ਫਿਰੋਜ਼ਪੁਰ (ਕੁਮਾਰ)- ਬਦਲਦੇ ਮੌਸਮ ਦੇ ਮੱਦੇਨਜ਼ਰ ਬੀ. ਐੱਸ. ਐੱਫ. ਵੱਲੋਂ ਹੁਸੈਨੀਵਾਲਾ ਜੁਆਇੰਟ ਚੈੱਕ ਪੋਸਟ ’ਤੇ ਹੋਣ ਵਾਲੀ ਰੀਟ੍ਰੀਟ ਸੈਰੇਮਨੀ ਦਾ ਸਮਾਂ ਬਦਲ ਦਿੱਤਾ ਗਿਆ ਹੈ। ਬੀ. ਐੱਸ. ਐੱਫ. ਅਧਿਕਾਰੀਆਂ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਹੁਣ ਹੁਸੈਨੀਵਾਲਾ ਭਾਰਤ-ਪਾਕਿਸਤਾਨ ਸਰਹੱਦ ਦੀ ਜੁਆਇੰਟ ਚੈੱਕ ਪੋਸਟ ’ਤੇ ਰੀਟ੍ਰੀਟ ਸੈਰੇਮਨੀ ਦਾ ਸਮਾਂ ਸ਼ਾਮ 6.30 ਤੋਂ ਲੈ ਕੇ 7 ਵਜੇ ਤੱਕ ਹੋਵੇਗਾ। ਉਨ੍ਹਾਂ ਦੱਸਿਆ ਕਿ ਦੇਸ਼-ਵਿਦੇਸ਼ ਤੋਂ ਰੀਟ੍ਰੀਟ ਸੈਰੇਮਨੀ ਦੇਖਣ ਦੇ ਚਾਹਵਾਨ ਲੋਕ ਆਪਣੀ ਅਗਾਊਂ ਬੁਕਿੰਗ ਕਰਵਾ ਕੇ ਇਸ ਦੇਸ਼-ਭਗਤੀ ਦੇ ਜਜ਼ਬੇ ਨਾਲ ਭਰੀ ਸੈਰੇਮਨੀ ਦਾ ਆਨੰਦ ਲੈ ਸਕਦੇ ਹਨ।
ਪੈਦਲ ਜਾ ਰਹੇ ਵਿਅਕਤੀ ਨੂੰ ਮੋਟਰਸਾਈਕਲ ਸਵਾਰ ਨੇ ਮਾਰੀ ਟੱਕਰ, ਮੌਤ
NEXT STORY