ਮੋਹਾਲੀ (ਪਰਦੀਪ) : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐੱਸ. ਜੀ. ਪੀ. ਸੀ.) ਦੀਆਂ ਚੋਣਾਂ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਪ੍ਰਧਾਨ ਤੇ ਸਾਬਕਾ ਕੇਂਦਰੀ ਮੰਤਰੀ ਸੁਖਦੇਵ ਸਿੰਘ ਢੀਂਡਸਾ ਨਾਲ ਬੁੱਧਵਾਰ ਨੂੰ ਉਨ੍ਹਾਂ ਦੀ ਚੰਡੀਗੜ੍ਹ ਸਥਿਤ ਰਿਹਾਇਸ਼ ’ਤੇ ਪੰਥਕ ਆਗੂਆਂ ਦੀ ਇਕ ਅਹਿਮ ਮੀਟਿੰਗ ਹੋਈ। ਮੀਟਿੰਗ 'ਚ ਸਾਬਕਾ ਜੱਥੇਦਾਰ ਸਿੰਘ ਸਾਹਿਬ ਭਾਈ ਜਸਵੀਰ ਸਿੰਘ ਰੋਡੇ, ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ, ਸਾਬਕਾ ਚੀਫ਼ ਪਾਰਲੀਮੈਂਟ ਸਕੱਤਰ ਬਲਬੀਰ ਸਿੰਘ ਘੁੰਨਸ, ਜਸਟਿਸ ਨਿਰਮਲ ਸਿੰਘ, ਭਾਈ ਗੁਰਦੀਪ ਸਿੰਘ, ਜੱਥੇਦਾਰ ਬਲਦੇਵ ਸਿੰਘ ਚੁੰਘਾ, ਐਡਵੋਕੇਟ ਛਿੰਦਰਪਾਲ ਸਿੰਘ ਬਰਾੜ ਅਤੇ ਓ. ਐੱਸ. ਡੀ. ਜਸਵਿੰਦਰ ਸਿੰਘ ਮੌਜੂਦ ਸਨ।
ਇਹ ਵੀ ਪੜ੍ਹੋ : ਜਿਸ ਢਿੱਡੋਂ ਜਨਮ ਲਿਆ, ਉਸੇ ਬਜ਼ੁਰਗ ਮਾਂ ਦੇ ਢਿੱਡ 'ਚ ਵਾਰ-ਵਾਰ ਮਾਰੇ ਚਾਕੂ, ਬੇਰਹਿਮੀ ਨਾਲ ਕੀਤਾ ਕਤਲ
ਇਸ ਦੌਰਾਨ ਪੰਥਕ ਆਗੂਆਂ ਨੇ 8 ਨਵੰਬਰ ਨੂੰ ਐੱਸ. ਜੀ. ਪੀ. ਸੀ. ਦੀ ਹੋਣ ਵਾਲੀ ਚੋਣ ਬਾਰੇ ਵਿਸਥਾਰ ਪੂਰਵਕ ਚਰਚਾ ਕੀਤੀ। ਇਸ ਦੌਰਾਨ ਸੁਖਦੇਵ ਸਿੰਘ ਢੀਂਡਸਾ ਨੇ ਕਿਹਾ ਕਿ ਢੁੱਕਵਾਂ ਮੌਕਾ ਆਉਣ ’ਤੇ ਉਨ੍ਹਾਂ ਵਲੋਂ ਕਾਰਜਕਾਰਣੀ ਕਮੇਟੀ ਦੇ ਮੈਂਬਰਾਂ ਵਜੋਂ ਉਮੀਦਵਾਰਾਂ ਦਾ ਐਲਾਨ ਕੀਤਾ ਜਾਵੇਗਾ। ਪੰਥਕ ਆਗੂਆਂ ਨੇ ਬੀਤੀ 21 ਅਕਤੂਬਰ ਤੋਂ ਐੱਸ. ਜੀ. ਪੀ. ਸੀ. ਚੋਣਾਂ ਦੇ ਲਈ ਵੋਟਾਂ ਬਣਾਉਣ ਦੀ ਸ਼ੁਰੂ ਹੋਈ ਪ੍ਰਕਿਰਿਆ 'ਚ ਗੁਰਸਿੱਖ ਪਰਿਵਾਰਾਂ ਨੂੰ ਵੱਧ ਤੋਂ ਵੱਧ ਹਿੱਸਾ ਪਾਉਣ ਦੀ ਅਪੀਲ ਵੀ ਕੀਤੀ। ਇਸ ਤੋਂ ਇਲਾਵਾ ਆਗੂਆਂ ਵਲੋਂ ਐੱਸ. ਜੀ. ਪੀ. ਸੀ. ਚੋਣਾਂ 'ਚ ਗੁਰਮਤਿ ਸਿਧਾਂਤਾਂ ’ਤੇ ਪਹਿਰਾ ਦੇਣ ਵਾਲੇ ਯੋਗ ਅਤੇ ਸਾਫ਼-ਸੁਥਰੇ ਅਕਸ ਵਾਲੇ ਗੈਰ-ਰਾਜਨੀਤਿਕ ਉਮੀਦਵਾਰਾਂ ਨੂੰ ਖੜ੍ਹੇ ਕਰਨ ’ਤੇ ਜ਼ੋਰ ਦਿੱਤਾ ਗਿਆ ਤਾਂ ਜੋ ਪਿਛਲੇ ਲੰਬੇ ਸਮੇਂ ਤੋਂ ਭ੍ਰਿਸ਼ਟਾਚਾਰ ਕਰਕੇ ਸ਼੍ਰੋਮਣੀ ਕਮੇਟੀ 'ਤੇ ਆਪਣੀ ਅਜ਼ਾਰੇਦਾਰੀ ਕਾਇਮ ਕਰਕੇ ਬੈਠੇ ਬਾਦਲ ਪਰਿਵਾਰ ਨੂੰ ਸਿੱਖਾਂ ਦੀ ਸਿਰਮੌਰ ਸੰਸਥਾਵਾਂ ਤੋਂ ਲਾਂਭੇ ਕੀਤਾ ਜਾ ਸਕੇ।
ਇਹ ਵੀ ਪੜ੍ਹੋ : ਵੱਡੀ ਖ਼ਬਰ : ਗੁਰਮੀਤ ਸਿੰਘ ਉਰਫ਼ ਪਿੰਕੀ ਕੈਟ ਦੀ ਮੌਤ, ਇਹ ਸੀ ਕਾਰਨ (ਵੀਡੀਓ)
ਉਨ੍ਹਾਂ ਸੁਖਬੀਰ ਸਿੰਘ ਬਾਦਲ ਨੂੰ ਇਹ ਅਪੀਲ ਕੀਤੀ ਕਿ ਉਹ ਕੌਮ ਦੀ ਬਿਹਤਰੀ ਲਈ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਦੇ ਅਹੁਦੇ ਤੋਂ ਅਸਤੀਫ਼ਾ ਦੇਣ ਅਤੇ ਸਮੂਹ ਪੰਥਕ ਆਗੂਆਂ ਨੂੰ ਇਕਜੁੱਟ ਹੋ ਕੇ ਅਕਾਲੀ ਦਲ ਨੂੰ ਮੁੜ ਸੁਰਜੀਤ ਕਰਨ ਲਈ ਲਾਮਬੰਦ ਹੋਣ ਦੀ ਅਪੀਲ ਕੀਤੀ ਤਾਂ ਜੋਂ ਪੰਥ ਦੀ ਪ੍ਰਤੀਨਿਧ ਜਮਾਤ ਸ਼੍ਰੋਮਣੀ ਅਕਾਲੀ ਦਲ ਨੂੰ ਸਵਾਲਾਂ ਦੇ ਘੇਰੇ ਚੋ ਕੱਢ ਕੇ ਮੁੜ ਕੌਮ ਦੀ ਸੇਵਾ ਲਈ ਇਕ ਉੱਤਮ ਸੰਸਥਾ ਬਣਾਉਣ ਵਿੱਚ ਸਹਾਈ ਹੋਇਆ ਜਾਵੇ।
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
SGPC ਚੋਣਾਂ ਨੂੰ ਲੈ ਕੇ ਸੁਖਬੀਰ ਬਾਦਲ ਨੇ ਮੁੱਖ ਕਮਿਸ਼ਨਰ ਨਾਲ ਕੀਤੀ ਮੁਲਾਕਾਤ, ਰੱਖੀ ਇਹ ਮੰਗ
NEXT STORY