ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੀ ਕਾਰਵਾਈ ਦੌਰਾਨ ਸਦਨ 'ਚ ਪਾਣੀਆਂ ਦੇ ਮੁੱਦੇ 'ਤੇ ਗੰਭੀਰ ਚਰਚਾ ਚੱਲ ਰਹੀ ਹੈ। ਸਦਨ ਦੀ ਕਾਰਵਾਈ ਦੌਰਾਨ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਬੀ. ਬੀ. ਐੱਮ. ਬੀ. ਦੇ ਫ਼ੈਸਲੇ ਖ਼ਿਲਾਫ਼ ਮਤਾ ਪੇਸ਼ ਕੀਤਾ ਕਿ ਹਰਿਆਣਾ ਨੂੰ ਇਕ ਵੀ ਪਾਣੀ ਦੀ ਬੂੰਦ ਫਾਲਤੂ ਨਹੀਂ ਦਿੱਤੀ ਜਾਵੇਗੀ।
ਇਹ ਵੀ ਪੜ੍ਹੋ : ਤੁਹਾਡੇ ਵੀ ਪਿੱਤੇ 'ਚ ਪੱਥਰੀ ਹੈ ਤਾਂ ਸਾਵਧਾਨ! ਹੋਸ਼ ਉਡਾ ਦੇਣ ਵਾਲੀ ਖ਼ਬਰ ਆਈ ਸਾਹਮਣੇ
ਉਨ੍ਹਾਂ ਕਿਹਾ ਕਿ ਸਾਡੇ ਕੋਲ ਵਾਧੂ ਪਾਣੀ ਨਹੀਂ ਹੈ ਅਤੇ ਅਸੀਂ ਹਰਿਆਣਾ ਨੂੰ ਪਹਿਲਾਂ ਹੀ ਉਨ੍ਹਾਂ ਦੇ ਹਿੱਸੇ ਦਾ ਪਾਣੀ ਦੇ ਚੁੱਕੇ ਹਾਂ। ਕੈਬਨਿਟ ਮੰਤਰੀ ਨੇ ਕਿਹਾ ਕਿ ਬੀ. ਬੀ. ਐੱਮ. ਬੀ. ਜ਼ਰੀਏ ਪੰਜਾਬ ਦੇ ਹੱਕਾਂ ਨੂੰ ਖੋਹਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਅਤੇ ਅਸੀਂ ਇਹ ਫ਼ੈਸਲਾ ਲੈਂਦੇ ਹਾਂ ਕਿ ਸਾਨੂੰ ਇਹ ਮਨਜ਼ੂਰ ਨਹੀਂ ਹੈ। ਉਨ੍ਹਾਂ ਕਿਹਾ ਕਿ ਭਾਜਪਾ ਵਲੋਂ ਗੈਰ-ਕਾਨੂੰਨੀ ਤਰੀਕੇ ਨਾਲ ਬੀ. ਬੀ. ਐੱਮ. ਬੀ. ਦੀ ਮੀਟਿੰਗ ਬੁਲਾਈ ਗਈ, ਜਿਸ ਦੀ ਇਹ ਸਦਨ ਘੋਰ ਨਿੰਦਾ ਕਰਦਾ ਹੈ। ਉਨ੍ਹਾਂ ਕਿਹਾ ਕਿ ਬੀ. ਬੀ. ਐੱਮ. ਬੀ. ਦਾ ਪੁਨਰਗਠਨ ਕੀਤਾ ਜਾਵੇ ਅਤੇ ਇਸ ਦੇ ਨਾਲ ਹੀ ਨਹਿਰਾਂ ਦੇ ਪਾਣੀਆਂ ਦੀ ਵੰਡ ਲਈ ਨਵਾਂ ਸਮਝੌਤਾ ਕੀਤਾ ਜਾਵੇ।
ਇਹ ਵੀ ਪੜ੍ਹੋ : ਮੌਸਮ ਨੂੰ ਲੈ ਕੇ ਬੁੱਧਵਾਰ ਤੱਕ ਜਾਰੀ ਹੋਈ Warning, ਪੜ੍ਹੋ ਮੌਸਮ ਵਿਭਾਗ ਦੀ ਭਵਿੱਖਬਾਣੀ
ਉਕੈਬਨਿਟ ਮੰਤਰੀ ਨੇ ਕਿਹਾ ਕਿ ਇਹ ਸਦਨ ਬੀ. ਬੀ. ਐੱਮ. ਬੀ. ਨੂੰ ਨਿਰਦੇਸ਼ ਦਿੰਦਾ ਹੈ ਕਿ ਇਸ ਸੰਦਰਭ 'ਚ ਕਾਨੂੰਨ ਦੀ ਪਾਲਣਾ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਹਰਿਆਣਾ ਸਰਕਾਰ ਨੇ ਵਾਰ-ਵਾਰ ਆਗਾਹ ਕਰਨ ਦੇ ਬਾਵਜੂਦ ਵੀ ਪਾਣੀ ਸੰਜਮ ਨਾਲ ਨਹੀਂ ਵਰਤਿਆ ਅਤੇ ਹੁਣ ਉਹ ਪੰਜਾਬ ਦੇ ਹਿੱਸੇ ਦਾ ਪਾਣੀ ਮੰਗ ਰਹੇ ਹਨ ਪਰ ਪੰਜਾਬ ਕੋਲ ਫਾਲਤੂ ਕਿਸੇ ਵੀ ਸੂਬੇ ਨੂੰ ਦੇਣ ਲਈ ਪਾਣੀ ਨਹੀਂ ਹੈ।
ਮੰਤਰੀ ਨੇ ਕਿਹਾ ਕਿ ਪਾਣੀ ਦੀਆਂ ਅਸੀਂ ਛਬੀਲਾਂ ਲਾਉਂਦੇ ਹਾਂ ਪਰ ਇਕ ਗੈਰ-ਕਾਨੂੰਨੀ ਢੰਗ ਨਾਲ ਪਾਣੀ ਦੀ ਇਕ ਬੂੰਦ ਵੀ ਬਾਹਰ ਨਹੀਂ ਜਾਣ ਦੇਵਾਂਗੇ। ਉਨ੍ਹਾਂ ਕਿਹਾ ਕਿ ਹਰਿਆਣਾ ਆਪਣੇ ਹਿੱਸੇ ਦਾ ਸਾਰਾ ਪਾਣੀ 31 ਮਾਰਚ ਤੱਕ ਵਰਤ ਚੁੱਕਾ ਹੈ ਪਰ ਹੁਣ ਹਰਿਆਣਾ ਨੂੰ ਫਾਲਤੂ ਪਾਣੀ ਨਹੀਂ ਦਿੱਤਾ ਜਾਵੇਗਾ। ਕੈਬਨਿਟ ਮੰਤਰੀ ਨੇ ਕਿਹਾ ਕਿ ਪਾਣੀ ਦੀਆਂ ਅਸੀਂ ਛਬੀਲਾਂ ਲਾਉਂਦੇ ਹਾਂ ਪਰ ਗੈਰ-ਕਾਨੂੰਨੀ ਢੰਗ ਨਾਲ ਪਾਣੀ ਦੀ ਇਕ ਬੂੰਦ ਵੀ ਬਾਹਰ ਨਹੀਂ ਜਾਣ ਦੇਵਾਂਗੇ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਬੇਕਾਬੂ ਹੋ ਕੇ ਨਹਿਰ 'ਚ ਡਿੱਗਿਆ ਮੋਟਰਸਾਈਕਲ ਸਵਾਰ, ਵਿਅਕਤੀ ਦੀ ਮੌਤ
NEXT STORY