ਅੰਮ੍ਰਿਤਸਰ (ਅਨਜਾਣ)–ਕੇਂਦਰ ਸਰਕਾਰ ਸੰਗਤਾਂ ਦੀਆਂ ਭਾਵਨਾਵਾਂ ਦੀ ਕਦਰ ਕਰਦਿਆਂ ਕਰਤਾਰਪੁਰ ਕੋਰੀਡੋਰ ਖੋਲ੍ਹੇ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਆਪਣੀ ਪਾਕਿਸਤਾਨ ਗੁਰਧਾਮਾਂ ਦੀ ਯਾਤਰਾ ਲਈ ਰਵਾਨਾ ਹੋਣ ਤੋਂ ਪਹਿਲਾਂ ਕੁਝ ਚੋਣਵੇਂ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕੀਤਾ। ਉਨ੍ਹਾਂ ਕਿਹਾ ਕਿ ਹਰ ਸਿੱਖ ਪਾਕਿਸਤਾਨ ਗੁਰਦੁਆਰਾ ਸਾਹਿਬਾਨ ਦੇ ਦਰਸ਼ਨ ਦੀਦਾਰਿਆਂ ਲਈ ਲੋਚਦਾ ਹੈ, ਇਸ ਲਈ ਸਿਹਤ ਵਿਭਾਗ ਦੀਆਂ ਹਦਾਇਤਾਂ ਲਾਗੂ ਕਰਦੇ ਹੋਏ ਸਰਕਾਰ ਨੂੰ ਕਰਤਾਰਪੁਰ ਲਾਂਘਾ ਖੋਲ੍ਹਣਾ ਚਾਹੀਦਾ ਹੈ।
ਉਨ੍ਹਾਂ ਕਿਹਾ ਕਿ ਉਹ ਉਥੇ ਗੁਰਦੁਆਰਾ ਸ੍ਰੀ ਨਨਕਾਸਾ ਸਾਹਿਬ, ਗੁਰਦੁਆਰਾ ਸ੍ਰੀ ਪੰਜਾ ਸਾਹਿਬ, ਡੇਰਾ ਸਾਹਿਬ ਲਾਹੌਰ, ਸੱਚਾ ਸੌਦਾ ਸਾਹਿਬ ਆਦਿ ਦੇ ਦਰਸ਼ਨ ਦੀਦਾਰੇ ਕਰਨਗੇ ਤੇ ਗੁਰਮਤਿ ਸਮਾਗਮਾਂ ’ਤੇ ਨਗਰ ਕੀਰਤਨ ’ਚ ਸ਼ਾਮਿਲ ਹੋਣਗੇ। ਇਹ ਸਮਾਗਮ ਗੁਰੂ ਨਾਨਕ ਸਾਹਿਬ ਦੇ ਜੋਤੀ ਜੋਤਿ ਸਮਾਉਣ ਪੁਰਬ ਨੂੰ ਸਮਰਪਿਤ ਹੋਣਗੇ।
ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਹੋਈ ਬੇਅਦਬੀ ਦੇ ਮਾਮਲੇ 'ਚ ਸ਼੍ਰੋਮਣੀ ਕਮੇਟੀ ਨੇ ਬਣਾਈ 5 ਮੈਂਬਰੀ ਕਮੇਟੀ
NEXT STORY