ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੌਰਾਨ ਕੇਂਦਰ ਸਰਕਾਰ ਵਲੋਂ ਮਨਰੇਗਾ 'ਚ ਬਦਲਾਅ ਦਾ ਵਿਰੋਧ ਕੀਤਾ ਗਿਆ ਅਤੇ ਇਸ ਬਦਲਾਅ ਖ਼ਿਲਾਫ਼ ਮਤਾ ਪਾਸ ਕੀਤਾ ਗਿਆ। ਇਹ ਮਤਾ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ ਵਲੋਂ ਸਦਨ ਅੰਦਰ ਪੇਸ਼ ਕੀਤਾ ਗਿਆ ਸੀ, ਜਿਸ ਨੂੰ ਸਦਨ ਅੰਦਰ ਸਰਬ ਸੰਮਤੀ ਨਾਲ ਪਾਸ ਕਰ ਦਿੱਤਾ ਗਿਆ।
ਇਹ ਵੀ ਪੜ੍ਹੋ : ਪੰਜਾਬੀਆਂ ਨੂੰ ਨਵੇਂ ਸਾਲ ਤੋਂ ਪਹਿਲਾਂ ਵੱਡੀ ਰਾਹਤ! ਪੜ੍ਹੋ ਪੰਜਾਬ ਕੈਬਨਿਟ ਵਲੋਂ ਲਏ ਗਏ ਵੱਡੇ ਫ਼ੈਸਲੇ (ਵੀਡੀਓ)
ਉਨ੍ਹਾਂ ਕਿਹਾ ਕਿ ਭਾਜਪਾ ਦੀ ਕੇਂਦਰੀ ਸਰਕਾਰ ਨੇ ਸਿਰਫ ਮਨਰੇਗਾ ਨਹੀਂ, ਸਗੋਂ ਦਲਿਤ ਮਜ਼ਦੂਰ ਦੇ ਮੂੰਹੋਂ ਰੋਟੀ ਵੀ ਖੋਹੀ ਹੈ। ਇਸ ਨੀਤੀ ਨੇ ਦੇਸ਼ ਦੇ ਦਲਿਤ ਮਜ਼ਦੂਰਾਂ ਦੇ ਜਿਊਂਦੇ ਰਹਿਣ ਦੇ ਹੱਕ ਨੂੰ ਵੀ ਤਬਾਹ ਕਰ ਦਿੱਤਾ ਹੈ। ਮੰਤਰੀ ਸੌਂਦ ਨੇ ਕਿਹਾ ਕਿ ਮਨਰੇਗਾ ਗਰੀਬ ਪਰਿਵਾਰਾਂ ਦੀ ਇਕ ਸਮੇਂ ਦੀ ਰੋਟੀ ਲਈ ਆਖ਼ਰੀ ਸਹਾਰਾ ਸੀ।
ਇਹ ਵੀ ਪੜ੍ਹੋ : ਪੰਜਾਬ ਦੀ ਲੇਡੀ ਡਰੱਗ ਅਫ਼ਸਰ ਨੇ ਚਮਕਾਇਆ ਪੂਰੇ ਦੇਸ਼ ਦਾ ਨਾਂ, ਕਾਇਮ ਕੀਤੀ ਵੱਡੀ ਮਿਸਾਲ
ਮੁੱਖ ਮੰਤਰੀ ਮਾਨ ਨੇ ਵੀ ਸਦਨ 'ਚ ਬੋਲਦਿਆਂ ਕੇਂਦਰ ਸਰਕਾਰ ਨੂੰ ਸਖ਼ਤ ਲਫ਼ਜ਼ਾਂ 'ਚ ਕਿਹਾ ਕਿ ਜੇਕਰ ਇੰਝ ਹੀ ਰਿਹਾ ਤਾਂ ਲੋਕ ਭਾਜਪਾ ਦੇ ਨਾਲ-ਨਾਲ ਅਕਾਲੀ ਆਗੂਆਂ ਨੂੰ ਵੀ ਪਿੰਡਾਂ 'ਚ ਨਹੀਂ ਵੜਨ ਦੇਣਗੇ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਦਾਜ ਦੀ ਮੰਗ ਨੂੰ ਲੈ ਕੇ ਵਿਆਹੁਤਾ ਨੂੰ ਕੁੱਟਮਾਰ ਕਰ ਕੇ ਘਰੋਂ ਕੱਢਿਆ
NEXT STORY