ਬਠਿੰਡਾ (ਵਿਜੇ ਵਰਮਾ) - ਚੰਡੀਗੜ੍ਹ ’ਚ ਆਯੋਜਿਤ ਰੈਲੀ ’ਚ ਸ਼ਾਮਲ ਹੋ ਕੇ ਵਾਪਸ ਪਰਤ ਰਹੇ ਤਲਵੰਡੀ ਸਾਬੋ ਵਾਸੀ ਰਿਟਾਇਰਡ ਏ. ਐੱਸ. ਆਈ. ਗੁਰਚਰਨ ਸਿੰਘ ਦੀ ਸੜਕ ਹਾਦਸੇ ’ਚ ਮੌਤ ਹੋ ਗਈ। ਇਹ ਹਾਦਸਾ ਪਟਿਆਲਾ ਸਥਿਤ ਗੁਰਦੁਆਰਾ ਸਾਹਿਬ ਪਰਮੇਸ਼ਵਰ ਦੁਆਰ ਦੇ ਨੇੜੇ ਵਾਪਰਿਆ, ਜਿੱਥੇ ਇਕ ਸਵਿਫਟ ਕਾਰ ਨੇ ਉਨ੍ਹਾਂ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ।
ਜਾਣਕਾਰੀ ਅਨੁਸਾਰ ਗੁਰਚਰਨ ਸਿੰਘ 7 ਅਗਸਤ ਨੂੰ ਚੰਡੀਗੜ੍ਹ ’ਚ ਹੋਈ ਰੈਲੀ ’ਚ ਸ਼ਾਮਲ ਹੋਣ ਤੋਂ ਬਾਅਦ ਵਾਪਸ ਪਰਤ ਰਹੇ ਸਨ। ਰਸਤੇ ’ਚ ਉਹ ਪਟਿਆਲਾ ਸਥਿਤ ਗੁਰਦੁਆਰਾ ਸਾਹਿਬ ਪਰਮੇਸ਼ਵਰ ਦੁਆਰ ਵਿਖੇ ਰੁਕੇ ਸਨ। ਇਸੇ ਦੌਰਾਨ ਇਕ ਸਵਿਫਟ ਕਾਰ ਨੇ ਉਨ੍ਹਾਂ ਨੂੰ ਟੱਕਰ ਮਾਰ ਦਿੱਤੀ। ਹਾਦਸੇ ’ਚ ਉਹ ਗੰਭੀਰ ਰੂਪ ’ਚ ਜ਼ਖਮੀ ਹੋ ਗਏ।
ਸਾਥੀਆਂ ਨੇ ਉਨ੍ਹਾਂ ਨੂੰ ਤੁਰੰਤ ਪਟਿਆਲਾ ਦੇ ਇਕ ਹਸਪਤਾਲ ’ਚ ਦਾਖਲ ਕਰਵਾਇਆ, ਜਿੱਥੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਸੀ ਪਰ ਸੱਟਾਂ ਦੀ ਗੰਭੀਰਤਾ ਕਾਰਨ ਇਲਾਜ ਦੌਰਾਨ ਉਨ੍ਹਾਂ ਨੇ ਦਮ ਤੋੜ ਦਿੱਤਾ।
ਇਸ ਸਬੰਧੀ ਜਾਣਕਾਰੀ ਇਕ ਰਿਟਾਇਰਡ ਡੀ.ਐੱਸ.ਪੀ. ਵੱਲੋਂ ਦਿੱਤੀ ਗਈ ਹੈ। ਉੱਥੇ ਹੀ ਬਠਿੰਡਾ ਦੇ ਪ੍ਰਧਾਨ ਰਣਜੀਤ ਸਿੰਘ ਤੂਰ ਨੇ ਵੀ ਰਿਟਾਇਰਡ ਏ.ਐੱਸ.ਆਈ. ਗੁਰਚਰਨ ਸਿੰਘ ਦੇ ਦਿਹਾਂਤ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ। ਉਨ੍ਹਾਂ ਦੱਸਿਆ ਕਿ ਪੋਸਟਮਾਰਟਮ ਦੀ ਕਾਰਵਾਈ ਤੋਂ ਬਾਅਦ ਪਰਿਵਾਰ ਨਾਲ ਸੰਪਰਕ ਕਰ ਕੇ ਅੰਤਿਮ ਸੰਸਕਾਰ ਸਬੰਧੀ ਜਾਣਕਾਰੀ ਦਿੱਤੀ ਜਾਵੇਗੀ।
ਕੈਨੇਡਾ ’ਚ ਜੇਲ ਵਿਭਾਗ 'ਚ ਨੌਕਰੀ ਕਰਦੀ ਰਮਨਦੀਪ ਕੌਰ ਦੀ ਸੜਕ ਹਾਦਸੇ ’ਚ ਮੌਤ
NEXT STORY