ਅੰਮ੍ਰਿਤਸਰ (ਰਮਨ) : ਅੰਮ੍ਰਿਤਸਰ ਸ਼ਹਿਰ ਦੇ ਲੋਕਾਂ ਲਈ ਰਾਹਤ ਭਰੀ ਖਬਰ ਹੈ। ਨਗਰ-ਨਿਗਮ ਦੇ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਨੇ ਦੱਸਿਆ ਕਿ ਪਿਛਲੇ ਕਈ ਸਾਲਾਂ ਤੋਂ ਭਗਤਾਂਵਾਲਾ ਕੂੜਾ ਡੰਪ ਵਿਖੇ ਪੂਰੇ ਸ਼ਹਿਰ ਦਾ ਕੂੜਾ ਇਕੱਠਾ ਕੀਤਾ ਜਾ ਰਿਹਾ ਹੈ, ਜਿਸ ਕਾਰਨ ਇਸ ਡੰਪ ’ਤੇ ਕੂੜੇ ਦੇ ਪਹਾੜ ਸਨ। ਉਨ੍ਹਾਂ ਦੱਸਿਆ ਕਿ ਇਸ ਡੰਪ ’ਤੇ ਕੂੜੇ ਨੂੰ ਪ੍ਰੋਸੈੱਸ ਕਰਨ ਦਾ ਕੰਮ 3 ਦਸੰਬਰ 2024 ਤੋਂ ਸ਼ੁਰੂ ਕੀਤਾ ਗਿਆ ਸੀ। ਉਨ੍ਹਾਂ ਦੱਸਿਆ ਕਿ 21 ਦਿਨਾਂ ਵਿਚ ਮਸ਼ੀਨਾਂ ਨਾਲ ਪ੍ਰੋਸੈੱਸ ਕਰਕੇ ਡੰਪ ਵਿਚੋਂ ਕੂੜੇ ਦੇ ਪਹਾੜ ਹਟਾਉਣੇ ਸ਼ੁਰੂ ਕਰ ਦਿੱਤੇ ਗਏ ਹਨ। ਉਨ੍ਹਾਂ ਦੱਸਿਆ ਕਿ ਹੁਣ ਤੱਕ ਕਰੀਬ 16 ਹਜ਼ਾਰ ਟਨ ਕੂੜੇ ਦੀ ਪ੍ਰੋਸੈਸਿੰਗ ਕੀਤੀ ਜਾ ਚੁੱਕੀ ਹੈ। ਨਿਗਮ ਕਮਿਸ਼ਨਰ ਔਲਖ ਨੇ ਦੱਸਿਆ ਕਿ ਕੂੜੇ ਨੂੰ ਪ੍ਰੋਸੈੱਸ ਕਰਨ ਤੋਂ ਬਾਅਦ ਇਸ ’ਚੋਂ ਨਿਕਲਣ ਵਾਲੀ ਆਰ. ਡੀ. ਐੱਫ. ਅਤੇ ਹੋਰ ਸਮੱਗਰੀ ਨੂੰ ਬਿਲਕੁਲ ਨਵੀਆਂ ਸੜਕਾਂ ਬਣਾਉਣ ਲਈ ਵਰਤਿਆ ਜਾ ਸਕਦਾ ਹੈ। ਨਿਗਮ ਕਮਿਸ਼ਨਰ ਨੇ ਦੱਸਿਆ ਕਿ ਅੱਜ ਉਨ੍ਹਾਂ ਦੀ ਚੰਡੀਗੜ੍ਹ ਵਿਖੇ ਮੀਟਿੰਗ ਹੋਣ ਕਾਰਨ ਉਨ੍ਹਾਂ ਨੇ ਨਿਗਮ ਦੇ ਵਧੀਕ ਕਮਿਸ਼ਨਰ ਸੁਰਿੰਦਰ ਸਿੰਘ ਨੂੰ ਨੈਸ਼ਨਲ ਹਾਈਵੇਅ ਅਥਾਰਟੀ ਆਫ਼ ਇੰਡੀਆ ਦੇ ਅਧਿਕਾਰੀਆਂ ਨੂੰ ਨਾਲ ਲੈ ਕੇ ਡੰਪ ਦਾ ਦੌਰਾ ਕਰਨ ਦੀਆਂ ਹਦਾਇਤਾਂ ਦਿੱਤੀਆਂ ਸਨ।
ਇਹ ਵੀ ਪੜ੍ਹੋ : ਡੇਰਾ ਬਿਆਸ ਦੇ ਪੈਰੋਕਾਰਾਂ ਲਈ ਕਸ਼ਟਦਾਇਕ ਖ਼ਬਰ, ਚੁੱਕਿਆ ਜਾ ਰਿਹਾ ਇਹ ਵੱਡਾ ਕਦਮ
ਵਧੀਕ ਕਮਿਸ਼ਨਰ ਸੁਰਿੰਦਰ ਸਿੰਘ ਨੇ ਦੱਸਿਆ ਕਿ ਨਿਗਮ ਕਮਿਸ਼ਨਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅੱਜ ਨੈਸ਼ਨਲ ਹਾਈਵੇਅ ਅਥਾਰਟੀ ਆਫ਼ ਇੰਡੀਆ ਦੇ ਅਧਿਕਾਰੀਆਂ ਨਾਲ ਇਕਰਾਰਨਾਮਾ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਅੱਜ ਉਨ੍ਹਾਂ ਨੇ ਨੈਸ਼ਨਲ ਹਾਈਵੇਅ ਅਥਾਰਟੀ ਆਫ਼ ਇੰਡੀਆ ਦੇ ਅਧਿਕਾਰੀਆਂ, ਨਗਰ ਨਿਗਮ ਦੇ ਅਧਿਕਾਰੀਆਂ ਅਤੇ ਅਵਰਦਾ ਕੰਪਨੀ ਦੇ ਅਧਿਕਾਰੀਆਂ ਨੂੰ ਨਾਲ ਲੈ ਕੇ ਡੰਪ ਦਾ ਦੌਰਾ ਕੀਤਾ ਤਾਂ ਉਨ੍ਹਾਂ ਕਿਹਾ ਕਿ ਇਸ ਡੰਪ ’ਚੋਂ ਜੋ ਵੀ ਆਰ. ਡੀ. ਐੱਫ. ਅਤੇ ਹੋਰ ਪਦਾਰਥ ਨਿਕਲਣਗੇ, ਅਥਾਰਟੀ ਵੱਲੋਂ ਕੂੜਾ ਕਰਕਟ ਚੁੱਕਿਆ ਜਾਵੇਗਾ। ਉਨ੍ਹਾਂ ਕਿਹਾ ਕਿ ਐੱਨ.ਐੱਚ. ਓ. ਆਈ. ਨਵੀਆਂ ਸੜਕਾਂ ਦਾ ਨਿਰਮਾਣ ਕਰ ਰਹੀ ਹੈ, ਉੱਥੇ ਇਹ ਸਾਰਾ ਮਟੀਰੀਅਲ ਵਰਤਿਆ ਜਾਵੇਗਾ। ਉਨ੍ਹਾਂ ਦੱਸਿਆ ਕਿ ਅੱਜ ਅਥਾਰਟੀ ਡੰਪ ਵਿਚੋਂ ਕਰੀਬ 100 ਟਨ ਚੁੱਕ ਕੇ ਲੈ ਗਈ ਹੈ। ਆਉਣ ਵਾਲੇ ਦਿਨਾਂ ਵਿਚ ਅਥਾਰਟੀ ਵੱਲੋਂ ਰੋਜ਼ਾਨਾ 1 ਟਨ ਮਟੀਰੀਅਲ ਦੀ ਲਿਫਟਿੰਗ ਕੀਤੀ ਜਾਵੇਗੀ। ਵਧੀਕ ਕਮਿਸ਼ਨਰ ਸੁਰਿੰਦਰ ਸਿੰਘ ਨੇ ਦੱਸਿਆ ਕਿ ਡੰਪ ’ਤੇ ਪ੍ਰੋਸੈਸਿੰਗ ਕਰ ਰਹੀ ਕੰਪਨੀ ਨੂੰ ਪ੍ਰੋਸੈਸਿੰਗ ਲਈ ਮਸ਼ੀਨਾਂ ਵਧਾਉਣ ਦੀਆਂ ਹਦਾਇਤਾਂ ਵੀ ਦਿੱਤੀਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ਕੰਪਨੀ ਨੇ ਵਾਅਦਾ ਕੀਤਾ ਹੈ ਕਿ 5 ਜਨਵਰੀ ਤੱਕ ਪ੍ਰੋਸੈਸਿੰਗ ਲਈ ਇਕ ਹੋਰ ਮਸ਼ੀਨ ਲਗਾਈ ਜਾਵੇਗੀ। ਇਸ ਤਰ੍ਹਾਂ ਇਸ ਡੰਪ ’ਤੇ ਰੋਜ਼ਾਨਾ ਦੋ ਟਨ ਕੂੜੇ ਦੀ ਪ੍ਰੋਸੈਸਿੰਗ ਸ਼ੁਰੂ ਹੋ ਜਾਵੇਗੀ।
ਇਹ ਵੀ ਪੜ੍ਹੋ : ਪੰਜਾਬ ਦੇ ਵਿਦਿਆਰਥੀਆਂ ਲਈ ਖ਼ੁਸ਼ਖ਼ਬਰੀ, 25 ਜਨਵਰੀ ਤੋਂ ਪਹਿਲਾਂ ਕਰੋ ਇਹ ਕੰਮ
ਇਸ ਮੌਕੇ ਨਗਰ ਨਿਗਮ ਦੇ ਸਿਹਤ ਅਧਿਕਾਰੀ ਡਾ. ਕਿਰਨ ਕੁਮਾਰ ਨੇ ਦੱਸਿਆ ਕਿ ਨਿਗਮ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਦੇ ਹੁਕਮਾਂ ’ਤੇ ਕੂੜਾ ਡੰਪ ਨੂੰ ਪ੍ਰੋਸੈਸ ਕਰਨ ਦਾ ਕੰਮ ਸ਼ੁਰੂ ਕੀਤਾ ਗਿਆ ਤਾਂ ਜੋ ਹੁਣ ਤੇਜ਼ੀ ਨਾਲ ਚੱਲ ਰਿਹਾ ਹੈ। ਉਨ੍ਹਾਂ ਕਿਹਾ ਕਿ ਆਰ. ਡੀ. ਐੱਫ. ਅਤੇ ਹੋਰ ਸਮੱਗਰੀ ਨੂੰ ਪ੍ਰੋਸੈਸ ਕਰਨ ਤੋਂ ਬਾਅਦ ਨੈਸ਼ਨਲ ਹਾਈਵੇਅ ਅਥਾਰਟੀ ਆਫ਼ ਇੰਡੀਆ ਵੱਲੋਂ ਚੁੱਕਿਆ ਜਾਵੇਗਾ। ਇਸ ਤੋਂ ਇਲਾਵਾ ਪ੍ਰੋਸੈਸਿੰਗ ਤੋਂ ਬਾਅਦ ਇਸ ਵਿਚੋਂ ਖਾਦ ਨਿਕਲ ਰਹੀ ਹੈ। ਉਨ੍ਹਾਂ ਦੱਸਿਆ ਕਿ ਇਸ ਸਮੇਂ ਖਾਦ ਦੀਆਂ 1500 ਤੋਂ ਵੱਧ ਬੋਰੀਆਂ ਇਕੱਠੀਆਂ ਹੋ ਚੁੱਕੀਆਂ ਹਨ। ਉਨ੍ਹਾਂ ਦੱਸਿਆ ਕਿ ਇਸ ਖਾਦ ਦੀ ਵਰਤੋਂ ਲਈ ਨਗਰ ਨਿਗਮ ਦੇ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਨਾਲ ਮੀਟਿੰਗ ਕਰ ਕੇ ਅੱਗੇ ਵੰਡੇ ਜਾਣਗੇ। ਇਸ ਮੌਕੇ ਨੈਸ਼ਨਲ ਹਾਈਵੇਅ ਅਥਾਰਟੀ ਆਫ ਇੰਡੀਆ ਦੇ ਖੇਤਰੀ ਪ੍ਰਾਜੈਕਟ ਡਾਇਰੈਕਟਰ ਅਬਦੁੱਲਾ ਖਾਨ, ਸਾਲਿਡ ਵੇਸਟ ਮੈਨੇਜਮੈਂਟ ਮੈਨੇਜਰ ਪੰਕਜ ਉਪਾਧਿਆਏ, ਚੀਫ ਸੈਨੇਟਰੀ ਇੰਸਪੈਕਟਰ ਜਗਦੀਪ ਸਿੰਘ, ਸੈਨੇਟਰੀ ਇੰਸਪੈਕਟਰ ਸਾਜਨ ਸਿੰਘ, ਹਰਿੰਦਰ ਸਿੰਘ ਦਾਈਆ, ਹਰਸਿਮਰਨ ਸਿੰਘ ਗਿੱਲ ਅਤੇ ਹੋਰ ਅਧਿਕਾਰੀ ਹਾਜ਼ਰ ਸਨ।
ਇਹ ਵੀ ਪੜ੍ਹੋ : ਵੱਡਾ ਕਦਮ ਚੁੱਕਣ ਜਾ ਰਹੀ ਪੰਜਾਬ ਸਰਕਾਰ, ਜਾਰੀ ਹੋ ਗਏ ਹੁਕਮ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਨਾਨਕੇ ਘਰ ਜਾਣ ਲਈ ਨਿਕਲੀ ਕੁੜੀ ਨਾਲ ਰਾਹ 'ਚ ਜੋ ਹੋਇਆ, ਪੂਰੇ ਟੱਬਰ ਦੇ ਉੱਡ ਗਏ ਹੋਸ਼
NEXT STORY