ਗੁਰਦਾਸਪੁਰ (ਹਰਮਨ, ਵਿਨੋਦ)- ਵਧੀਕ ਜ਼ਿਲ੍ਹਾ ਮੈਜਿਸਟਰੇਟ ਗੁਰਦਾਸਪੁਰ ਹਰਜਿੰਦਰ ਸਿੰਘ ਬੇਦੀ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਵੱਖ ਵੱਖ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਹਨ। ਇਸ ਤਹਿਤ ਗੁਰਦਾਸਪੁਰ ਦੀ ਹਦੂਦ ਅੰਦਰ ਹਥਿਆਰਾਂ ਦੇ ਜਨਤਕ ਪ੍ਰਦਰਸ਼ਨ/ ਸੋਸ਼ਲ ਮੀਡੀਆ ਰਾਹੀਂ ਪ੍ਰਦਰਸ਼ਨ 'ਤੇ ਪੂਰਨ ਤੌਰ 'ਤੇ ਪਾਬੰਦੀ ਲਗਾ ਦਿੱਤੀ ਹੈ। ਇਸੇ ਤਰ੍ਹਾਂ ਜ਼ਿਲ੍ਹੇ ਅੰਦਰ ਪੈਂਦੇ ਸਾਰੇ ਸਾਈਬਰ ਕੈਫ਼ੇ ਦੇ ਮਾਲਕਾਂ ਨੂੰ ਹਦਾਇਤਾਂ ਜਾਰੀ ਕੀਤੀਆਂ ਹਨ ਕਿ ਕਿਸੇ ਅਜਿਹੇ ਅਣਜਾਣ ਵਿਅਕਤੀ ਜਿਸ ਦੀ ਪਹਿਚਾਣ ਬਾਰੇ ਸਾਈਬਰ ਕੈਫ਼ੇ ਦੇ ਮਾਲਕ ਸੁਨਿਸ਼ਚਿਤ ਨਾ ਹੋਵੇ ਉਸ ਨੂੰ ਸਾਈਬਰ ਕੈਫ਼ੇ ਦਾ ਪ੍ਰਯੋਗ ਨਾ ਕਰਨ ਦਿੱਤਾ ਜਾਵੇ।
ਇਸ ਦੇ ਨਾਲ ਹੀ ਕੋਈ ਵੀ ਵਿਅਕਤੀ ਸਾਈਕਲ/ ਰਿਕਸ਼ਾ/ ਟਰੈਕਟਰ/ ਰੇਹੜੀ ਅਤੇ ਹੋਰ ਕੋਈ ਗੱਡੀ ਜਿਸਦੇ ਅੱਗੇ-ਪਿੱਛੇ ਲਾਈਟਾਂ ਨਹੀਂ ਹਨ, ਲਾਲ ਰੰਗ ਦੇ ਰਿਫ਼ਲੈਕਟਰ ਜਾਂ ਕੋਈ ਆਈ ਗਲਾਸ ਜਾਂ ਚਮਕਦਾਰ ਟੇਪ ਫਿੱਟ ਕਰਵਾਏ ਬਿਨਾਂ ਨਹੀਂ ਚੱਲੇਗਾ। ਆਮ ਜਨਤਾ ਕਿਸੇ ਵੱਲੋਂ ਵੀ ਉਲਾਈਵ ਰੰਗ ਦੀਆਂ ਵਰਦੀਆਂ, ਜੀਪਾਂ/ਮੋਟਰਸਾਈਕਲਾਂ ਦੀ ਵਰਤੋਂ ਕਰਨ ’ਤੇ ਰੋਕ ਲਗਾ ਦਿੱਤੀ ਹੈ।
ਇਹ ਵੀ ਪੜ੍ਹੋ- ਵਿਆਹ ਸਮਾਗਮ 'ਚ ਸਰਪੰਚ ਨੇ ਚਲਾਈਆਂ ਗੋਲੀਆਂ, ਫਿਰ ਜੋ ਹੋਇਆ...
ਸ਼ਹਿਰੀ ਤੇ ਪੇਂਡੂ ਖੇਤਰਾਂ ਵਿੱਚ ਕੋਈ ਵੀ ਵਿਅਕਤੀ, ਕਾਰਜਕਾਰੀ ਇੰਜੀਨੀਅਰ, ਵਾਟਰ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਗੁਰਦਾਸਪੁਰ ਦੇ ਅਧਿਕਾਰ ਖੇਤਰ ਅਨੁਸਾਰ ਬਿਨਾਂ ਰਜਿਸਟ੍ਰੇਸ਼ਨ/ਲਿਖਤੀ ਪ੍ਰਵਾਨਗੀ ਖੂਹ/ਬੋਰ ਨਹੀਂ ਲਗਵਾਏਗਾ। ਹੋਟਲਾਂ, ਰੈਸਟੋਰੈਂਟਾਂ, ਧਰਮਸ਼ਾਲਾਵਾਂ ਦੇ ਮਾਲਕਾਂ/ਮੈਨੇਜਰਾਂ ਵੱਲੋਂ ਓਥੇ ਠਹਿਰਨ ਵਾਲੇ ਵਿਅਕਤੀਆਂ ਦੀ ਸ਼ਨਾਖ਼ਤ ਸਬੰਧੀ ਸਬੂਤ ਲੈਣਾ ਅਤੇ ਉਨ੍ਹਾਂ ਸਬੂਤਾਂ ਬਾਰੇ ਐਂਟਰੀਆਂ ਦਾ ਰਜਿਸਟਰ ਵਿੱਚ ਇੰਦਰਾਜ ਕਰਨਾ ਜ਼ਰੂਰੀ ਹੋਵੇਗਾ ।
ਸਮੂਹ ਧਾਰਮਿਕ ਅਸਥਾਨਾਂ ’ਤੇ ਅਗਲੇ ਹੁਕਮਾਂ ਤੱਕ ਠੀਕਰੀ ਪਹਿਰਾ ਲਗਾਉਣ ਲਈ ਪਿੰਡਾਂ ਦੀਆਂ ਸਮੂਹ ਪੰਚਾਇਤਾਂ ਅਤੇ ਧਾਰਮਿਕ ਸਥਾਨਾਂ ਦੀ ਕਮੇਟੀਆਂ/ ਬੋਰਡ/ਟਰੱਸਟ ਦੇ ਮੁਖੀਆਂ ਦੀ ਜ਼ਿੰਮੇਵਾਰੀ ਲਗਾਈ ਹੈ। ਘੜੂਕਿਆਂ ਦੀ ਸਵਾਰੀ ਅਤੇ ਘੜੂਕਿਆਂ ’ਤੇ ਸਕੂਲੀ ਬੱਚਿਆਂ ਨੂੰ ਲਿਆਉਣ-ਲਿਜਾਣ ’ਤੇ ਪਾਬੰਦੀ ਲਗਾ ਦਿੱਤੀ ਹੈ। ਸਮੁੱਚੇ ਮਾਲਕਾਂ ਨੂੰ ਹੁਕਮ ਕੀਤਾ ਹੈ ਕਿ ਬਿਨਾਂ ਸਬੰਧਿਤ ਥਾਣਿਆਂ ਵਿੱਚ ਇਤਲਾਹ ਕੀਤੇ ਨਵੇਂ ਕਿਰਾਏਦਾਰ ਨਾ ਰੱਖਣ। ਦਰੱਖਤਾਂ ਦੀ ਕਟਾਈ ’ਤੇ ਪੂਰਨ ਪਾਬੰਦੀ ਲਗਾ ਦਿੱਤੀ ਹੈ।
ਅਜਿਹੀਆਂ ਪ੍ਰਾਈਵੇਟ ਗੱਡੀਆਂ ਜਿਨ੍ਹਾਂ ਦਾ ਰੰਗ, ਚਿੰਨ੍ਹ, ਸ਼ਕਲ ਅਤੇ ਡਿਜ਼ਾਈਨ ਸੈਨਾ ਦੀਆਂ ਮੋਟਰ ਗੱਡੀਆਂ ਨਾਲ ਮਿਲਦੇ ਜੁਲਦੇ ਹੋਣ ’ਤੇ ਪਾਬੰਦੀ ਲਗਾ ਦਿੱਤੀ ਹੈ। ਜ਼ਿਲ੍ਹਾ ਗੁਰਦਾਸਪੁਰ ਵਿੱਚ ਪੈਂਦੀ ਅੰਤਰਰਾਸ਼ਟਰੀ ਸਰਹੱਦ ਅਤੇ ਬਾਰਡਰ ਸੁਰੱਖਿਆ ਫੈਂਸ ਦੇ ਵਿੱਚ ਅਤੇ ਬਾਰਡਰ ਸੁਰੱਖਿਆ ਫੈਂਸ ਤੋਂ ਭਾਰਤੀ ਇਲਾਕੇ ਵਾਲੇ ਪਾਸੇ 50 ਗਜ਼ (150 ਫੁੱਟ) ਦੇ ਇਲਾਕੇ ਅੰਦਰ ਉੱਚੇ ਕੱਦ ਦੇ ਬੂਟੇ ਪਾਪੂਲਰ, ਸਫ਼ੈਦੇ, ਬਗੀਚੇ, ਗੰਨਾਂ ਤੇ ਹੋਰ ਉੱਚੇ ਕੱਦ ਦੀਆਂ ਫ਼ਸਲਾਂ ਆਦਿ ਨਹੀਂ ਲਗਾਵੇਗਾ ।ਪਸ਼ੂਆਂ ਦੇ ਸੀਮਨ ਦਾ ਅਨ-ਅਧਿਕਾਰਤ ਤੌਰ ’ਤੇ ਭੰਡਾਰ ਕਰਨ, ਟਰਾਂਸਪੋਰਟ ਕਰਨ, ਵਰਤਣ ਜਾਂ ਵੇਚਣ ’ਤੇ ਪਾਬੰਦੀ ਲਗਾਈ।
ਇਹ ਵੀ ਪੜ੍ਹੋ- ਪੰਜਾਬ 'ਚ ਅੱਜ ਤੇਜ਼ ਹਨ੍ਹੇਰੀ ਨਾਲ ਪਵੇਗਾ ਮੀਂਹ, ਇਨ੍ਹਾਂ ਜ਼ਿਲ੍ਹਿਆਂ ਲਈ ਅਲਰਟ ਜਾਰੀ
ਪਬਲਿਕ ਥਾਂ ’ਤੇ ਪੰਜ ਜਾਂ ਪੰਜ ਤੋਂ ਵੱਧ ਵਿਅਕਤੀਆਂ ਦੇ ਇਕੱਠੇ ਹੋਣ ਜਲੂਸ ਕੱਢਣ ਅਤੇ ਰੈਲੀਆਂ ਆਦਿ ਕਰਨ ’ਤੇ ਪਾਬੰਦੀ ਲਗਾ ਦਿੱਤੀ ਹੈ। ਲਿਟਲ ਫਲਾਵਰ ਕਾਨਵੈਂਟ ਸਕੂਲ ਗੁਰਦਾਸਪੁਰ ਦੇ ਸਕੂਲ ਗੇਟ ਤੋਂ ਬਾਹਰ ਗੱਡੀਆਂ ਮੋਟਰਾਂ, ਮੋਟਰ ਸਾਈਕਲਾਂ ਜਾਂ ਕਿਸੇ ਵੀ ਤਰਾਂ ਦੇ ਟਰਾਂਸਪੋਰਟ ਸਾਧਨ ਵਿੱਚ ਸਕੂਲੀ ਵਿਦਿਆਰਥੀਆਂ ਨੂੰ ਉਤਾਰਨ ਤੇ ਚੜ੍ਹਾਉਣ ਦੀ ਮੁਕੰਮਲ ਪਾਬੰਦੀ ਲਗਾਈ ਗਈ ਹੈ।
ਇਹ ਵੀ ਪੜ੍ਹੋ- ਹਾਏ ਓ ਰੱਬਾ! ਨਹੀਂ ਦੇਖ ਹੁੰਦਾ ਪਰਿਵਾਰ 'ਤੇ ਟੁੱਟਿਆ ਕਹਿਰ, ਜਹਾਨੋਂ ਤੁਰ ਗਏ ਭੈਣ-ਭਰਾ ਮਗਰੋਂ ਹੁਣ ਇਕ ਹੋਰ ਭੈਣ ਦੀ ਮੌਤ
ਗੁਰਦਾਸਪੁਰ ਸ਼ਹਿਰ ਦੇ ਬੀ.ਐੱਸ.ਐੱਨ.ਐੱਲ. ਚੌਂਕ ਤੋਂ ਗੁਰੂ ਰਵਿਦਾਸ ਚੌਂਕ ਤੱਕ ਸੜਕ (ਵਾਇਆ ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਰਿਜਨਲ ਰਿਸਰਚ ਸੈਂਟਰ, ਗੁਰਦਾਸਪੁਰ) ਰੋਜ਼ਾਨਾ ਸਵੇਰੇ 4:00 ਵਜੇ ਤੋਂ 7:00 ਵਜੇ ਤੱਕ ਅਤੇ ਸ਼ਾਮ 6:00 ਵਜੇ ਤੋਂ 7:30 ਵਜੇ ਤੱਕ ਨੋ ਵਹੀਕਲ ਜ਼ੋਨ ਘੋਸ਼ਿਤ ਕੀਤਾ ਜਾਂਦਾ ਹੈ। ਇਸ ਸਮੇਂ ਦੌਰਾਨ ਕੇਵਲ ਸੈਰ, ਦੌੜ, ਬਾਈ ਸਾਈਕਲ ਅਤੇ ਐਮਰਜੈਂਸੀ ਵਹੀਕਲ ਹੀ ਇਸ ਸੜਕ ਦੀ ਵਰਤੋਂ ਕਰ ਸਕਣਗੇ। ਇਨ੍ਹਾਂ ਪਾਬੰਦੀਆਂ ਦੇ ਇਹ ਹੁਕਮ 25 ਮਾਰਚ 2025 ਤੋਂ 23 ਮਈ 2025 ਤੱਕ ਲਾਗੂ ਰਹਿਣਗੇ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਫ਼ੌਜੀ ਪਤੀ ਦੀ ਗ੍ਰਿਫ਼ਤਾਰੀ ਮਗਰੋਂ ਵਿਆਹੁਤਾ ਦਾ ਹੋਇਆ ਸਸਕਾਰ, ਪਰਿਵਾਰ ਨੇ ਦਿੱਤਾ ਸੀ ਅਲਟੀਮੇਟਮ
NEXT STORY