ਹਾਜੀਪੁਰ (ਜੋਸ਼ੀ) : ਹਾਜੀਪੁਰ ਦੇ ਮੁਹੱਲਾ ਪੜਾ ਵਿਖੇ ਇੱਕ ਸੇਵਾਮੁਕਤ ਅਧਿਆਪਕ ਦਾ ਉਸਦੇ ਆਪਣੇ ਹੀ ਭਤੀਜੇ ਵੱਲੋਂ ਤੇਜ਼ਧਾਰ ਹਥਿਆਰ ਨਾਲ ਕਤਲ ਕਰਨ ਦਾ ਸਨਸਨੀਖੇਜ਼ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ ਪਛਾਣ ਮਹਿੰਦਰ ਸਿੰਘ ਪੁੱਤਰ ਦੀਵਾਨ ਚੰਦ, ਵਾਸੀ ਮੁਹੱਲਾ ਪੜਾ ਵਜੋਂ ਹੋਈ ਹੈ, ਜੋ ਕਿ ਮੌਜੂਦਾ ਸਮੇਂ ਪਿੰਡ ਦੇ ਲੰਬੜਦਾਰ ਵੀ ਸਨ।
ਇਹ ਵੀ ਪੜ੍ਹੋ : ਪੰਜਾਬ: ਦੋਹਤੇ ਨੇ ਕਰ'ਤਾ ਨਾਨੀ ਦਾ ਕਤਲ! ਹੋਸ਼ ਉਡਾ ਦੇਵੇਗਾ ਪੂਰਾ ਮਾਮਲਾ
ਪ੍ਰਾਪਤ ਜਾਣਕਾਰੀ ਅਨੁਸਾਰ ਐਤਵਾਰ ਦੇਰ ਸ਼ਾਮ ਮਹਿੰਦਰ ਸਿੰਘ ਆਪਣੇ ਘਰ ਦੇ ਬਾਹਰ ਖੜ੍ਹੇ ਸਨ, ਤਾਂ ਅਚਾਨਕ ਉਨ੍ਹਾਂ ਦੇ ਭਤੀਜੇ ਨੇ ਤੇਜ਼ਧਾਰ ਹਥਿਆਰ ਨਾਲ ਉਨ੍ਹਾਂ 'ਤੇ ਹਮਲਾ ਕਰ ਦਿੱਤਾ। ਹਮਲਾਵਰ ਨੇ ਉਨ੍ਹਾਂ ਦੀ ਗਰਦਨ ਅਤੇ ਮੂੰਹ 'ਤੇ ਕਈ ਵਾਰ ਕੀਤੇ। ਘਟਨਾ ਬਾਰੇ ਪਤਾ ਲੱਗਦਿਆਂ ਹੀ ਆਸ-ਪਾਸ ਦੇ ਲੋਕਾਂ ਨੇ ਲੰਬੜਦਾਰ ਮਹਿੰਦਰ ਸਿੰਘ ਨੂੰ ਤੁਰੰਤ ਹਾਜੀਪੁਰ ਦੇ ਸਰਕਾਰੀ ਹਸਪਤਾਲ ਪਹੁੰਚਾਇਆ, ਜਿੱਥੇ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ। ਘਟਨਾ ਦੀ ਸੂਚਨਾ ਮਿਲਦੇ ਹੀ ਐੱਸ.ਐੱਚ.ਓ. ਹਰਪ੍ਰੇਮ ਸਿੰਘ ਪੁਲਸ ਪਾਰਟੀ ਸਮੇਤ ਮੌਕੇ 'ਤੇ ਪਹੁੰਚੇ ਅਤੇ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਸ਼ੁਰੂ ਕਰ ਦਿੱਤੀ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਟਾਂਡਾ ’ਚ ਵੱਡੀ ਵਾਰਦਾਤ: ਲੁਟੇਰਿਆਂ ਨੇ ਸੈਰ ਕਰ ਰਹੇ ਰਿਟਾਇਰਡ ਕੈਪਟਨ ਤੋਂ ਪਿਸਤੌਲ ਦੀ ਨੋਕ ’ਤੇ ਖੋਹਿਆ ਮੋਬਾਈਲ
NEXT STORY