Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, AUG 08, 2026

    1:43:55 AM

  • punjab congress 50 50 formula

    ਪੰਜਾਬ ਵਿਚ 2027 ਦੀਆਂ ਚੋਣਾਂ ਨੂੰ ਲੈ ਕੇ ਕਾਂਗਰਸ...

  • 5 accused arrested with drugs worth crores and illegal weapons in punjab

    ਪੰਜਾਬ 'ਚ ਕਰੋੜਾਂ ਦੇ ਨਸ਼ੇ ਤੇ ਗੈਰ-ਕਾਨੂੰਨੀ ਹਥਿਆਰ...

  • government school  call monitor  punjab school

    ਸਰਕਾਰੀ ਸਕੂਲ ਦੇ ਬਾਹਰ ਹੋਏ ਮੁੰਡੇ ਦੇ ਕਤਲ 'ਚ...

  • weather forecast for next 5 days in punjab rain alert on these dates

    ਪੰਜਾਬ 'ਚ ਅਗਲੇ 5 ਦਿਨਾਂ ਲਈ ਮੌਸਮ ਦੀ ਵੱਡੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਭਾਜਪਾ ਗਠਜੋੜ ਨੇ ਜਾਰੀ ਕੀਤਾ ਸੰਕਲਪ ਪੱਤਰ, ਪੰਜਾਬ ਲਈ ਦੱਸਿਆ 11 ਨੁਕਾਤੀ ਵਿਜ਼ਨ

PUNJAB News Punjabi(ਪੰਜਾਬ)

ਭਾਜਪਾ ਗਠਜੋੜ ਨੇ ਜਾਰੀ ਕੀਤਾ ਸੰਕਲਪ ਪੱਤਰ, ਪੰਜਾਬ ਲਈ ਦੱਸਿਆ 11 ਨੁਕਾਤੀ ਵਿਜ਼ਨ

  • Edited By Shivani Attri,
  • Updated: 04 Feb, 2022 07:46 PM
Chandigarh
resolution letter issued by bjp alliance
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ (ਵੈੱਬ ਡੈਸਕ,ਹਰੀਸ਼ਚੰਦਰ)— ਚੰਡੀਗੜ੍ਹ ਵਿਖੇ ਭਾਜਪਾ ਗਠਜੋੜ ਵੱਲੋਂ ਸੰਕਲਪ ਪੱਤਰ ਜਾਰੀ ਕੀਤਾ ਗਿਆ ਹੈ। ਇਸ ਸੰਕਲਪ ਪੱਤਰ ’ਚ ਪੰਜਾਬ ਲਈ 11 ਨੁਕਾਤੀ ਵਿਜ਼ਨ ਦੱਸਿਆ ਗਿਆ ਹੈ। ਭਾਰਤੀ ਜਨਤਾ ਪਾਰਟੀ, ਪੰਜਾਬ ਲੋਕ ਕਾਂਗਰਸ ਪਾਰਟੀ (ਪੀ. ਐੱਲ. ਸੀ.) ਅਤੇ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਨੇ ਵਿਧਾਨ ਸਭਾ ਚੋਣਾਂ ਨੂੰ ਲੈ ਕੇ 11 ਸੰਕਲਪ ਜਾਰੀ ਕੀਤੇ ਹਨ।ਇਸ ਸੰਕਲਪ ਪੱਤਰ ’ਚ ਸਿਹਤਮੰਦ ਪੰਜਾਬ ’ਤੇ ਜ਼ੋਰ ਦੇਣ ਦਾ ਦਾਅਵਾ ਕਰਨ ਦੇ ਨਾਲ-ਨਾਲ ਨਸ਼ਾ ਮੁਕਤ ਪੰਜਾਬ ਦਾ ਵੀ ਦਾਅਵਾ ਕੀਤਾ ਗਿਆ ਹੈ। ਉਥੇ ਹੀ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ’ਚ ਸ਼ਾਂਤੀ-ਭਾਈਚਾਰੇ ਦਾ ਮੁੱਦਾ ਚੁੱਕਦੇ ਹੋਏ ਕਿਹਾ ਕਿ ਅਸੀਂ ਬਾਰਡਰ ਸਟੇਟ ਹਾਂ ਅਤੇ ਸ਼ਾਂਤੀ ਭਾਈਚਾਰਾ ਸਾਡੇ ਲਈ ਪਹਿਲਾ ਮੁੱਦਾ ਹੈ। ਉਨ੍ਹਾਂ ਕਿਹਾ ਕਿ ਬਾਰਡਰ ਦੇ ਹਾਲਾਤ ਵਿਗੜ ਰਹੇ ਹਨ। ਹੁਣ ਸਰਹੱਦਾਂ ’ਤੇ ਡਰੋਨ ਆ ਰਹੇ ਹਨ।

ਇਹ ਵੀ ਪੜ੍ਹੋ: ਨਵਾਂਸ਼ਹਿਰ ਦੀ ਬਸਪਾ ਟਿਕਟ ਵਿਵਾਦਾਂ ’ਚ, ਬਰਜਿੰਦਰ ਸਿੰਘ ਹੁਸੈਨਪੁਰ ਹੋਏ ਗ੍ਰਿਫ਼ਤਾਰ

PunjabKesari

ਉਨ੍ਹਾਂ ਕਿਹਾ ਕਿ ਪਾਕਿਸਤਾਨ ਪੰਜਾਬ ’ਚ ਗੜਬੜ ਕਰਨਾ ਚਾਹੁੰਦਾ ਹੈ ਅਤੇ ਸਾਨੂੰ ਆਪਸੀ ਭਾਈਚਾਰਾ ਬਣਾ ਕੇ ਰੱਖਣਾ ਪਵੇਗਾ। ਸਾਬਕਾ ਮੁੱਖ ਮੰਤਰੀ ਅਤੇ ਪੀ. ਐੱਲ. ਸੀ. ਪ੍ਰਮੁੱਖ ਕੈਪਟਨ ਅਮਰਿੰਦਰ ਸਿੰਘ ਨੇ ਆਪਣੇ ਵੱਲੋਂ 12ਵਾਂ ਸੰਕਲਪ ਜੋੜਿਆ ਹੈ। ਕੈਪਟਨ ਅਮਰਿੰਦਰ ਸਿੰਘ ਨੇ ਸ਼ਹੀਦ ਜਵਾਨਾਂ ਲਈ ਰਾਸ਼ੀ ਨੂੰ ਵਧਾਉਣ ਨੂੰ ਲੈ ਕੇ ਪ੍ਰਧਾਨ ਮੰਤਰੀ ਮੋਦੀ ਦੇ ਅੱਗੇ ਮੰਗ ਰੱਖੀ ਹੈ ਇਹ ਸ਼ਹੀਦ ਹੋਣ ਵਾਲੇ ਫੌਜੀ ਨੂੰ ਮਿਲਣ ਵਾਲੀ ਐਕਸਗਰੇਸ਼ੀਆ ਗਰਾਂਟ ਨੂੰ 50 ਲੱਖ ਰੁਪਏ ਤੋਂ ਵਧਾ ਕੇ 1 ਕਰੋੜ ਰੁਪਏ ਕਰਨਾ ਹੈ। ਨੈਸ਼ਨਲ ਡੈਮੋਕਰੇਟਿਕ ਐਲਾਇੰਸ (ਐੱਨ. ਡੀ. ਏ.) ਦੇ ਸੰਕਲਪ ਪੱਤਰ ਵਿਚ ਹਰੇਕ ਵਰਗ ਲਈ ਕੁਝ ਨਾ ਕੁਝ ਵਾਅਦੇ ਕੀਤੇ ਗਏ ਹਨ।

PunjabKesari
ਭਾਜਪਾ ਗਠਜੋੜ ਵੱਲੋਂ ਜਾਰੀ ਕੀਤੇ ਗਏ ਸੰਕਲਪ ਪੱਤਰ ’ਚ ਸਭ ਦਾ ਸਾਥ, ਸਭ ਦਾ ਵਿਕਾਸ ਦਾ ਜ਼ਿਕਰ ਕੀਤਾ ਗਿਆ ਹੈ। ਸੰਕਲਪ ਪੱਤਰ ’ਚ ਵਿਕਸਿਤ ਪੰਜਾਬ ਦਾ ਜ਼ਿਕਰ ਕੀਤਾ ਗਿਆ ਹੈ। ਇਸ ਮੌਕੇ ਸੁਖਦੇਵ ਸਿੰਘ ਢੀਂਡਸਾ ਨੇ ਸੰਕਲਪ ਪੱਤਰ ਬਾਰੇ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਕੈਂਸਰ ਦੇ ਮਰੀਜ਼ਾਂ ਦਾ ਮੁਕੰਮਲ ਮੁਫ਼ਤ ਇਲਾਜ ਕੀਤਾ ਜਾਵੇਗਾ। ਢੀਂਡਸਾ ਨੇ ਕਿਹਾ ਕਿ ਸਿਹਤ ਸਹੂਲਤਾਂ ’ਤੇ ਵੱਧ ਤੋਂ ਵੱਧ ਜ਼ੋਰ ਦਿੱਤਾ ਜਾਵੇਗਾ। ਭਾਜਪਾ ਗਠਜੋੜ ਵੱਲੋਂ ਖੁਸ਼ਹਾਲ ਪੰਜਾਬ ਅਤੇ ਹਰ ਨੌਜਵਾਨ ਦੇ ਹੱਥ ਰੋਜ਼ਗਾਰ ਦਾ ਵੀ ਦਾਅਵਾ ਕੀਤਾ ਗਿਆ ਹੈ। ਪੰਜਾਬ ਦੇ ਦਿਲ ਨੂੰ ਸਮਝ ਕੇ ਹੀ  ਸੰਕਲਪ ਪੱਤਰ ਬਣਾਇਆ ਗਿਆ। ਹਰ ਪਿੰਡ ’ਚ ਮੈਡੀਕਲ ਕਲੀਨਿਕ ਬਣਾਵਾਂਗੇ। ਰਾਜ ਦੇ ਸਾਰੇ ਬਿਜਲੀ ਖ਼ਪਤਕਾਰਾਂ ਨੂੰ 300 ਯੂਨਿਟ ਮੁਫ਼ਤ ਬਿਜਲੀ ਅਤੇ ਇਸ ਦੇ ’ਤੇ ਖ਼ਰਚ ਹੋਣ ਵਾਲੇ ਯੂਨਿਟ ਨੂੰ 3 ਰੁਪਏ ਪ੍ਰਤੀ ਯੂਨਿਟ ਦੀ ਦਰ ਨਾਲ ਪੈਸਾ ਵਸੂਲਣ ਅਤੇ 5 ਏਕੜ ਤੱਕ ਦੇ ਛੋਟੇ ਕਿਸਾਨਾਂ ਦਾ ਖੇਤੀਬਾੜੀ ਕਰਜ਼ਾ ਮੁਆਫ਼ ਕਰਨ ਦਾ ਸੰਕਲਪ ਐੱਨ. ਡੀ. ਏ. ਨੇ ਲਿਆ ਹੈ। 

ਇਹ ਵੀ ਪੜ੍ਹੋ: ਬਲਵੰਤ ਸਿੰਘ ਰਾਮੂਵਾਲੀਆ ਨੇ PM ਮੋਦੀ ਨੂੰ ਲਿਖੀ ਚਿੱਠੀ, ਟਰੈਵਲ ਏਜੰਟਾਂ ਸਬੰਧੀ ਕੀਤੀ ਇਹ ਮੰਗ

PunjabKesari

ਇਸ ਦੇ ਨਾਲ ਹੀ ਸੰਕਲਪ ਪੱਤਰ ’ਚ ਇਹ ਵੀ ਕਿਹਾ ਗਿਆ ਹੈ ਕਿ ਬੇਅਦਬੀ ਦੇ ਮੁੱਦੇ ’ਤੇ ਭਾਜਪਾ ਗਠਜੋੜ ਵੱਲੋਂ ਕਾਨੂੰਨ ਨੂੰ ਸਖ਼ਤੀ ਨਾਲ ਲਾਗੂ ਕੀਤਾ ਜਾਵੇਗਾ। ਇਸ ਦੇ ਨਾਲ ਹੀ ਸੰਕਲਪ ਪੱਤਰ ’ਚ ਨਾਮਜ਼ਦਗੀ ਭਰਨ ਤੋਂ ਪਹਿਲਾਂ ਡੋਪ ਟੈਸਟ ਜ਼ਰੂਰੀ ਹੋਣ ਦਾ ਵੀ ਜ਼ਿਕਰ ਕੀਤਾ ਗਿਆ ਹੈ। ਸੰਕਲਪ ਪੱਤਰ ਜਾਰੀ ਕਰਨ ਦੌਰਾਨ ਕੇਂਦਰੀ ਮੰਤਰੀ ਹਰਦੀਪ ਪੁਰੀ, ਪੀ. ਐੱਲ. ਸੀ. ਪ੍ਰਧਾਨ ਕੈਪਟਨ ਅਮਰਿੰਦਰ ਸਿੰਘ, ਸ਼੍ਰੋਮਣੀ ਅਕਾਲੀ ਦਲ ਸੰਯੁਕਤ ਦੇ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ, ਭਾਜਪਾ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ, ਜਨਰਲ ਸਕੱਤਰ ਸੁਭਾਸ਼ ਸ਼ਰਮਾ ਮੌਜੂਦ ਰਹੇ।

ਇਹ ਵੀ ਪੜ੍ਹੋ: ਕਾਂਗਰਸ ਦਾ ਨਵਜੋਤ ਸਿੰਘ ਸਿੱਧੂ ਨੂੰ ਵੱਡਾ ਝਟਕਾ, ਸਟਾਰ ਪ੍ਰਚਾਰਕਾਂ ਦੀ ਸੂਚੀ ’ਚੋਂ ਕੱਟਿਆ ਨਾਂ

ਮੁੱਖ ਮੰਤਰੀ ਦੇ ਚਿਹਰੇ ’ਤੇ ਫ਼ੈਸਲਾ ਪਾਰਲੀਮੈਂਟਰੀ ਕਮੇਟੀ ਕਰੇਗੀ
ਗਠਜੋੜ ਵੱਲੋਂ ਮੁੱਖ ਮੰਤਰੀ ਦਾ ਚਿਹਰਾ ਕੌਣ ਹੋਵੇਗਾ, ਇਸ ਸਬੰਧ ਵਿਚ ਹਰਦੀਪ ਪੁਰੀ ਨੇ ਕਿਹਾ ਕਿ ਇਹ ਫ਼ੈਸਲਾ ਪਾਰਟੀ ਦੀ ਪਾਰਲੀਮੈਂਟਰੀ ਕਮੇਟੀ ਕਰੇਗੀ। ਕੈਪਟਨ ਨੇ ਕਿਹਾ ਕਿ ਸਾਡਾ ਟੀਚਾ ਪਹਿਲਾਂ ਚੋਣਾਂ ਲੜਨਾ ਹੈ। ਇਹ ਫ਼ੈਸਲਾ ਬਾਅਦ ਵਿਚ ਕੀਤਾ ਜਾਵੇਗਾ। ਭਾਜਪਾ ਨੇਤਾ ਮਨਜਿੰਦਰ ਸਿੰਘ ਸਿਰਸਾ ਵੱਲੋਂ ਇਹ ਕਹਿਣਾ ਕਿ ਕੈਪਟਨ ਅਮਰਿੰਦਰ ਸਿੰਘ ਗਠਜੋੜ ਦਾ ਚਿਹਰਾ ਨਹੀਂ ਹੋਣਗੇ ਅਤੇ ਨਾ ਹੀ ਚੋਣਾਂ ਤੋਂ ਬਾਅਦ। ਮੁੱਖ ਮੰਤਰੀ ਦੇ ਚਿਹਰੇ ਦੇ ਸਬੰਧ ਵਿਚ ਹਰਦੀਪ ਪੁਰੀ ਨੇ ਕਿਹਾ ਕਿ ਇਹ ਉਨ੍ਹਾਂ ਦੇ ਨਿੱਜੀ ਵਿਚਾਰ ਹੋਣਗੇ। ਪਾਰਟੀ ਇਸ ਨਾਲ ਕੋਈ ਇਤਫਾਕ ਨਹੀਂ ਰੱਖਦੀ ਹੈ। ਉੱਥੇ ਹੀ, ਭਾਜਪਾ ਦੇ ਪ੍ਰਦੇਸ਼ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਕਿਹਾ ਕਿ ਮੈਨੀਫੈਸਟੋ ਛੇਤੀ ਹੀ ਜਾਰੀ ਕੀਤਾ ਜਾਵੇਗਾ।

ਇਹ ਵੀ ਪੜ੍ਹੋ: ਨੂਰਪੁਰਬੇਦੀ: ਢਾਈ ਸਾਲਾ ਬੱਚੀ ਦਾ ਨਾਂ ਇੰਡੀਆ ਬੁੱਕ ਆਫ਼ ਰਿਕਾਰਡਜ਼ ’ਚ ਦਰਜ, ਪ੍ਰਤਿਭਾ ਜਾਣ ਕਰੋਗੇ ਸਿਫ਼ਤਾਂ

ਇਹ ਹਨ 11 ਸੰਕਲਪ
1. ਸ਼ਾਂਤੀ ਅਤੇ ਭਾਈਚਾਰਾ ਭਾਜਪਾ ਗਠਜੋੜ ਦੇ ਏਜੰਡੇ ਵਿਚ ਸਿਖਰ ’ਤੇ ਹੈ।
2. ਰੇਤ, ਜਮੀਨ ਅਤੇ ਸ਼ਰਾਬ ਮਾਫ਼ੀਆਵਾਂ ਦੇ ਖ਼ਾਤਮੇ ਲਈ ਲੋਕਾਯੁਕਤ ਮਜ਼ਬੂਤ ਹੋਣਗੇ। ਖਨਨ ਅਥਾਰਿਟੀ ਦਾ ਗਠਨ ਕੀਤਾ ਜਾਵੇਗਾ।
3. ਨਸ਼ਾ ਸਮੱਗਲਿੰਗ ਰੋਕਣ ਲਈ ਸਖਤ ਕਾਨੂੰਨ ਬਣੇਗਾ।
4. ਰਾਜ ਦੇ ਸਰਕਾਰੀ ਵਿਭਾਗਾਂ ਵਿਚ ਸਾਰੀਆਂ ਆਸਾਮੀਆਂ ਨੂੰ ਸਰਕਾਰ ਬਣਨ ਦੇ ਇੱਕ ਸਾਲ ਅੰਦਰ ਭਰਿਆ ਜਾਵੇਗਾ। ਬੇਰੋਜ਼ਗਾਰ ਗ੍ਰੈਜੂਏਟ ਨੂੰ ਡਿਗਰੀ ਪੂਰੀ ਹੋਣ ਤੋਂ ਬਾਅਦ 2 ਸਾਲ ਲਈ 4000 ਰੁਪਏ ਪ੍ਰਤੀ ਮਹੀਨਾ ਬੇਰੋਜ਼ਗਾਰੀ ਭੱਤਾ ਦਿੱਤਾ ਜਾਵੇਗਾ।
5. 5 ਏਕੜ ਤੋਂ ਘੱਟ ਜ਼ਮੀਨ ਵਾਲੇ ਸਾਰੇ ਕਿਸਾਨਾਂ ਨੂੰ ਖੇਤੀ ਕਰਜ਼ਾ ਮੁਆਫੀ ਦਿੱਤੀ ਜਾਵੇਗੀ।
6. ਹਰ ਪਿੰਡ/ਵਾਰਡ ਵਿਚ ਮੁਫ਼ਤ ਦਵਾਈਆਂ ਅਤੇ ਬੁਨਿਆਦੀ ਸਿਹਤ ਸੇਵਾਵਾਂ ਉਪਲੱਬਧ ਕਰਾਉਣ ਲਈ ਸਿਹਤ ਕਲੀਨਕ ਸਥਾਪਤ ਕੀਤੇ ਜਾਣਗੇ।
7. ਰਾਜ ਵਿਚ ਸਮਾਰਟ ਸਕੂਲ ਸਥਾਪਤ ਕੀਤੇ ਜਾਣਗੇ।
8. ਰਾਜ ਵਿਚ ਉਦਯੋਗਾਂ ਨੂੰ ਹੋਏ ਨੁਕਸਾਨ ’ਤੇ ਵਾਈਟ ਪੱਤਰ ਲਿਆਵਾਂਗੇ।
9. ਮੁੱਢਲੇ ਵਿਕਾਸ ’ਤੇ ਅਗਲੇ 5 ਸਾਲਾਂ ਵਿਚ 1 ਲੱਖ ਕਰੋੜ ਰੁਪਏ ਖਰਚ ਕੀਤੇ ਜਾਣਗੇ।
10. ਪੁਲਸ ਬਲ ਵਿਚ ਔਰਤਾਂ ਨੂੰ 33 ਫ਼ੀਸਦੀ ਰਾਖਵਾਂਕਰਨ ਦਿੱਤਾ ਜਾਵੇਗਾ।
11. ਬਜ਼ੁਰਗਾਂ, ਵਿਕਲਾਂਗਾਂ ਅਤੇ ਵਿਧਵਾਵਾਂ ਲਈ ਪੈਨਸ਼ਨ ਦੀ ਰਾਸ਼ੀ ਵਧਾਕੇ 3000 ਰੁਪਏ ਪ੍ਰਤੀ ਮਹੀਨਾ ਕੀਤੀ ਜਾਵੇਗੀ। ਠੇਕੇ ’ਤੇ ਕੰਮ ਕਰ ਰਹੇ ਅਧਿਆਪਕ, ਚੌਂਕੀਦਾਰ, ਆਂਗਨਵਾੜੀ ਵਰਕਰਾਂ ਸਮੇਤ ਸਾਰੇ ਵਰਕਰਾਂ ਨੂੰ ਪੱਕਾ ਕੀਤਾ ਜਾਵੇਗਾ।

ਇਹ ਵੀ ਪੜ੍ਹੋ: ਵਿਧਾਨ ਸਭਾ ਚੋਣਾਂ: ਕਾਂਗਰਸ ਵੱਲੋਂ ਸਟਾਰ ਪ੍ਰਚਾਰਕਾਂ ਦੀ ਸੂਚੀ ਜਾਰੀ, ਸੋਨੀਆ ਗਾਂਧੀ ਸਮੇਤ ਇਹ ਆਗੂ ਆਉਣਗੇ ਪੰਜਾਬ

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ

  • Resolution letter
  • BJP alliance
  • captain amarinder singh
  • sukhdev singh dhindsa
  • ਭਾਜਪਾ ਗਠਜੋੜ
  • ਸੰਕਲਪ ਪੱਤਰ
  • ਨੁਕਾਤੀ ਵਿਜ਼ਨ

'ਹਨੀ' ਦੀ ਗ੍ਰਿਫ਼ਤਾਰੀ 'ਤੇ ਮਜੀਠੀਆ ਦਾ ਵੱਡਾ ਬਿਆਨ,ਕਿਹਾ: ਮਨੀ-ਹਨੀ ਮਗਰੋਂ ਹੁਣ ਚੰਨੀ ਦੀ ਵਾਰੀ

NEXT STORY

Stories You May Like

  • punjab bjp to run samarasta sankalp abhiyan from tomorrow
    ਪੰਜਾਬ ਭਾਜਪਾ ਭਲਕੇ ਤੋਂ ਚਲਾਏਗੀ 'ਸਮਰਸਤਾ ਸੰਕਲਪ ਅਭਿਆਨ', ਡੇਰਾ ਬੱਲਾਂ ਤੋਂ ਵਾਰਾਣਸੀ ਤੱਕ ਨਿਕਲੇਗੀ ਯਾਤਰਾ
  • bjp to contest assembly elections in punjab under modi fivepoint agenda
    ਪੰਜਾਬ ’ਚ ਭਾਜਪਾ ਮੋਦੀ ਦੇ ਪੰਜ ਨੁਕਾਤੀ ਏਜੰਡੇ ਤਹਿਤ ਲੜੇਗੀ ਵਿਧਾਨ ਸਭਾ ਚੋਣਾਂ
  • 11 new flying schools to open  30 000 pilots
    ਦੇਸ਼ 'ਚ ਖੁੱਲ੍ਹਣਗੇ 11 ਨਵੇਂ ਫਲਾਇੰਗ ਸਕੂਲ , 30,000 ਪਾਇਲਟਾਂ ਦੀ ਜ਼ਰੂਰਤ
  • google pixel 11 features leaked before launch
    ਲਾਂਚ ਤੋਂ ਪਹਿਲਾਂ ਹੀ Google Pixel 11 ਦੇ ਫੀਚਰਜ਼ ਦੀ ਜਾਣਕਾਰੀ ਆਈ ਸਾਹਮਣੇ ! ਕੀਮਤਾਂ 'ਚ ਵੀ ਹੋ ਸਕਦੈ ਵਾਧਾ
  • balochistan to celebrate independence day on august 11
    ਬਲੋਚਿਸਤਾਨ 11 ਅਗਸਤ ਨੂੰ ਮਨਾਏਗਾ ਆਜ਼ਾਦੀ ਦਿਹਾੜਾ
  • milky mist dairy foods   ipo will open on august 11
    11 ਅਗਸਤ ਨੂੰ ਖੁੱਲ੍ਹੇਗਾ ਮਿਲਕੀ ਮਿਸਟ ਡੇਅਰੀ ਫੂਡਜ਼ ਦਾ 1,553 ਕਰੋੜ ਦਾ IPO
  • abhishek pathak expresses gratitude as   drishyam   completes 11 years
    "ਦ੍ਰਸ਼ਯਮ" ਨੇ ਪੂਰੇ ਕੀਤੇ 11 ਸਾਲ, ਨਿਰਮਾਤਾ ਅਭਿਸ਼ੇਕ ਪਾਠਕ ਨੇ ਜਤਾਈ ਖੁਸ਼ੀ
  • mangat rai bansal  punjab bjp  state secretary
    ਮੰਗਤ ਰਾਏ ਬਾਂਸਲ ਪੰਜਾਬ ਭਾਜਪਾ ਦੇ ਸੂਬਾ ਸਕੱਤਰ ਨਿਯੁਕਤ
  • center collides with motorcycle  mother dies  son seriously injured
    ਕੈਂਟਰ ਨੇ ਮੋਟਰਸਾਈਕਲ ਨੂੰ ਮਾਰੀ ਟੱਕਰ, ਮਾਂ ਦੀ ਮੌਤ, ਪੁੱਤਰ ਗੰਭੀਰ ਜ਼ਖ਼ਮੀ
  • weather forecast for next 5 days in punjab rain alert on these dates
    ਪੰਜਾਬ 'ਚ ਅਗਲੇ 5 ਦਿਨਾਂ ਲਈ ਮੌਸਮ ਦੀ ਵੱਡੀ ਭਵਿੱਖਬਾਣੀ! ਇਨ੍ਹਾਂ ਤਾਰੀਖ਼ਾਂ ਨੂੰ...
  • road near transport nagar becomes cause of accidents
    ਟਰਾਂਸਪੋਰਟ ਨਗਰ ਨੇੜੇ ਸੜਕ ਬਣੀ ਹਾਦਸਿਆਂ ਦਾ ਕਾਰਨ, ਪ੍ਰੇਸ਼ਾਨ ਹੋ ਰਹੇ ਵਾਹਨ ਚਾਲਕ
  • khalistani slogans found written on school walls in jalandhar
    ਜਲੰਧਰ 'ਚ ਸਕੂਲ ਦੀਆਂ ਕੰਧਾਂ 'ਤੇ ਲਿਖੇ ਮਿਲੇ ਖਾਲਿਸਤਾਨੀ ਨਾਅਰੇ! ਪੰਨੂ ਨੇ ਲਈ...
  • mahindra pickup stolen in jalandhar
    ਜਲੰਧਰ 'ਚ ਚੋਰ ਡੇਢ ਮਿੰਟਾਂ 'ਚ ਕਰ ਗਏ ਵੱਡੀ ਵਾਰਦਾਤ! CCTV ਕੈਮਰੇ ਨੇ ਉਡਾਏ...
  • security increased in jalandhar deployment of women police personnel
    ਜਲੰਧਰ 'ਚ ਵਧੀ ਸੁਰੱਖਿਆ! ਚੱਪੇ-ਚੱਪੇ ਲੱਗੇ ਨਾਕੇ, ਮਹਿਲਾ ਪੁਲਸ ਕਰਮਚਾਰੀਆਂ ਦੀ ਕਰ...
  • municipal corporation strict on property owners 4 properties sealed
    ਇਨ੍ਹਾਂ ਡਿਫਾਲਟਰਾਂ 'ਤੇ ਹੋ ਗਈ ਵੱਡੀ ਕਾਰਵਾਈ! ਟੈਕਸ ਸਬੰਧੀ ਜਾਰੀ ਹੋਏ ਸਖ਼ਤ ਹੁਕਮ
  • jalandhar gymkhana club elections likely to be postponed till september
    ਜਲੰਧਰ ਜਿਮਖਾਨਾ ਕਲੱਬ ਦੀਆਂ ਚੋਣਾਂ ਸਤੰਬਰ ਤੱਕ ਟਲਣ ਦੇ ਆਸਾਰ, ਅਜੇ ਤੱਕ ਜਾਰੀ...
Trending
Ek Nazar
bengal cm adhikari visits ailing mithun chakraborty at hospital in kolkata

ਦਿੱਗਜ ਅਦਾਕਾਰ ਮਿਥੁਨ ਚੱਕਰਵਰਤੀ ਦੀ ਹੋਈ ਸਰਜਰੀ, ਹਾਲ ਜਾਣਨ ਲਈ ਹਸਪਤਾਲ ਪਹੁੰਚੇ...

explosion in damascus

ਦਮਿਸ਼ਕ 'ਚ ਬੰਬ ਧਮਾਕਾ, 14 ਲੋਕ ਜ਼ਖਮੀ

clash in prison

ਸ਼੍ਰੀਲੰਕਾ ਦੀ ਜੇਲ੍ਹ ਚ ਹੋਈ ਝੜਪ, ਦੋ ਕੈਦੀਆਂ ਦੀ ਮੌਤ ਤੇ ਕਈ ਜ਼ਖਮੀ

action of italian police

ਇਟਲੀ ਪੁਲਸ ਨੇ ਆਈ.ਐਸ.ਆਈ.ਐਸ ਲਈ ਪ੍ਰਚਾਰ ਕਰਨ ਦ ਦੋਸ਼ 'ਚ 16 ਸਾਲਾ ਨੌਜਵਾਨ ਨੂੰ...

call foriran and us

ਈਰਾਨ ਅਤੇ ਅਮਰੀਕਾ ਨੂੰ ਮੁੜ ਗੱਲਬਾਤ ਕਰਨ ਦੀ ਅਪੀਲ

security forces operation

ਪਾਕਿਸਤਾਨ ਚ ਸੁਰੱਖਿਆ ਬਲਾਂ ਨੇ 10 ਅੱਤਵਾਦੀ ਕੀਤੇ ਢੇਰ

incident in school

ਸਕੂਲ ਗੋਲੀਬਾਰੀ ਅਪਡੇਟ : ਵਿਦਿਆਰਥੀਆਂ ਸਣੇ ਛੇ ਲੋਕਾਂ ਦੀ ਮੌਤ ਅਤੇ ਕਈ ਹੋਰ ਜ਼ਖਮੀ

kangana ranaut targets rahul gandhi for silence on jharkhand students agitation

'ਲੋਕਾਂ ਨੂੰ ਭੜਕਾਉਣ ਸਭ ਤੋਂ ਪਹਿਲਾਂ ਪਹੁੰਚਦੇ ਹਨ...'; ਰਾਹੁਲ ਗਾਂਧੀ 'ਤੇ ਕੰਗਨਾ...

independence day in boston

ਬੋਸਟਨ 'ਚ ਭਾਰਤੀ-ਅਮਰੀਕੀ ਭਾਈਚਾਰਾ ਸ਼ਾਨਦਾਰ ਢੰਗ ਨਾਲ ਮਨਾਏਗਾ ਆਜ਼ਾਦੀ ਦਿਵਸ

groom in sherwani food delivery video viral

ਹੈਂ! ਲਾੜੀ ਨੂੰ ਮੰਡਪ 'ਚ ਛੱਡ ਫੂਡ ਡਿਲਵਰੀ ਦਾ ਕੰਮ ਕਰਨ ਤੁਰ ਪਿਆ ਲਾੜਾ! ਪੂਰੀ...

veteran actress usha nadkarni

ਪਤੀ ਛੱਡ ਗਿਆ, ਪੁੱਤ ਵੀ ਨਹੀਂ ਦਿੰਦਾ ਮਾਂ ਦਾ ਦਰਜਾ, 1987 ਤੋਂ ਇਕੱਲੀ ਰਹਿ ਰਹੀ...

punjabi businessman in canada

ਕੈਨੇਡਾ 'ਚ ਲੁਟੇਰੇ ਨੇ ਪੰਜਾਬੀ ਕਾਰੋਬਾਰੀ ਦਾ ਕਰ'ਤਾ ਕਤਲ

i wish pm modi was a dictator       rupali ganguly  s statement creates a stir

'ਕਾਸ਼ PM ਮੋਦੀ ਤਾਨਾਸ਼ਾਹ ਹੁੰਦੇ...; ਰੁਪਾਲੀ ਗਾਂਗੁਲੀ ਦੇ ਬਿਆਨ ਨਾਲ ਮਚੀ ਹਲਚਲ

kamal sadanah birthday incident

20ਵੇਂ ਜਨਮਦਿਨ 'ਤੇ ਅੱਖਾਂ ਸਾਹਮਣੇ ਖਤਮ ਹੋ ਗਿਆ ਪਰਿਵਾਰ, ਮਸਾਂ ਬਚੀ ਸੀ ਇਸ...

kapurthala dc issues strict orders regarding petrol pumps

ਪੈਟਰੋਲ ਪੰਪਾਂ ਨੂੰ ਲੈ ਕੇ ਕਪੂਰਥਲਾ DC ਨੇ ਜਾਰੀ ਕੀਤੇ ਸਖ਼ਤ ਹੁਕਮ

youngest black professor resigns

ਕੈਂਬਰਿਜ ਯੂਨੀਵਰਸਿਟੀ ਦੇ ਸਭ ਤੋਂ ਛੋਟੀ ਉਮਰ ਦੇ ਗੈਰ ਗੋਰੇ ਪ੍ਰੋਫੈਸਰ ਨੇ ਦੇ'ਤਾ...

us removes sanctions on iraqi airline

ਅਮਰੀਕਾ ਨੇ ਇਰਾਕੀ ਏਅਰਾਲਾਈਨ ਤੋਂ ਹਟਾਈ ਪਾਬੰਦੀ

vehicle collision

ਆਸਟ੍ਰੇਲੀਆ : ਟੱਕਰ ਮਗਰੋਂ ਵਾਹਨਾਂ 'ਚ ਲੱਗੀ ਅੱਗ,  ਪੰਜ ਲੋਕਾਂ ਦੀ ਮੌਤ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • weather forecast for next 5 days in punjab rain alert on these dates
      ਪੰਜਾਬ 'ਚ ਅਗਲੇ 5 ਦਿਨਾਂ ਲਈ ਮੌਸਮ ਦੀ ਵੱਡੀ ਭਵਿੱਖਬਾਣੀ! ਇਨ੍ਹਾਂ ਤਾਰੀਖ਼ਾਂ ਨੂੰ...
    • girl arrested for posing as fake assistant police officer
      ਪੰਜਾਬ 'ਚ ਫੜੀ ਗਈ ਲਾਲ ਚੂੜੇ ਵਾਲੀ SHO! ਕਾਰਨਾਮਾ ਜਾਣ ਤੁਹਾਡੇ ਵੀ ਉੱਡਣਗੇ ਹੋਸ਼
    • security increased in jalandhar deployment of women police personnel
      ਜਲੰਧਰ 'ਚ ਵਧੀ ਸੁਰੱਖਿਆ! ਚੱਪੇ-ਚੱਪੇ ਲੱਗੇ ਨਾਕੇ, ਮਹਿਲਾ ਪੁਲਸ ਕਰਮਚਾਰੀਆਂ ਦੀ...
    • khalistani slogans found written on school walls in jalandhar
      ਜਲੰਧਰ 'ਚ ਸਕੂਲ ਦੀਆਂ ਕੰਧਾਂ 'ਤੇ ਲਿਖੇ ਮਿਲੇ ਖਾਲਿਸਤਾਨੀ ਨਾਅਰੇ! ਪੰਨੂ ਨੇ ਲਈ...
    • girl cheated by sending 60 lakhs to new zealand
      ਵਿਆਹ ਕਰਾ 60 ਲੱਖ ਲਗਾ ਕੇ ਨਿਊਜ਼ੀਲੈਂਡ ਭੇਜੀ ਕੁੜੀ ਦੇ ਬਦਲੇ ਤੇਵਰ! ਜਦ ਸਾਹਮਣੇ...
    • heroin worth rs 350 000 000 seized in punjab one smuggler arrested
      ਪੰਜਾਬ 'ਚ 350,000,000 ਦੀ ਹੈਰੋਇਨ ਬਰਾਮਦ, ਇਕ ਤਸਕਰ ਗ੍ਰਿਫ਼ਤਾਰ
    • tarn taran bsf bus overturns in fields 6 jawans injured
      ਪੰਜਾਬ 'ਚ BSF ਦੀ ਬੱਸ ਪਲਟੀ, 34 ਜਵਾਨ ਸਨ ਸਵਾਰ
    • amritsar police commissioner gurpreet singh bhullar on leave
      ਅੰਮ੍ਰਿਤਸਰ ਦੇ ਪੁਲਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਦੀ ਛੁੱਟੀ
    • team india joypreet singh sidhu
      TEAM INDIA 'ਚ ਲੁਧਿਆਣਾ ਦੇ ਮੁੰਡੇ ਦੀ ਹੋਈ ਐਂਟਰੀ! ਜਾਣੋ ਕੌਣ ਹੈ ਜੁਆਏਪ੍ਰੀਤ...
    • sukhbir singh badal narendra modi meeting
      ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਸੁਖਬੀਰ ਬਾਦਲ ਵਿਚਾਲੇ ਹਾਈ ਲੈਵਲ ਮੀਟਿੰਗ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +