ਜਲੰਧਰ (ਜਤਿੰਦਰ)- 26 ਜਨਵਰੀ ਨੂੰ ਹੋਣ ਵਾਲੇ ਸੂਬਾ ਪੱਧਰੀ ਸਮਾਗਮ ਦੌਰਾਨ ਰਾਜਪਾਲ ਅਤੇ ਮੁੱਖ ਮੰਤਰੀ ਸਮੇਤ ਬਾਕੀਆਂ ਮੰਤਰੀਆਂ ਵੱਲੋਂ ਤਿਰੰਗਾ ਲਹਿਰਾਉਣ ਦੀ ਲਿਸਟ ਜਾਰੀ ਕਰ ਦਿੱਤੀ ਗਈ ਹੈ। 26 ਜਨਵਰੀ ਨੂੰ ਗਣਤੰਤਰ ਦਿਵਸ 'ਤੇ ਜਲੰਧਰ ਵਿਖੇ ਰਾਜ ਪੱਧਰੀ ਸਮਾਗਮ ਦੌਰਾਨ ਰਾਜਪਾਲ ਪੰਜਾਬ ਬਨਵਾਰੀ ਲਾਲ ਪੁਰੋਹਿਤ ਰਾਸ਼ਟਰੀ ਝੰਡਾ ਲਹਿਰਾਉਣਗੇ ਅਤੇ ਪਰੇਡ ਤੋਂ ਸਲਾਮੀ ਲੈਣਗੇ। ਇਸ ਤੋਂ ਇਲਾਵਾ ਮੁੱਖ ਮੰਤਰੀ ਭਗਵੰਤ ਮਾਨ ਬਠਿੰਡਾ ਵਿਚ, ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਲੁਧਿਆਣਾ ਅਤੇ ਡਿਪਟੀ ਸਪੀਕਰ ਜੈ ਕਿਸ਼ਨ ਰੋੜੀ ਤਰਨਤਾਰਨ ਵਿਖੇ ਰਾਸ਼ਟਰੀ ਝੰਡਾ ਲਹਿਰਾਉਣਗੇ।
ਇਸ ਦੇ ਇਲਾਵਾ ਮੰਤਰੀਆਂ ਵਿਚੋਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਅੰਮ੍ਰਿਤਸਰ ਵਿਚ, ਸਿੱਖਿਆ ਮੰਤਰੀ ਗੁਰਮੀਤ ਮੀਤ ਹੇਅਰ ਫਾਜ਼ਿਲਕਾ ਵਿਚ, ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ.ਬਲਜੀਤ ਕੌਰ ਪਟਿਆਲਾ ਵਿਚ, ਮੰਤਰੀ ਲਾਲ ਚੰਦ ਕਟਾਰੂਚੱਕ ਹੁਸ਼ਿਆਰਪੁਰ ਵਿਚ, ਮੰਤਰੀ ਹਰਭਜਨ ਸਿੰਘ ਗੁਰਦਾਸਪੁਰ ਵਿਚ, ਮੰਤਰੀ ਕੁਲਦੀਪ ਸਿੰਘ ਧਾਲੀਵਾਲ ਪਠਾਨਕੋਟ ਵਿਚ, ਮੰਤਰੀ ਲਾਲਜੀਤ ਸਿੰਘ ਭੁੱਲਰ ਸ਼ਹੀਦ ਭਗਤ ਸਿੰਘ ਨਗਰ, ਮੰਤਰੀ ਬ੍ਰਹਮ ਸ਼ੰਕਰ ਜ਼ਿੰਪਾ ਸੰਗਰੂਰ ਵਿਚ, ਮੰਤਰੀ ਹਰਜੋਤ ਬੈਂਸ, ਫਿਰੋਜ਼ਪੁਰ ਵਿਚ, ਮੰਤਰੀ ਅਮਨ ਅਰੋੜਾ ਐੱਸ.ਏ.ਐੱਸ. ਨਗਰ ਵਿਚ, ਮੰਤਰੀ ਇੰਦਰਬੀਰ ਸਿੰਘ ਨਿੱਝਰ ਮੋਗਾ ਵਿਚ, ਮੰਤਰੀ ਫ਼ੌਜਾ ਸਿੰਘ ਸਰਾਰੀ ਮਾਨਸਾ ਵਿਚ, ਮੰਤਰੀ ਚੇਨਤ ਸਿੰਘ ਜੋੜਾਮਾਜਰਾ ਫਰੀਦਕੋਟ ਵਿਚ, ਮੰਤਰੀ ਅਨਮੋਲ ਗਗਨ ਮਾਨ ਸ੍ਰੀ ਮੁਕਤਸਰ ਸਾਹਿਬ ਵਿਚ ਝੰਡਾ ਲਹਿਰਾਉਣ ਦੀ ਰਸਮ ਅਦਾ ਕਰਨਗੇ।
ਇਹ ਵੀ ਪੜ੍ਹੋ : ਕੈਨੇਡਾ ਤੋਂ ਆਈ ਮੰਦਭਾਗੀ ਖ਼ਬਰ, ਹੁਸ਼ਿਆਰਪੁਰ ਦੇ ਵਿਅਕਤੀ ਦਾ ਐਡਮਿੰਟਨ 'ਚ ਗੋਲੀਆਂ ਮਾਰ ਕੇ ਕਤਲ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ
ਕੈਨੇਡਾ ਤੋਂ ਆਈ ਖ਼ਬਰ ਨੇ ਘਰ ’ਚ ਪੁਆਏ ਵੈਣ, ਪੰਜ ਸਾਲ ਪਹਿਲਾਂ ਬਰੈਂਪਟਨ ਗਏ ਨੌਜਵਾਨ ਦੀ ਮੌਤ
NEXT STORY