈ। ਗਣਤੰਤਰ ਦਿਵਸ ਪ੍ਰੋਗਰਾਮ ਦੌਰਾਨ ਜ਼ਿਆਦਾਤਰ ਪ੍ਰੋਗਰਾਮਾਂ ਲਈ ਸਕੂਲੀ ਬੱਚਿਆਂ ਨੂੰ ਨਹੀਂ ਬੁਲਾਇਆ ਜਾਵੇਗਾ। ਹਾਲਾਂਕਿ ਐਵਾਰਡ ਡਿਸਟ੍ਰੀਬਿਊਸ਼ਨ ਪ੍ਰੋਗਰਾਮ ਪਹਿਲਾਂ ਵਾਂਗ ਹੀ ਕਰਵਾਇਆ ਜਾਵੇਗਾ। ਪਿਛਲੀ ਵਾਰ ਵੀ ਪਰੇਡ ਗਰਾਊਂਡ ਵਿਚ ਕੁੱਝ ਹੀ ਲੋਕਾਂ ਨੂੰ ਸਨਮਾਨਿਤ ਕੀਤਾ ਗਿਆ ਸੀ, ਜਦੋਂਕਿ ਬਾਕੀ ਅਧਿਕਾਰੀਆਂ ਅਤੇ ਮੁਲਾਜ਼ਮਾਂ ਦੇ ਐਵਾਰਡ ਉਨ੍ਹਾਂ ਦੇ ਵਿਭਾਗਾਂ ਵੱਲੋਂ ਬਾਅਦ ਵਿਚ ਉਨ੍ਹਾਂ ਨੂੰ ਸੌਂਪੇ ਗਏ ਸਨ। ਪ੍ਰੋਗਰਾਮ ਵਿਚ ਪੁਲਸ ਵੱਲੋਂ ਮਾਰਚ ਪਾਸਟ ਕੀਤਾ ਜਾਵੇਗਾ। ਮਾਸਕ ਪਾਉਣਾ ਲਾਜ਼ਮੀ ਹੋਵੇਗਾ।
ਇਸ ਵਾਰ ਵੀ ਕੇਂਦਰ ਨੇ ਰੱਦ ਕੀਤਾ ਪ੍ਰਸ਼ਾਸਨ ਦਾ ਥੀਮ
ਉੱਥੇ ਹੀ ਕੇਂਦਰ ਸਰਕਾਰ ਨੇ ਵੀ ਗਣਤੰਤਰ ਦਿਵਸ ਪ੍ਰੇਡ ਲਈ ਪ੍ਰਸ਼ਾਸਨ ਵੱਲੋਂ ਝਾਕੀ ਲਈ ਭੇਜਿਆ ਗਿਆ ਥੀਮ ਵੀ ਰੱਦ ਕਰ ਦਿੱਤਾ ਹੈ। ਅਜਿਹਾ ਲਗਾਤਾਰ ਪਿਛਲੇ ਸਾਲਾਂ ਤੋਂ ਹੋ ਰਿਹਾ ਹੈ। ਪ੍ਰਸ਼ਾਸਨ ਨੇ ਝਾਕੀ ਲਈ ਕੇਂਦਰ ਸਰਕਾਰ ਨੂੰ ਵੱਖ-ਵੱਖ ਥੀਮ ਭੇਜੇ ਸਨ ਪਰ ਸਾਰਿਆਂ ਨੂੰ ਰੱਦ ਕਰ ਦਿੱਤਾ ਗਿਆ। ਦੱਸ ਦਈਏ ਕਿ ਇਸ ਤੋਂ ਪਹਿਲਾਂ ਪ੍ਰਸ਼ਾਸਨ ਦੀ ਝਾਕੀ ਗਣਤੰਤਰ ਦਿਵਸ ਪ੍ਰੇਡ ਵਿਚ ਸ਼ਾਮਲ ਹੋ ਚੁੱਕੀ ਹੈ। 2014 ਵਿਚ ਇਸ ਨੂੰ ਸ਼ਾਮਲ ਕੀਤਾ ਗਿਆ ਸੀ, ਜੋ ਰਾਕ ਗਾਰਡਨ ਦੇ ਥੀਮ ’ਤੇ ਆਧਾਰਿਤ ਸੀ। ਹਾਲਾਂਕਿ ਇਸ ਨੂੰ ਵੀ ਕਾਫ਼ੀ ਸਾਲਾਂ ਬਾਅਦ ਸ਼ਾਮਲ ਕੀਤਾ ਗਿਆ ਸੀ, ਜਦੋਂ ਕਿ ਪਿਛਲੇ ਕਈ ਸਾਲਾਂ ਵਿਚ ਵੱਖ-ਵੱਖ ਥੀਮਾਂ ’ਤੇ ਪ੍ਰਸ਼ਾਸਨ ਝਾਕੀ ਦਾ ਪ੍ਰਸਤਾਵ ਕੇਂਦਰ ਸਾਹਮਣੇ ਜਮ੍ਹਾਂ ਕਰਵਾ ਚੁੱਕਿਆ ਹੈ। ਦੱਸ ਦਈਏ ਕਿ ਪਿਛਲੀ ਵਾਰ ਵੀ ਕਮੇਟੀ ਵੱਲੋਂ ਚੰਡੀਗੜ੍ਹ ਦੀ ਝਾਕੀ ਨੂੰ ਸਵੀਕਾਰ ਨਹੀਂ ਕੀਤਾ ਗਿਆ ਸੀ, ਜਦੋਂ ਕਿ ਪ੍ਰਸ਼ਾਸਨ ਨੇ ਇਸ ਲਈ ਕਾਫ਼ੀ ਯਤਨ ਕੀਤੇ ਸਨ।
ਪ੍ਰਧਾਨ ਮੰਤਰੀ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਨੇ ਕੀਤੇ ਸਿੱਖਾਂ ਦੇ ਮਸਲੇ ਹੱਲ: ਯਾਦਵਿੰਦਰ ਬੁੱਟਰ
NEXT STORY