ਬਠਿੰਡਾ (ਵਰਮਾ) : ਜ਼ਿਲ੍ਹਾ ਮੈਜਿਸਟ੍ਰੇਟ ਵਲੋਂ ਧਾਰਾ-163 ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਤਹਿਤ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੁਕਮ ਜਾਰੀ ਕੀਤੇ ਹਨ। ਜਾਰੀ ਹੁਕਮ ਅਨੁਸਾਰ ਜ਼ਿਲ੍ਹੇ ’ਚ ਰੈਲੀਆਂ, ਮੀਟਿੰਗਾਂ ਅਤੇ ਧਰਨੇ ਆਦਿ ’ਚ ਹੋਣ ਵਾਲੀ ਹਰ ਤਰ੍ਹਾਂ ਦੀ ਭੜਕਾਊ ਬਿਆਨਬਾਜ਼ੀ/ਵਿਅਕਤੀ ਵਿਸ਼ੇਸ਼, ਧਰਮ, ਜਾਤ ਜਾਂ ਸਮਾਜ ਦੇ ਕਿਸੇ ਸਮੁਦਾਇ ਨੂੰ ਠੇਸ ਪਹੁੰਚਾਉਣ ਵਾਲੇ ਨਫ਼ਰਤੀ ਭਾਸ਼ਣ ਆਦਿ ਦੇਣ ’ਤੇ ਮੁਕਮੰਲ ਰੋਕ ਲਗਾਈ ਗਈ ਹੈ।
ਇਹ ਵੀ ਪੜ੍ਹੋ : ਪੰਜਾਬ ਦੇ ਬਿਜਲੀ ਕਾਮਿਆਂ ਨਾਲ ਜੁੜੀ ਵੱਡੀ ਖ਼ਬਰ, ਵਿਧਾਨ ਸਭਾ 'ਚ ਦਿੱਤੀ ਗਈ ਡਿਟੇਲ
ਹੁਕਮ ਜ਼ਿਲ੍ਹੇ ਅੰਦਰ ਅਮਨ-ਅਮਾਨ ਦੀ ਸਥਿਤੀ ਨੂੰ ਬਹਾਲ ਰੱਖਣ ਲਈ ਖ਼ਾਸ ਕਰਕੇ ਭੜਕਾਊ ਬਿਆਨਬਾਜ਼ੀ ਨੂੰ ਰੋਕਣ ਦੇ ਮੱਦੇਨਜ਼ਰ ਜਾਰੀ ਕੀਤੇ ਗਏ ਹਨ। ਹੁਕਮ ਜ਼ਿਲ੍ਹੇ ਅੰਦਰ 25 ਅਪ੍ਰੈਲ 2025 ਤੱਕ ਲਾਗੂ ਰਹੇਗਾ।
ਇਹ ਵੀ ਪੜ੍ਹੋ : ਪੰਜਾਬ ਦੇ ਲੋਕਾਂ ਲਈ ਖ਼ੁਸ਼ਖ਼ਬਰੀ, ਅੰਮ੍ਰਿਤਸਰ ਹਵਾਈ ਅੱਡੇ ਲਈ ਸਿੱਧੀ ਬੱਸ ਸੇਵਾ ਹੋਵੇਗੀ ਸ਼ੁਰੂ!
ਹੁਕਮਾਂ ਦੀ ਪਾਲਣਾ ਨਾ ਕਰਨ ਵਾਲਿਆਂ ਖ਼ਿਲਾਫ਼ ਬਣਦੀ ਕਾਰਵਾਈ ਕੀਤੀ ਜਾਵੇਗੀ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਕਾਰ ਤੇ ਮੋਟਰਸਾਈਕਲ ਦੀ ਟੱਕਰ ’ਚ ਇਕ ਦੀ ਮੌਤ, ਮਾਮਲਾ ਦਰਜ
NEXT STORY