ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਇਜਲਾਸ ਦੇ ਦੂਜੇ ਦਿਨ ਦੀ ਕਾਰਵਾਈ ਦੌਰਾਨ ਐੱਸ. ਆਈ. ਆਰ. ਦਾ ਮੁੱਦਾ ਸਦਨ 'ਚ ਉੱਠਿਆ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵਲੋਂ ਐੱਸ. ਆਈ. ਆਰ. ਖ਼ਿਲਾਫ਼ ਵਿਧਾਨ ਸਭਾ 'ਚ ਮਤਾ ਪੇਸ਼ ਕੀਤਾ ਗਿਆ। ਉਨ੍ਹਾਂ ਕਿਹਾ ਕਿ ਦੇਸ਼ ਭਰ 'ਚੋਂ ਵੋਟਾਂ ਕੱਟਣ ਦੀਆਂ ਸ਼ਿਕਾਇਤਾਂ ਆ ਰਹੀਆਂ ਹਨ। ਉਨ੍ਹਾਂ ਕਿਹਾ ਕਿ ਦਿੱਲੀ 'ਚ 40 ਹਜ਼ਾਰ ਵੋਟਾਂ ਕੱਟ ਕੇ ਭਾਰਤੀ ਜਨਤਾ ਪਾਰਟੀ ਨੇ ਅਰਵਿੰਦ ਕੇਜਰੀਵਾਲ ਨੂੰ ਹਰਾਉਣ ਦਾ ਰਾਹ ਪੱਧਰਾ ਕਰ ਲਿਆ ਹੈ।
ਇਹ ਵੀ ਪੜ੍ਹੋ : ਪੰਜਾਬ 'ਚ ਹੜਤਾਲੀ ਮੁਲਾਜ਼ਮਾਂ 'ਤੇ ਵੱਡਾ ਐਕਸ਼ਨ, ਗੈਰ-ਹਾਜ਼ਰ ਮੁਲਾਜ਼ਮਾਂ ਲਈ ਜਾਰੀ ਕੀਤੇ ਗਏ ਨਵੇਂ ਹੁਕਮ
ਹਰਪਾਲ ਚੀਮਾ ਨੇ ਕਿਹਾ ਕਿ ਜਿਹੜੇ ਲੋਕਤੰਤਰ ਦੀ ਰਾਖੀ ਕਰਦੇ ਹਨ, ਉਨ੍ਹਾਂ ਸਾਰੇ ਲੋਕਾਂ ਨੂੰ ਭਾਜਪਾ ਵਲੋਂ ਨਿਸ਼ਾਨਾ ਬਣਾਇਆ ਜਾ ਰਿਹਾ ਹੈ। ਇਸ ਲਈ ਸਾਨੂੰ ਸਭ ਨੂੰ ਸਰਬ ਸੰਮਤੀ ਨਾਲ ਐੱਸ. ਆਈ. ਆਰ. ਖ਼ਿਲਾਫ਼ ਮਤਾ ਪਾਸ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦੀ ਅਗਵਾਈ ਹੇਠ ਚੋਣ ਪ੍ਰਕਿਰਿਆ ਅਤੇ ਵੋਟਰ ਸੂਚੀਆਂ ਨਾਲ ਸਬੰਧਿਤ ਕਥਿਤ ਬੇਨਯਮੀਆਂ ਦੀ ਜਾਂਚ ਲਈ ਭਰੋਸੇਯੋਗ ਜਾਂਚ ਤੰਤਰ ਸਥਾਪਿਤ ਹੋਣਾ ਚਾਹੀਦਾ ਹੈ।
ਇਹ ਵੀ ਪੜ੍ਹੋ : ਪੰਜਾਬ ਸਕੂਲ ਸਿੱਖਿਆ ਬੋਰਡ ਨੇ ਐਲਾਨੇ 10ਵੀਂ-12ਵੀਂ ਦੇ ਨਤੀਜੇ, ਵਿਦਿਆਰਥੀ ਇੰਝ ਕਰਨ ਚੈੱਕ
ਹਰਪਾਲ ਚੀਮਾ ਨੇ ਕਿਹਾ ਕਿ ਜਾਂਚ ਦੌਰਾਨ ਕਿਸੇ ਵੀ ਵਿਅਕਤੀ ਖ਼ਿਲਾਫ਼ ਅਪਰਾਧਿਕ ਉਲੰਘਣਾ ਦੇ ਪੁਖ਼ਤਾ ਸਬੂਤ ਸਾਹਮਣੇ ਆਉਂਦੇ ਹਨ ਤਾਂ ਉਸ ਖ਼ਿਲਾਫ਼ ਲਾਗੂ ਕਾਨੂੰਨ ਅਨੁਸਾਰ ਅਪਰਾਧਿਕ ਕਾਰਵਾਈ ਸ਼ੁਰੂ ਕੀਤੀ ਜਾਣੀ ਚਾਹੀਦੀ ਹੈ। ਸਦਨ ਅੰਦਰ ਇਸ ਮਤੇ ਨੂੰ ਲੈ ਕੇ ਬਹਿਸ ਚੱਲ ਰਹੀ ਹੈ ਅਤੇ ਵੱਖ-ਵੱਖ ਵਿਧਾਇਕਾਂ ਅਤੇ ਮੰਤਰੀਆਂ ਵਲੋਂ ਇਸ ਮੁੱਦੇ ਨੂੰ ਲੈ ਕੇ ਆਪੋ-ਆਪਣੇ ਵਿਚਾਰ ਸਾਂਝੇ ਕੀਤੇ ਜਾ ਰਹੇ ਹਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170
ਵਿਧਾਨ ਸਭਾ ਇਜਲਾਸ : ਪਰਗਟ ਸਿੰਘ ਦਾ ਪੰਜਾਬ ਸਰਕਾਰ 'ਤੇ ਵੱਡਾ ਹਮਲਾ
NEXT STORY