ਕੁਰਾਲੀ (ਬਠਲਾ) - ਗੁਰਨੀਤ ਤੇਜ ਜ਼ਿਲਾ ਮੈਜਿਸਟਰੇਟ ਰੂਪਨਗਰ ਨੇ ਹੁਕਮ ਜਾਰੀ ਕੀਤੇ ਹਨ ਕਿ ਕੋਈ ਵੀ ਵਿਅਕਤੀ ਜ਼ਿਲਾ ਰੂਪਨਗਰ ਦੇ ਅੰਦਰ ਮਿਲਟਰੀ ਵਰਦੀ ਤੇ ਮਿਲਟਰੀ ਰੰਗ ਦੀਆਂ ਜੀਪਾਂ/ਮੋਟਰਸਾਈਕਲਾਂ/ਮੋਟਰ ਗੱਡੀਆਂ ਦੀ ਵਰਤੋਂ ਨਹੀਂ ਕਰੇਗਾ । ਇਹ ਹੁਕਮ ਮਿਲਟਰੀ ਅਧਿਕਾਰੀਆਂ 'ਤੇ ਲਾਗੂ ਨਹੀਂ ਹੋਵੇਗਾ ।ਇਹ ਹੁਕਮ ਇਸ ਲਈ ਜਾਰੀ ਕੀਤੇ ਗਏ ਹਨ ਕਿਉਂਕਿ ਭਾਰਤ ਵਿਚ ਮਿਲਟਰੀ ਅਧਿਕਾਰੀਆਂ ਵਲੋਂ ਓਲਾਈਵ ਹਰੇ ਰੰਗ (ਮਿਲਟਰੀ ਰੰਗ) ਦੀ ਮਿਲਟਰੀ ਵਰਦੀ ਤੇ ਜੀਪਾਂ/ਮੋਟਰਸਾਈਕਲਾਂ ਦੀ ਵਰਤੋਂ ਕੀਤੀ ਜਾਂਦੀ ਹੈ ਅਤੇ ਕਿਸੇ ਵੀ ਸਮਾਜ ਵਿਰੋਧੀ ਅਨਸਰ ਵਲੋਂ ਅਜਿਹੇ ਰੰਗ ਦੀ ਵਰਤੋਂ ਜਾਂ ਹਿੰਸਕ ਘਟਨਾ ਕੀਤੀ ਜਾ ਸਕਦੀ ਹੈ, ਜਿਸ ਨਾਲ ਅਮਨ ਤੇ ਕਾਨੂੰਨ ਦੀ ਸਥਿਤੀ ਨੂੰ ਖਤਰਾ ਪੈਦਾ ਹੋ ਸਕਦਾ ਹੈ। ਇਸ ਲਈ ਵੱਖਰੇਪਨ ਨੂੰ ਯਕੀਨੀ ਬਣਾਉਣ ਤੇ ਅਜਿਹੀਆਂ ਘਟਨਾਵਾਂ ਨੂੰ ਰੋਕਣ ਲਈ ਇਹ ਜ਼ਰੂਰੀ ਹੈ ਕਿ ਮਿਲਟਰੀ ਵਰਦੀ ਤੇ ਮਿਲਟਰੀ ਰੰਗ ਦੀਆਂ ਵਰਦੀਆਂ/ਜੀਪਾਂ ਤੇ ਮੋਟਰਸਾਈਕਲਾਂ/ਮੋਟਰ ਗੱਡੀਆਂ ਦੀ ਵਰਤੋਂ ਆਮ ਜਨਤਾ ਵਲੋਂ ਤੁਰੰਤ ਬੰਦ ਕੀਤੀ ਜਾਵੇ ।
ਇਸ ਤੋਂ ਇਲਾਵਾ ਜ਼ਿਲਾ ਰੂਪਨਗਰ ਦੀ ਹਦੂਦ ਅੰਦਰ ਆਰਮਡ ਫੋਰਸਿਸ, ਪੰਜਾਬ ਪੁਲਸ ਤੇ ਬੀ. ਐੱਸ. ਐੱਫ. ਦੀ ਵਰਦੀ ਦੀ ਵਰਤੋਂ ਅਣ-ਅਧਿਕਾਰਤ (ਬਾਲਗ ਵਿਅਕਤੀ ਵਲੋਂ) ਨਾ ਕਰਨ ਤੇ ਇਨ੍ਹਾਂ ਵਰਦੀਆਂ ਨੂੰ ਅਣ-ਅਧਿਕਾਰਤ ਵਿਅਕਤੀ ਨੂੰ ਵੇਚਣ ਤੇ ਖਰੀਦ ਕਰਨ 'ਤੇ ਵੀ ਪਾਬੰਦੀ ਲਾਉਣ ਦੇ ਹੁਕਮ ਜਾਰੀ ਕੀਤੇ ਹਨ। ਇਹ ਹੁਕਮ ਆਰਮਡ ਫੋਰਸਿਸ, ਪੰਜਾਬ ਪੁਲਸ ਤੇ ਬੀ. ਐੱਸ. ਐੱਫ. ਅਧਿਕਾਰੀਆਂ 'ਤੇ ਲਾਗੂ ਨਹੀਂ ਹੋਵੇਗਾ ।
ਇਹ ਹੁਕਮ ਇਸ ਲਈ ਜਾਰੀ ਕੀਤੇ ਗਏ ਹਨ ਕਿਉਂਕਿ ਭਾਰਤ ਵਿਚ ਆਰਮਡ ਫੋਰਸਿਸ, ਪੰਜਾਬ ਪੁਲਸ ਤੇ ਬੀ. ਐੱਸ. ਐੱਫ. ਵਲੋਂ ਵੱਖ-ਵੱਖ ਨਿਰਧਾਰਿਤ ਵਰਦੀਆਂ ਦੀ ਵਰਤੋਂ ਕੀਤੀ ਜਾਂਦੀ ਹੈ ਤੇ ਕਿਸੇ ਵੀ ਸਮਾਜ ਵਿਰੋਧੀ ਅਨਸਰ ਵਲੋਂ ਅਜਿਹੀ ਵਰਦੀ ਦੀ ਦੁਰਵਰਤੋਂ ਨਾਲ ਹਿੰਸਕ ਘਟਨਾ ਕੀਤੀ ਜਾ ਸਕਦੀ ਹੈ, ਜਿਸ ਨਾਲ ਅਮਨ ਤੇ ਕਾਨੂੰਨ ਦੀ ਸਥਿਤੀ ਨੂੰ ਖਤਰਾ ਪੈਦਾ ਹੋ ਸਕਦਾ ਹੈ । ਜ਼ਿਲਾ ਰੂਪਨਗਰ ਦੀ ਹਦੂਦ ਅੰਦਰ ਚੀਨੀ ਡੋਰ ਵੇਚਣ, ਸਟੋਰ ਕਰਨ ਤੇ ਇਸ ਦੀ ਵਰਤੋਂ 'ਤੇ ਵੀ 6 ਮਹੀਨਿਆਂ ਲਈ ਮੁਕੰਮਲ ਪਾਬੰਦੀ ਲਾਈ ਗਈ ਹੈ ।
ਜ਼ਿਲਾ ਰੂਪਨਗਰ ਵਿਚ ਗਰਮੀਆਂ ਨੂੰ ਸਮਾਂ ਸ਼ਾਮ 6 ਤੋਂ ਅਗਲੇ ਦਿਨ ਸਵੇਰੇ 6 ਵਜੇ ਤਕ ਤੇ ਸਰਦੀਆਂ ਨੂੰ ਸ਼ਾਮ 5 ਵਜੇ ਤੋਂ ਅਗਲੇ ਦਿਨ ਸਵੇਰੇ 7 ਵਜੇ ਤਕ ਗਊ ਵੰਸ਼ ਦੀ ਢੋਆ-ਢੁਆਈ 'ਤੇ ਪੂਰਨ ਪਾਬੰਦੀ ਲਾਉਣ ਤੇ ਜਿਨ੍ਹਾਂ ਲੋਕਾਂ ਨੇ ਗਊ ਵੰਸ਼ ਰੱਖੇ ਹੋਏ ਹਨ, ਨੂੰ ਗਊ ਵੰਸ਼ ਪਸ਼ੂ ਪਾਲਣ ਵਿਭਾਗ ਤੋਂ ਰਜਿਸਟਰਡ ਕਰਵਾਉਣ ਦੇ ਹੁਕਮ ਜਾਰੀ ਕੀਤੇ ਹਨ । ਰਾਤ ਸਮੇਂ ਗਊ ਵੰਸ਼ ਦੀ ਆਵਾਜਾਈ ਤੇ ਢੋਆ-ਢੁਆਈ ਤੋਂ ਸਮੱਗਲਿੰਗ ਤੇ ਚੋਰੀ ਦਾ ਖਦਸ਼ਾ ਪੈਦਾ ਹੁੰਦਾ ਹੈ, ਜਿਸ ਕਰਕੇ ਆਮ ਜਨਤਾ ਦੀਆਂ ਭਾਵਨਾਵਾਂ ਨੂੰ ਠੇਸ ਪੁੱਜਦੀ ਹੈ।
ਇਨ੍ਹਾਂ ਹੁਕਮਾਂ ਅਨੁਸਾਰ ਡਿਪਟੀ ਡਾਇਰੈਕਟਰ, ਪਸ਼ੂ ਪਾਲਣ, ਰੂਪਨਗਰ ਇਹ ਯਕੀਨੀ ਬਣਾਉਣਗੇ ਕਿ ਸ਼ਹਿਰਾਂ ਤੇ ਪਿੰਡਾਂ ਵਿਚ ਜਿਨ੍ਹਾਂ ਲੋਕਾਂ ਨੇ ਗਊ ਵੰਸ਼ ਰੱਖਿਆ ਹੋਇਆ ਹੈ, ਉਹ ਉਨ੍ਹਾਂ ਨੂੰ ਰਜਿਸਟਰਡ ਜ਼ਰੂਰ ਕਰਵਾਉਣ। ਇਹ ਹੁਕਮ ਤੁਰੰਤ ਲਾਗੂ ਹੋ ਗਏ ਹਨ ਤੇ 3 ਫਰਵਰੀ 2018 ਤਕ ਲਾਗੂ ਰਹਿਣਗੇ।
ਤਿਹਾੜ ਜੇਲ ਅਧਿਕਾਰੀਆਂ ਨੇ ਹਵਾਰਾ ਨੂੰ ਫਿਰ ਨਹੀਂ ਕੀਤਾ ਪੇਸ਼
NEXT STORY