ਪਠਾਨਕੋਟ (ਹਰਜਿੰਦਰ ਸਿੰਘ ਗੋਰਾਇਆ)- ਡਾ. ਪੱਲਵੀ, ਆਈ.ਏ.ਐੱਸ, ਜ਼ਿਲ੍ਹਾ ਮੈਜਿਸਟਰੇਟ-ਕਮ-ਜਿਲ੍ਹਾ ਚੋਣ ਅਫਸਰ, ਪਠਾਨਕੋਟ ਨੇ ਇੱਕ ਹੁਕਮ ਜਾਰੀ ਕਰਦਿਆਂ ਕਿਹਾ ਕਿ ਸਕੱਤਰ, ਰਾਜ ਚੋਣ ਕਮਿਸ਼ਨਰ, ਪੰਜਾਬ ਜੀ ਦੀਆਂ ਹਦਾਇਤਾਂ ਅਨੁਸਾਰ ਮਿਤੀ 14.12.2025 ਨੂੰ ਹੋਣ ਵਾਲੀਆਂ ਜਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਚੋਣਾਂ, 2025 ਨੂੰ ਧਿਆਨ ਵਿੱਚ ਰੱਖਦੇ ਹੋਏ ਮਿਤੀ 14.12.2025 ਨੂੰ 12:00 ਸਵੇਰੇ ਤੋਂ 15.12.2025 ਸਵੇਰੇ 10:00 ਵਜੇ ਤੱਕ Dry Day ਘੋਸ਼ਿਤ ਕੀਤਾ ਜਾਂਦਾ ਹੈ।
ਇਹ ਵੀ ਪੜ੍ਹੋ- ਪੰਜਾਬ : 2537 ਅਧਿਕਾਰੀਆਂ ਨੂੰ ਨੋਟਿਸ ਜਾਰੀ, ਹੋਵੇਗੀ ਕਾਰਵਾਈ, ਪੜ੍ਹੋ ਪੂਰਾ ਮਾਮਲਾ
ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਦੀਆਂ ਚੋਣਾਂ-2025 ਦੇ ਮੱਦੇਨਜ਼ਰ ਪੰਜਾਬ ਆਬਕਾਰੀ ਐਕਟ 1914 ਦੀ ਧਾਰਾ 54 ਅਤੇ ਲੋਕ ਪ੍ਰਤੀਨਿਧਤਾ ਐਕਟ, 1951 ਦੇ ਸੈਕਸ਼ਨ 135 ਸੀ ਅਤੇ ਦੀ ਧਾਰਾ 163 ਦੇ ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਮਿਤੀ 14.12.2025 ਨੂੰ 12:00 ਸਵੇਰੇ ਤੋਂ ਮਿਤੀ 15.12.2025 ਨੂੰ ਸਵੇਰੇ 10:00 ਵਜੇ ਤੱਕ ਡਰਾਈ ਡੇਅ ਘੋਸ਼ਿਤ ਕੀਤਾ ਜਾਂਦਾ ਹੈ।
ਇਹ ਵੀ ਪੜ੍ਹੋ- ਪੰਜਾਬ ਦੇ ਇਸ ਜ਼ਿਲ੍ਹੇ ਦੇ ਸਾਰੇ ਸਕੂਲਾਂ 'ਚ ਤੁਰੰਤ ਛੁੱਟੀ ਦੇ ਹੁਕਮ, ਪੁਲਸ ਅਲਰਟ
ਇਸ ਨਿਸ਼ਚਿਤ ਸਮੇਂ ਦੌਰਾਨ ਜਿਲ੍ਹਾ ਪਠਾਨਕੋਟ ਦੀ ਹਦੂਦ ਅੰਦਰ ਪੈਂਦੇ ਸਬੰਧਤ ਪਿੰਡਾਂ (ਜਿਥੇ ਵੀ ਇਹ ਚੋਣਾਂ ਹੋਣ ਜਾ ਰਹੀਆਂ ਹਨ) ਵਿੱਚ ਕਿਸੇ ਵੀ ਸ਼ਰਾਬ ਦੇ ਠੇਕੇ (ਦੇਸ਼ੀ ਅਤੇ ਅੰਗਰੇਜੀ) ਹੋਟਲ, ਦੁਕਾਨ, ਰੈਸਟੋਰੈਂਟ, ਕਲੱਬ, ਬੀਅਰ ਬਾਰ, ਅਹਾਤੇ, ਜਿੱਥੇ ਸ਼ਰਾਬ ਵੇਚਣ ਤੇ ਪੀਣ ਦੀ ਕਾਨੂੰਨੀ ਇਜਾਜ਼ਤ ਹੈ ਜਾਂ ਹੋਰ ਜਨਤਕ ਥਾਂਵਾਂ ਆਦਿ ਤੇ ਸ਼ਰਾਬ ਦੀ ਵਿਕਰੀ ਕਰਨ, ਪੀਣ/ਪਿਲਾਉਣ ਅਤੇ ਸਟੋਰ ਕਰਨ ਤੇ ਮੁਕੰਮਲ ਪਾਬੰਦੀ ਲਗਾਈ ਜਾਂਦੀ ਹੈ।
ਇਹ ਵੀ ਪੜ੍ਹੋ- ਪੰਜਾਬ: ਪਹਿਲਾਂ ਘਰ ਜਾ ਕੇ ਵਿਅਕਤੀ ਨੂੰ ਗੋਲੀਆਂ ਨਾਲ ਭੁੰਨਿਆ, ਫਿਰ ਆਪ ਵੀ ਕਰ'ਲੀ ਖੁਦਕੁਸ਼ੀ
ਵਿਦੇਸ਼ੋਂ ਆਈ ਨੌਜਵਾਨ ਦੀ ਮੌਤ ਦੀ ਖ਼ਬਰ ਨੇ ਘਰ 'ਚ ਪੁਆਏ ਵੈਣ, ਸੋਚਿਆ ਨਹੀਂ ਸੀ ਇੰਝ ਆਵੇਗੀ ਮੌਤ
NEXT STORY