ਅੰਮ੍ਰਿਤਸਰ : ਸ਼੍ਰੋਮਣੀ ਅਕਾਲੀ ਦਲ ਦੀ ਪ੍ਰਧਾਨਗੀ ਤੋਂ ਅਸਤੀਫ਼ਾ ਦੇ ਚੁੱਕੇ ਸੁਖਬੀਰ ਸਿੰਘ ਬਾਦਲ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਇਕ ਹੋਰ ਪੱਤਰ ਲਿਖ ਕੇ ਉਨ੍ਹਾਂ ਨੂੰ ਤਨਖਾਹੀਆ ਕਰਾਰ ਦਿੱਤੇ ਜਾਣ ਦੇ ਮਾਮਲੇ ਵਿਚ ਨਿਮਾਣੇ ਸਿੱਖ ਵਾਂਗ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਪੇਸ਼ ਹੋਣ ਦੀ ਬੇਨਤੀ ਕੀਤੀ ਹੈ। ਪ੍ਰਾਪਤ ਵੇਰਵਿਆਂ ਅਨੁਸਾਰ ਸੁਖਬੀਰ ਸਿੰਘ ਬਾਦਲ ਵਲੋਂ ਇਹ ਪੱਤਰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਦੇ ਅਹੁਦੇ ਤੋਂ ਅਸਤੀਫ਼ਾ ਦੇਣ ਉਪਰੰਤ ਲਿਖਿਆ ਗਿਆ ਹੈ, ਜਿਸ ਵਿਚ ਉਨ੍ਹਾਂ ਨੇ ਅਸਤੀਫ਼ੇ ਦਾ ਵੀ ਜ਼ਿਕਰ ਕੀਤਾ ਹੈ। ਹਾਲਾਂਕਿ ਸੁਖਬੀਰ ਬਾਦਲ ਵਲੋਂ ਭੇਜੀ ਗਈ ਇਸ ਚਿੱਠੀ ਦੀ ਅਧਿਕਾਰਕ ਤੌਰ 'ਤੇ ਪੁਸ਼ਟੀ ਨਹੀਂ ਹੋਈ ਹੈ ਪਰ ਇਹ ਸੋਸ਼ਲ ਮੀਡੀਆ 'ਤੇ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ।
ਇਹ ਵੀ ਪੜ੍ਹੋ : ਪੰਜਾਬ ਦੇ ਲੱਖਾਂ ਰਾਸ਼ਨ ਕਾਰਡ ਧਾਰਕਾਂ ਲਈ ਖ਼ੁਸ਼ਖ਼ਬਰੀ, ਅਨਾਜ ਮਿਲਣ ਨੂੰ ਲੈ ਕੇ ਆਇਆ ਵੱਡਾ ਫ਼ੈਸਲਾ
ਇਸ ਵਿਚ ਉਨ੍ਹਾਂ ਨੇ ਲਿਖਿਆ ਹੈ ਕਿ ਦਾਸ ਨੂੰ ਅਕਾਲ ਤਖ਼ਤ ਸਾਹਿਬ ਵਲੋਂ ਤਨਖਾਹੀਆ ਕਰਾਰ ਦਿੱਤਾ ਹੋਇਆ ਹੈ, ਜਿਸ ਦਾ ਮੇਰੇ ਮਨ ’ਤੇ ਗਹਿਰਾ ਅਸਰ ਹੈ। ਉਨ੍ਹਾਂ ਕਿਹਾ ਕਿ ਹੁਣ ਦਾਸ ਨੇ ਸ਼੍ਰੋਮਣੀ ਅਕਾਲੀ ਦਲ ਦੀ ਪ੍ਰਧਾਨਗੀ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ ਅਤੇ ਨਿਮਰਤਾ ਤੇ ਸਤਿਕਾਰ ਸਹਿਤ ਨਿਮਾਣੇ ਸਿੱਖ ਵਾਂਗ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਪੇਸ਼ ਹੋਣਾ ਚਾਹੁੰਦਾ ਹਾਂ।
ਇਹ ਵੀ ਪੜ੍ਹੋ : ਇਮਤਿਹਾਨਾਂ ਤੋਂ ਪਹਿਲਾਂ ਸੀ. ਬੀ. ਐੱਸ. ਈ. ਦੇ ਵਿਦਿਆਰਥੀਆਂ ਲਈ ਚੰਗੀ ਖ਼ਬਰ, ਮਿਲੀ ਵੱਡੀ ਰਾਹਤ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਪੰਜਾਬ 'ਚ ਭਲਕੇ ਛੁੱਟੀ ਦਾ ਐਲਾਨ
NEXT STORY