ਚੰਡੀਗੜ੍ਹ (ਬਿਊਰੋ) : ਕਾਦੀਆਂ ਤੋਂ ਕਾਂਗਰਸ ਦੇ ਵਿਧਾਇਕ ਪ੍ਰਤਾਪ ਸਿੰਘ ਬਾਜਵਾ ਨੇ ਪੰਜਾਬ ਤੇ ਹਰਿਆਣਾ ਹਾਈਕੋਰਟ ’ਚ ਸੁਰੱਖਿਆ ’ਚ ਕੀਤੀ ਕਟੌਤੀ ਨੂੰ ਲੈ ਕੇ ਦਿੱਤੀ ਸਫਾਈ ’ਤੇ ‘ਆਪ’ ਸਰਕਾਰ ਨੂੰ ਘੇਰਿਆ ਹੈ। ਕਾਂਗਰਸੀ ਵਿਧਾਇਕ ਬਾਜਵਾ ਨੇ ਟਵੀਟ ਕਰਦਿਆਂ ਕਿਹਾ ਕਿ ਸਰਕਾਰ ਨੇ ਪੰਜਾਬ ਤੇ ਹਰਿਆਣਾ ਹਾਈਕੋਰਟ ’ਚ ਕਿਹਾ ਹੈ ਕਿ ਘੱਲੂਘਾਰਾ ਹਫ਼ਤੇ ਨੂੰ ਧਿਆਨ ’ਚ ਰੱਖਦਿਆਂ ਕਈ ਲੋਕਾਂ ਦੀ ਅਸਥਾਈ ਤੌਰ ’ਤੇ ਸੁਰੱਖਿਆ ਵਾਪਸ ਲਈ ਗਈ ਸੀ। ਉਨ੍ਹਾਂ ਕਿਹਾ ਕਿ ਜਦੋਂ ਸੁਰੱਖਿਆ ’ਚ ਕਟੌਤੀ ਕੀਤੀ ਗਈ ਸੀ ਤਾਂ ਇਸੇ ਆਮ ਆਦਮੀ ਪਾਰਟੀ ਨੇ ਸੋਸ਼ਲ ਮੀਡੀਆ ’ਤੇ ਇਸ਼ਤਿਹਾਰਬਾਜ਼ੀ ਰਾਹੀਂ ਸੁਰੱਖਿਆ ਵਾਪਸੀ ਦਾ ਜਸ਼ਨ ਮਨਾਇਆ ਸੀ। ਬਾਜਵਾ ਨੇ ਕਿਹਾ ਕਿ ਕੀ ਅੱਜ ਇਹ ਸਰਕਾਰ ਝੂਠ ਬੋਲ ਰਹੀ ਹੈ ਜਾਂ ਮਾਣਯੋਗ ਹਾਈਕੋਰਟ ਨੂੰ ਗੁੰਮਰਾਹ ਕਰ ਰਹੀ ਹੈ?
ਇਹ ਵੀ ਪੜ੍ਹੋ : ਸਿੱਧੂ ਮੂਸੇਵਾਲਾ ਦੀ ਪੋਸਟਮਾਰਟਮ ਰਿਪੋਰਟ ’ਚ ਹੋਏ ਅਹਿਮ ਖ਼ੁਲਾਸੇ
ਇਹ ਵੀ ਪੜ੍ਹੋ : PSEB ਨੇ 8ਵੀਂ ਜਮਾਤ ਦਾ ਨਤੀਜਾ ਐਲਾਨਿਆ, ਬਰਨਾਲਾ ਦੇ ਮਨਪ੍ਰੀਤ ਸਿੰਘ ਨੇ ਪਹਿਲਾ ਸਥਾਨ ਕੀਤਾ ਹਾਸਲ
ਜ਼ਿਕਰਯੋਗ ਹੈ ਕਿ ‘ਆਪ’ ਸਰਕਾਰ ਨੇ 28 ਮਈ ਨੂੰ ਕਈ ਡੇਰਾ ਮੁਖੀਆਂ ਸਮੇਤ 424 ਲੋਕਾਂ ਦੀ ਸੁਰੱਖਿਆ ’ਚ ਕਟੌਤੀ ਕਰ ਦਿੱਤੀ ਸੀ। ਜਿਨ੍ਹਾਂ ਲੋਕਾਂ ਦੀ ਸੁਰੱਖਿਆ ’ਚ ਕਟੌਤੀ ਕੀਤੀ ਗਈ ਸੀ, ਉਨ੍ਹਾਂ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਵੀ ਸ਼ਾਮਲ ਸਨ। ਸਿੱਧੂ ਮੂਸੇਵਾਲਾ ਦੀ ਸੁਰੱਖਿਆ ਘਟਾਉਣ ਦੇ ਇਕ ਦਿਨ ਬਾਅਦ 29 ਮਈ ਨੂੰ ਉਨ੍ਹਾਂ ਦਾ ਅਣਪਛਾਤੇ ਹਮਲਾਵਰਾਂ ਵੱਲੋਂ ਮਾਨਸਾ ਦੇ ਪਿੰਡ ਜਵਾਹਰਕੇ ਵਿਖੇ ਦਿਨ-ਦਿਹਾੜੇ ਗੋਲ਼ੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਇਸ ਦਰਦਨਾਕ ਕਤਲ ਤੋਂ ਬਾਅਦ ਸੁਰੱਖਿਆ ਕਟੌਤੀ ਨੂੰ ਲੈ ਕੇ ‘ਆਪ’ ਸਰਕਾਰ ਵਿਰੋਧੀਆਂ ਦੇ ਨਿਸ਼ਾਨੇ ’ਤੇ ਆ ਗਈ ਸੀ। ਇਸੇ ਦਰਮਿਆਨ ਸੁਰੱਖਿਆ ’ਚ ਕਟੌਤੀ ਕਰਨ ਨੂੰ ਲੈ ਕੇ ਪੰਜਾਬ ਤੇ ਹਰਿਆਣਾ ਹਾੲੀਕੋਰਟ ਨੇ ਵੀ ਪੰਜਾਬ ਸਰਕਾਰ ਤੋਂ ਜਵਾਬ ਮੰਗਿਆ ਸੀ।
ਪਸ਼ਚਾਤਾਪ ਦਿਵਸ ਮੌਕੇ ਬੁਰਜ ਜਵਾਹਰ ਸਿੰਘ ਵਾਲਾ ਪਹੁੰਚੇ 'ਆਪ' ਵਿਧਾਇਕ ਕੁੰਵਰ ਵਿਜੇ ਪ੍ਰਤਾਪ ਸਿੰਘ
NEXT STORY