ਜਲੰਧਰ (ਵੈੱਬ ਡੈਸਕ)- ਭਾਰਤ-ਪਾਕਿਸਤਾਨ ਵਿਚਾਲੇ ਸ਼ਨੀਵਾਰ ਸ਼ਾਮ ਨੂੰ ਸ਼ੀਜ਼ਫਾਇਰ ਕਰ ਦਿੱਤੀ ਗਈ ਹੈ। ਉਥੇ ਹੀ ਸੀਜ਼ਫਾਇਰ ਤੋਂ ਬਾਅਦ ਵੀ ਜਲੰਧਰ ਜ਼ਿਲ੍ਹੇ ਵਿਚ ਅਜੇ ਵੀ ਕੁਝ ਪਾਬੰਦੀਆਂ ਦੇ ਹੁਕਮ ਦਿੱਤੇ ਗਏ ਹਨ। ਡਿਪਟੀ ਕਮਿਸ਼ਨਰ ਹਿਮਾਂਸ਼ੂ ਅਗਰਵਾਲ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਕਿਹਾ ਕਿ ਹੁਣ ਜਲੰਧਰ 'ਚ ਸਭ ਕੁਝ ਠੀਕ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਥੇ ਚਿੰਤਾ ਕਰਨ ਦੀ ਕੋਈ ਗੱਲ ਨਹੀਂ ਹੈ ਅਤੇ ਕੰਮ ਆਮ ਵਾਂਗ ਸ਼ੁਰੂ ਹੋ ਸਕਦਾ ਹੈ। ਫ਼ੌਜ ਲਗਾਤਾਰ ਚੌਕਸ ਹੈ।
ਇਹ ਵੀ ਪੜ੍ਹੋ: ਸਰਹੱਦੀ ਇਲਾਕਿਆਂ ’ਚ ਡਟੇ ਪੰਜਾਬ ਸਰਕਾਰ ਦੇ 10 ਮੰਤਰੀ, ਐਮਰਜੈਂਸੀ ਸੇਵਾਵਾਂ ਤੇ ਜਨਤਕ ਸਹੂਲਤਾਂ ਦਾ ਕੀਤਾ ਨਿਰੀਖਣ

ਉਨ੍ਹਾਂ ਕਿਹਾ ਹੈ ਕਿ ਫਿਰ ਵੀ ਪੂਰੀ ਤਰ੍ਹਾਂ ਸਾਵਧਾਨ ਰਹਿਣ ਦੀ ਲੋੜ ਹੈ। ਡੀ. ਸੀ. ਨੇ ਜਲੰਧਰ ਦੇ ਲੋਕਾਂ ਨੂੰ ਅਪੀਲ ਵੀ ਕੀਤੀ ਹੈ ਕਿ ਪਟਾਕੇ ਚਲਾਉਣ, ਡਰੋਨ ਉਡਾਉਣ ਅਤੇ ਸਥਾਨਕ ਲੋਕਾਂ ਵੱਲੋਂ ਸੋਸ਼ਲ ਮੀਡੀਆ 'ਤੇ ਗੈਰ-ਪ੍ਰਮਾਣਿਤ ਸੰਦੇਸ਼ਾਂ ਨੂੰ ਅੱਗੇ ਨਾ ਭੇਜਿਆ ਜਾਵੇ, ਇਸ 'ਤੇ ਪਾਬੰਦੀ ਲਗਾ ਦਿੱਤੀ ਹੈ ਤਾਂਕਿ ਸ਼ਹਿਰ ਵਿੱਚ ਡਰ ਦਾ ਮਾਹੌਲ ਨਾ ਬਣੇ। ਉਨ੍ਹਾਂ ਚਿਤਾਵਨੀ ਦਿੱਤੀ ਹੈ ਕਿ ਜੇਕਰ ਹੁਕਮਾਂ ਦੀ ਉਲੰਘਣਾ ਕੀਤੀ ਗਈ ਤਾਂ ਉਨ੍ਹਾਂ ਵਿਰੁੱਧ ਕਾਨੂੰਨੀ ਕਾਰਵਾਈ ਕੀਤੀ ਜਾ ਸਕਦੀ ਹੈ। ਜਲੰਧਰ ਦੇ ਡੀ. ਸੀ. ਡਾ. ਹਿਮਾਂਸ਼ੂ ਅਗਰਵਾਲ ਨੇ ਕਿਹਾ ਹੈ ਕਿ ਜੇਕਰ ਇਲਾਕੇ ਵਿੱਚ ਕਿਸੇ ਵੀ ਖ਼ਤਰੇ ਦੀ ਰਿਪੋਰਟ ਮਿਲਦੀ ਹੈ, ਤਾਂ ਅਸੀਂ ਤੁਰੰਤ ਕਾਰਵਾਈ ਕਰਾਂਗੇ ਅਤੇ ਤੁਹਾਨੂੰ ਸਮੇਂ ਸਿਰ ਸੂਚਿਤ ਕਰਾਂਗੇ।
ਇਹ ਵੀ ਪੜ੍ਹੋ: ਭਾਰਤ-ਪਾਕਿ ਵਿਚਾਲੇ ਬਣੇ ਜੰਗ ਦੇ ਹਾਲਾਤ ਦਰਮਿਆਨ ਡੇਰਾ ਬਿਆਸ ਨੇ ਸਤਿਸੰਗ ਘਰਾਂ 'ਚ ਲਾਏ ਲੰਗਰ
ਜੰਗਬੰਦੀ ਮਗਰੋਂ ਪਾਕਿਸਤਾਨ ਨੇ ਕਈ ਇਲਾਕਿਆਂ 'ਚ ਕੀਤੀ ਸੀ ਗੋਲ਼ੀਬਾਰੀ
ਇਕ ਵਾਰ ਫਿਰ ਪਾਕਿਸਤਾਨ ਆਪਣੀਆਂ ਗਤੀਵਿਧੀਆਂ ਤੋਂ ਬਾਜ਼ ਨਹੀਂ ਆ ਰਿਹਾ। ਜੰਗਬੰਦੀ ਸਵੀਕਾਰ ਕਰਨ ਦੇ 4 ਘੰਟਿਆਂ ਦੇ ਅੰਦਰ ਹੀ ਪਾਕਿਸਤਾਨ ਨੇ ਇਸ ਨੂੰ ਤੋੜ ਦਿੱਤਾ। ਲਗਭਗ 3 ਘੰਟੇ ਬਾਅਦ ਪਾਕਿਸਤਾਨ ਨੇ ਜੰਮੂ-ਕਸ਼ਮੀਰ ਦੇ ਅਖਨੂਰ, ਪੁੰਛ, ਆਰ. ਐੱਸ. ਪੁਰਾ ਅਤੇ ਨੌਸ਼ਹਿਰਾ ਸੈਕਟਰਾਂ ਵਿੱਚ ਭਾਰੀ ਗੋਲ਼ੀਬਾਰੀ ਕੀਤੀ। ਉਸੇ ਸਮੇਂ ਰਾਜੌਰੀ ਵਿੱਚ ਗੋਲ਼ੀਬਾਰੀ (ਤੋਪ ਅਤੇ ਮੋਰਟਾਰ) ਕੀਤੀ ਗਈ। ਜੰਮੂ-ਕਸ਼ਮੀਰ ਦੇ ਮੁੱਖ ਮੰਤਰੀ ਉਮਰ ਅਬਦੁੱਲਾ ਨੇ ਟਵੀਟ ਕਰਕੇ ਜੰਗਬੰਦੀ ਤੋੜਨ ਦੀ ਜਾਣਕਾਰੀ ਦਿੱਤੀ ਸੀ।
ਇਹ ਵੀ ਪੜ੍ਹੋ: ਜਲੰਧਰ ਦੇ ਬਸਤੀ ਦਾਨਿਸ਼ਮੰਦਾ 'ਚ ਡਰੋਨ ਹਮਲੇ ਦੀ ਵਾਇਰਲ ਖ਼ਬਰ ਦਾ ਸਾਹਮਣੇ ਆਇਆ ਸੱਚ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਧੰਨ ਧੰਨ ਸ੍ਰੀ ਗੁਰੂ ਅਮਰਦਾਸ ਜੀ ਦੇ ਪ੍ਰਕਾਸ਼ ਪੁਰਬ 'ਤੇ ਸੰਗਤਾਂ ਸ੍ਰੀ ਦਰਬਾਰ ਸਾਹਿਬ ਵਿਖੇ ਹੋਈਆਂ ਨਤਮਸਤਕ
NEXT STORY