ਖੰਨਾ (ਵਿਪਨ): ਖੰਨਾ ਦੇ ਗੁਦਾਮ ਰੋਡ ‘ਤੇ ਇਕ ਵਿਅਕਤੀ ਕਰੀਬ 70 ਫੁੱਟ ਡੂੰਘੇ ਖੂਹ ਵਿਚ ਡਿੱਗ ਗਿਆ, ਜਿਸ ਨੂੰ ਮੁਸ਼ਕਿਲ ਭਰੇ ਰੈਸਕਿਊ ਆਪ੍ਰੇਸ਼ਨ ਦੌਰਾਨ ਸੁਰੱਖਿਅਤ ਬਚਾ ਲਿਆ ਗਿਆ। ਇਹ ਕਾਰਵਾਈ ਫਾਇਰ ਬ੍ਰਿਗੇਡ ਦੀ ਟੀਮ ਅਤੇ ਸਮਾਜ ਸੇਵੀ ਸੰਸਥਾਵਾਂ ਦੇ ਨੁਮਾਇੰਦਿਆਂ ਦੇ ਸਹਿਯੋਗ ਨਾਲ ਸੰਭਵ ਹੋਈ।
ਜਿਵੇਂ ਹੀ ਸਮਾਜ ਸੇਵੀ ਸੰਸਥਾਵਾਂ ਦੇ ਮੈਂਬਰਾਂ ਨੂੰ ਇਸ ਘਟਨਾ ਦੀ ਜਾਣਕਾਰੀ ਮਿਲੀ, ਉਹ ਤੁਰੰਤ ਮੌਕੇ ‘ਤੇ ਪਹੁੰਚੇ ਅਤੇ ਫਾਇਰ ਬ੍ਰਿਗੇਡ ਨੂੰ ਸੂਚਿਤ ਕੀਤਾ। ਕੁਝ ਹੀ ਸਮੇਂ ਬਾਅਦ ਫਾਇਰ ਬ੍ਰਿਗੇਡ ਦੀ ਟੀਮ ਵੀ ਮੌਕੇ ‘ਤੇ ਪਹੁੰਚ ਗਈ ਅਤੇ ਰੈਸਕਿਊ ਆਪ੍ਰੇਸ਼ਨ ਸ਼ੁਰੂ ਕੀਤਾ ਗਿਆ।
ਸਮਾਜ ਸੇਵੀਆਂ ਦੇ ਸਹਿਯੋਗ ਨਾਲ ਟੀਮ ਨੇ ਬਹੁਤ ਯਤਨ ਕਰਕੇ ਵਿਅਕਤੀ ਨੂੰ ਖੂਹ ਵਿਚੋਂ ਬਾਹਰ ਕੱਢਿਆ। ਬਚਾਅ ਤੋਂ ਬਾਅਦ ਤੁਰੰਤ ਉਸ ਨੂੰ ਇਲਾਜ ਲਈ ਸਿਵਲ ਹਸਪਤਾਲ ਖੰਨਾ ਦਾਖਲ ਕਰਵਾਇਆ ਗਿਆ, ਜਿੱਥੇ ਉਸ ਦੀ ਹਾਲਤ ਸਥਿਰ ਦੱਸੀ ਜਾ ਰਹੀ ਹੈ।
ਡਾ. ਮੀਨਾਕਸ਼ੀ ਢੀਂਗਰਾ ਨੇ ਸਿਵਲ ਸਰਜਨ ਫ਼ਿਰੋਜ਼ਪੁਰ ਦਾ ਅਹੁਦਾ ਸੰਭਾਲਿਆ
NEXT STORY