ਫਗਵਾੜਾ (ਜਲੋਟਾ) - ਸੰਘਣੀ ਵੱਸੋ ਵਾਲੇ ਗੁਰੂ ਨਾਨਕਪੁਰਾ ਇਲਾਕੇ ’ਚ ਅੱਜ ਉਸ ਵੇਲੇ ਸੰਨਸਨੀ ਫੈਲ ਗਈ, ਜਦੋਂ ਪੰਜਾਬ ਪੁਲਸ ਤੇ ਇੱਕ ਰਿਟਾਇਰਡ ਪੁਲਸ ਇੰਸਪੈਕਟਰ ਦੀ ਭੇਤਭਰੇ ਹਾਲਾਤਾਂ ’ਚ ਸਿਰ ’ਚ ਗੋਲੀ ਲੱਗਣ ਕਾਰਨ ਮੌਤ ਹੋ ਗਈ। ਇਹ ਹਾਦਸਾ ਸੀ ਜਾਂ ਕੁਝ ਹੋਰ, ਖਬਰ ਲਿਖੇ ਜਾਣ ਤੱਕ ਪਤਾ ਨਹੀਂ ਚੱਲ ਸਕਿਆ ਹੈ। ਮ੍ਰਿਤਕ ਦੇ ਪਰਿਵਾਰਿਕ ਮੈਂਬਰਾਂ ਅਨੁਸਾਰ ਉਨ੍ਹਾਂ ਦਾ ਵੀ ਇਹੋ ਕਹਿਣਾ ਹੈ ਕਿ ਗੋਲੀ ਕਿਵੇਂ ਚੱਲੀ ਉਨ੍ਹਾਂ ਨੂੰ ਨਹੀਂ ਪਤਾ ਹੈ।
ਉਨ੍ਹਾਂ ਦੱਸਿਆ ਕਿ ਗੋਲੀ ਚੱਲਣ ਦੀ ਆਵਾਜ਼ ਉਨ੍ਹਾਂ ਨੇ ਕਮਰੇ ਤੋਂ ਸੁਣੀ ਸੀ ਅਤੇ ਜਦੋਂ ਅੰਦਰ ਜਾ ਕੇ ਦੇਖਿਆ ਤਾਂ ਸਭ ਕੁਝ ਖਤਮ ਹੋ ਚੁੱਕਿਆ ਸੀ। ਮ੍ਰਿਤਕ ਰਿਟਾਇਰਡ ਪੁਲਸ ਇੰਸਪੈਕਟਰ ਦੀ ਪਛਾਣ ਕਰਮਜੀਤ ਸਿੰਘ ਸੰਧੂ ਪੁੱਤਰ ਸਰਦਾਰ ਚਰਨਜੀਤ ਸਿੰਘ ਸੰਧੂ ਵਾਸੀ ਗੁਰੂ ਨਾਨਕਪੁਰਾ ਫਗਵਾੜਾ ਵੱਜੋਂ ਹੋਈ ਹੈ।
ਦੱਸਣਯੋਗ ਹੈ ਕਿ ਮ੍ਰਿਤਕ ਕਰਮਜੀਤ ਸਿੰਘ ਸੰਧੂ ਫਗਵਾੜਾ ਪੁਲਸ ’ਚ ਲੰਬੇ ਸਮੇਂ ਤੋਂ ਬਤੌਰ ਸਹਾਇਕ ਸਬ ਇੰਸਪੈਕਟਰ ਤਾਇਨਾਤ ਰਹੇ ਹਨ ਅਤੇ ਸਥਾਨਕ ਲੋਕਾਂ ’ਚ ਉਨ੍ਹਾਂ ਦੀ ਬਹੁਤ ਚੰਗੀ ਸਾਖ ਸੀ।
ਮਾਮਲੇ ਸਬੰਧੀ ਜਾਣਕਾਰੀ ਦਿੰਦੇ ਹੋਏ ਇਲਾਕੇ ਦੇ ਸਾਬਕਾ ਕੌਂਸਲਰ ਅਤੇ ਸੀਨੀਅਰ ਅਕਾਲੀ ਨੇਤਾ ਠੇਕੇਦਾਰ ਬਲਜਿੰਦਰ ਸਿੰਘ ਨੇ ਦੱਸਿਆ ਕਿ ਮ੍ਰਿਤਕ ਰਿਟਾਇਰਡ ਪੁਲਸ ਇੰਸਪੈਕਟਰ ਕਰਮਜੀਤ ਸਿੰਘ ਸੰਧੂ ਗੁਰੂ ਨਾਨਕਪੁਰ ਵੈੱਲਫੇਅਰ ਸੋਸਾਇਟੀ ਦੇ ਪ੍ਰਧਾਨ ਵਜੋਂ ਕੰਮ ਕਰ ਰਹੇ ਸਨ ਅਤੇ ਉਹਨਾਂ ਵੱਲੋਂ ਸਮਾਜ ਸੇਵਾ ਸਬੰਧੀ ਬੇਹੱਦ ਚੰਗੇ ਉਪਰਾਲੇ ਕੀਤੇ ਜਾ ਰਹੇ ਸਨ।
ਜਗ ਬਾਣੀ ਨਾਲ ਗੱਲਬਾਤ ਕਰਦੇ ਹੋਏ ਮਾਮਲੇ ਦੀ ਜਾਂਚ ਕਰ ਰਹੇ ਡੀ.ਐੱਸ.ਪੀ. ਫਗਵਾੜਾ ਸ਼੍ਰੀ ਭਾਰਤ ਭੂਸ਼ਣ ਨੇ ਦੱਸਿਆ ਕਿ ਪੁਲਸ ਨੇ ਮ੍ਰਿਤਕ ਰਿਟਾਇਰਡ ਪੁਲਸ ਇੰਸਪੈਕਟਰ ਕਰਮਜੀਤ ਸਿੰਘ ਸੰਧੂ ਦੀ ਲਾਸ਼ ਨੂੰ ਕਬਜੇ ਚ ਲੈ ਕੇ ਪੋਸਟਮਾਰਟਮ ਲਈ ਸਿਵਿਲ ਹਸਪਤਾਲ ਫਗਵਾੜਾ ਦੇ ਮੁਰਦਾ ਘਰ ਭੇਜ ਦਿੱਤਾ ਹੈ।
ਉਹਨਾਂ ਦੱਸਿਆ ਕਿ ਪੁਲਸ ਨੇ ਮੌਕੇ ਤੋਂ ਮ੍ਰਿਤਕ ਵੱਲੋਂ ਲਿਖਿਆ ਗਿਆ ਕਿਸੇ ਵੀ ਤਰ੍ਹਾਂ ਦਾ ਕੋਈ ਸੂਸਾਈਡ ਨੋਟ ਆਦਿ ਬਰਾਮਦ ਨਹੀਂ ਹੋਇਆ ਹੈ। ਉਹਨਾਂ ਕਿਹਾ ਕਿ ਮ੍ਰਿਤਕ ਦੇ ਪਰਿਵਾਰਿਕ ਮੈਂਬਰਾਂ ਅਤੇ ਇਲਾਕੇ ਚ ਰਹਿ ਰਹੇ ਲੋਕਾਂ ਤੋਂ ਜਾਣਕਾਰੀ ਲਈ ਜਾ ਰਹੀ ਹੈ।
ਦੱਸਣਯੋਗ ਹੈ ਕਿ ਮ੍ਰਿਤਕ ਦੇ ਪਰਿਵਾਰਿਕ ਮੈਂਬਰਾਂ ਦਾ ਵੀ ਇਹੋ ਕਹਿਣਾ ਹੈ ਕਿ ਉਹਨਾਂ ਨੂੰ ਨਹੀਂ ਪਤਾ ਹੈ ਕਿ ਗੋਲੀ ਕਿਵੇਂ ਚੱਲੀ ਹੈ। ਡੀਐੱਸਪੀ ਭਾਰਤ ਭੂਸ਼ਣ ਨੇ ਦੱਸਿਆ ਕੀ ਇਹ ਸਾਰੇ ਮਾਮਲੇ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ।
'ਆਪ' ਸਰਕਾਰ ਨੇ ਹਮੇਸ਼ਾ ਸੱਚਾਈ ਨੂੰ ਦਬਾਉਣ ਦੀ ਕੋਸ਼ਿਸ਼ ਕੀਤੀ: ਕੁਲਵੰਤ ਸਿੰਘ ਮਨਨ
NEXT STORY