ਜਲੰਧਰ (ਸੋਨੂੰ ਮਹਾਜਨ): ਬਸਤੀ ਦਾਨਿਸ਼ਮੰਦਾ ਦੇ ਸ਼ਿਵਾਜੀ ਨਗਰ ਦੇ ਲੋਕ ਬੀਤੇ ਲੰਮੇ ਸਮੇਂ ਤੋਂ ਸੀਵਰੇਜ ਅਤੇ ਪੀਣ ਵਾਲੇ ਪਾਣੀ ਦੀ ਸਮੱਸਿਆ ਤੋਂ ਪਰੇਸ਼ਾਨ ਹਨ। ਇਲਾਕਾ ਨਿਵਾਸੀਆਂ ਵੱਲੋਂ ਲਗਾਤਾਰ ਸਿਆਸਤਦਾਨਾਂ ਅਤੇ ਨਗਰ ਨਿਗਮ ਦੇ ਅਧਿਕਾਰੀਆਂ ਨੂੰ ਸਮੱਸਿਆ ਹੱਲ ਕਰਨ ਦੀ ਅਪੀਲ ਕੀਤੀ ਜਾ ਰਹੀ ਸੀ, ਪਰ ਕੋਈ ਹੱਲ ਨਾ ਨਿਕਲਣ 'ਤੇ ਅੱਜ ਉਨ੍ਹਾਂ ਵੱਲੋਂ ਨਗਰ ਨਿਗਮ ਦੇ ਦਫ਼ਤਰ ਦੇ ਬਾਹਰ ਰੋਸ ਪ੍ਰਦਰਸ਼ਨ ਕੀਤਾ ਗਿਆ।
ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਗਰਮੀ ਦਾ ਕਹਿਰ ਜਾਰੀ! ਹੁਣ ਰਾਤ ਨੂੰ ਵੀ ਨਹੀਂ ਮਿਲ ਰਹੀ ਰਾਹਤ
ਰੋਸ ਪ੍ਰਦਰਸ਼ਨ ਦੌਰਾਨ ਜਦੋਂ ਨਗਰ ਨਿਗਮ ਦਾ ਕੋਈ ਅਫ਼ਸਰ ਉਨ੍ਹਾਂ ਦੀ ਗੱਲ ਸੁਣਨ ਨਹੀਂ ਆਇਆ ਤਾਂ ਉਨ੍ਹਾਂ ਵੱਲੋਂ ਸ਼੍ਰੀ ਰਾਮ ਚੌਕ ਵਿਖੇ ਸੜਕ ਜਾਮ ਕਰ ਦਿੱਤੀ ਗਈ। ਇਲਾਕਾ ਨਿਵਾਸੀਆਂ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਪਿਛਲੇ ਤਕਰੀਬਨ 3 ਮਹੀਨਿਆਂ ਤੋਂ ਸੀਵਰੇਜ ਅਤੇ ਪੀਣ ਲਈ ਗੰਦੇ ਪਾਣੀ ਦੀ ਸਪਲਾਈ ਦੀ ਸਮੱਸਿਆ ਆ ਰਹੀ ਹੈ। ਉਨ੍ਹਾਂ ਨੇ ਇਸ ਸਮੱਸਿਆ ਲਈ ਨਗਰ ਨਿਗਮ ਦੇ ਕਮਿਸ਼ਨਰ ਸਮੇਤ ਹੋਰ ਅਫ਼ਸਰਾਂ ਨਾਲ ਵੀ ਗੱਲਬਾਤ ਕੀਤੀ, ਪਰ ਉਨ੍ਹਾਂ ਵੱਲੋਂ ਲਾਅਰੇ ਹੀ ਲਗਾਏ ਜਾ ਰਹੇ ਹਨ। ਇਲਾਕੇ ਵਿਚ ਇਸ ਕਾਰਨ ਬਿਮਾਰੀਆਂ ਫ਼ੈਲ ਰਹੀਆਂ ਹਨ। ਕਈ ਲੋਕ ਕੈਂਸਰ ਦੀ ਲਪੇਟ ਵਿਚ ਆ ਗਏ ਹਨ ਤਾਂ ਕਈਆਂ ਨੂੰ ਪੀਲੀਆ ਹੋ ਗਿਆ ਹੈ।
ਸੜਕ ਜਾਮ ਹੋਣ ਤੋਂ ਭੜਕੇ ਲੋਕ
ਨਗਰ ਨਿਗਮ ਵਿਚ ਸੁਣਵਾਈ ਨਾ ਹੋਣ 'ਤੇ ਰੋਸ ਵਜੋਂ ਇਲਾਕਾ ਨਿਵਾਸੀਆਂ ਨੇ ਸ਼੍ਰੀ ਰਾਮ ਚੌਕ ਵਿਖੇ ਜਾਮ ਲਗਾ ਦਿੱਤਾ ਗਿਆ। ਇਸ ਦੌਰਾਨ ਇੱਥੋਂ ਲੰਘਣ ਵਾਲੇ ਲੋਕਾਂ ਨੂੰ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪਿਆ। ਕਈ ਲੋਕਾਂ ਨੇ ਪ੍ਰਦਰਸ਼ਨਕਾਰੀਆਂ ਨਾਲ ਬਹਿਸ ਵੀ ਕੀਤੀ ਤਾਂ ਉੱਥੇ ਹੀ ਕੁਝ ਲੋਕਾਂ ਨਾਲ ਹੱਥੋਪਾਈ ਤਕ ਦੀ ਨੌਬਤ ਵੀ ਆ ਗਈ।
ਇਹ ਖ਼ਬਰ ਵੀ ਪੜ੍ਹੋ - ਚੋਣ ਪ੍ਰਚਾਰ ਕਰਨ ਜਲੰਧਰ ਆਉਣਗੇ ਹੇਮਾ ਮਾਲਿਨੀ-ਪ੍ਰੀਤੀ ਸਪਰੂ ਸਣੇ ਕਈ 'ਸਟਾਰ', ਭਾਜਪਾ ਨੇ ਜਾਰੀ ਕੀਤੀ ਲਿਸਟ
ਮੌਕੇ 'ਤੇ ਤਾਇਨਾਤ ਪੁਲਸ ਵੱਲੋਂ ਮਾਹੌਲ ਨੂੰ ਸ਼ਾਂਤ ਕਰਵਾਇਆ ਗਿਆ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਜਲੰਧਰ ਵਾਸੀਆਂ ਲਈ ਅਹਿਮ ਖ਼ਬਰ, ਜਲਦੀ ਖ਼ਰੀਦ ਲਓ ਜ਼ਰੂਰੀ ਦਵਾਈਆਂ, ਬੰਦ ਰਹਿਣਗੀਆਂ ਦੁਕਾਨਾਂ
NEXT STORY