ਮਾਛੀਵਾੜਾ ਸਾਹਿਬ (ਟੱਕਰ) - ਪੰਜਾਬ ਸਰਕਾਰ ਦੀਆਂ ਹਦਾਇਤਾਂ ’ਤੇ ਜ਼ਿਲ੍ਹਾ ਲੁਧਿਆਣਾ ’ਚ ਡਿਪਟੀ ਕਮਿਸ਼ਨਰ ਵਰਿੰਦਰ ਸ਼ਰਮਾ ਦੇ ਆਦੇਸ਼ਾਂ ਤਹਿਤ ਜਾਇਦਾਦਾਂ ਦੇ ਕੁਲੈਕਟਰ ਰੇਟ 15 ਫੀਸਦੀ ਵਧਾ ਦਿੱਤੇ ਗਏ ਹਨ, ਜਿਸ ਨਾਲ ਹੁਣ ਰਜਿਸਟਰੀਆਂ ਕਰਵਾਉਣ ਵਾਲਿਆਂ ’ਤੇ ਵਾਧੂ ਆਰਥਿਕ ਬੋਝ ਪਵੇਗਾ। ਪ੍ਰਾਪਤ ਜਾਣਕਾਰੀ ਅਨੁਸਾਰ ਡਿਪਟੀ ਕਮਿਸ਼ਨਰ ਲੁਧਿਆਣਾ ਵਲੋਂ ਆਪਣੇ ਜ਼ਿਲ੍ਹੇ ਅਧੀਨ ਪੈਂਦੀਆਂ ਸਾਰੀਆਂ ਤਹਿਸੀਲਾਂ ਤੋਂ ਤਜਵੀਜ਼ਾਂ ਮੰਗੀਆਂ ਸਨ ਕਿ ਉਨ੍ਹਾਂ ਦੀ ਹਦੂਦ ’ਚ ਜੋ ਪ੍ਰਾਪਰਟੀਆਂ ਹਨ, ਉਨ੍ਹਾਂ ਦੇ ਭਾਅ ਵਧੇ ਹਨ ਜਾਂ ਘਟੇ, ਦੇ ਤਹਿਤ ਅਧਿਕਾਰੀਆਂ ਨੇ ਆਪਣੀਆਂ ਰਿਪੋਰਟਾਂ ਭੇਜ ਦਿੱਤੀਆਂ।
ਪੜ੍ਹੋ ਇਹ ਵੀ ਖ਼ਬਰ - ਸ੍ਰੀ ਹਰਿਮੰਦਰ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਕਰਵਾਉਣ ਦੀ ਚਾਹਵਾਨ ਸੰਗਤ ਲਈ ਅਹਿਮ ਖ਼ਬਰ
ਦੱਸ ਦੇਈਏ ਕਿ ਪੰਜਾਬ ਸਰਕਾਰ ਦੇ ਖ਼ਜਾਨੇ ਦੀ ਵਿੱਤੀ ਹਾਲਤ ਜ਼ਿਆਦਾ ਵਧੀਆ ਨਾ ਹੋਣ ਕਾਰਣ ਮਾਲ ਵਿਭਾਗ ਰਾਹੀਂ ਲੋਕਾਂ ’ਤੇ ਆਰਥਿਕ ਬੋਝ ਪਾ ਕੇ ਇਹ ਖ਼ਜਾਨਾ ਭਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਇਸ ਤਹਿਤ ਜ਼ਿਲ੍ਹਾ ਲੁਧਿਆਣਾ ਦੇ ਪੇਂਡੂ ਖੇਤਰ ’ਚ ਜੋ ਰਜਿਸਟਰੀਆਂ ਹੋਣਗੀਆਂ, ਉਨ੍ਹਾਂ ਦੇ ਕੁਲੈਕਟਰ ਰੇਟ 15 ਫੀਸਦੀ ਵਧਾ ਦਿੱਤੇ ਗਏ ਹਨ। ਇਹ ਵੀ ਜਾਣਕਾਰੀ ਮਿਲੀ ਹੈ ਕਿ ਸ਼ਹਿਰੀ ਖੇਤਰ ’ਚ ਜਾਇਦਾਦਾਂ ਦੇ ਕੁਲੈਕਟਰ ਰੇਟ 1 ਅਪ੍ਰੈਲ ਤੋਂ 15 ਫੀਸਦੀ ਵਧਾਏ ਜਾ ਰਹੇ ਹਨ, ਜਿਸ ਤਹਿਤ ਪੰਜਾਬ ਦੇ ਖ਼ਜਾਨੇ ’ਚ ਹਰੇਕ ਸਾਲ ਲੁਧਿਆਣਾ ਜ਼ਿਲ੍ਹੇ ਤੋਂ ਕਰੋੜਾਂ ਰੁਪਏ ਮਾਲੀਆ ਜਮ੍ਹਾਂ ਹੋਵੇਗਾ।
ਪੜ੍ਹੋ ਇਹ ਵੀ ਖ਼ਬਰ - ਕਲਯੁੱਗੀ ਪਤੀ ਦਾ ਕਾਰਾ: ਪਤਨੀ ਦੇ ਸਿਰ ’ਚ ਘੋਟਣਾ ਮਾਰ ਕੀਤਾ ਕਤਲ, ਪਿੱਛੋਂ ਖੁਰਦ-ਬੁਰਦ ਕੀਤੀ ਲਾਸ਼
ਸਰਕਾਰ ਵਲੋਂ ਜਾਰੀ ਹਦਾਇਤਾਂ ਤੇ ਸਰਵੇ ਅਨੁਸਾਰ ਜਾਇਦਾਦਾਂ ਦਾ ਕੁਲੈਕਟਰ ਰੇਟ ਵਧਾਇਆ ਗਿਆ: ਡੀ.ਸੀ.
ਇਸ ਸਬੰਧੀ ਜਦੋਂ ਲੁਧਿਆਣਾ ਦੇ ਡਿਪਟੀ ਕਮਿਸ਼ਨਰ ਵਰਿੰਦਰ ਕੁਮਾਰ ਸ਼ਰਮਾ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਸਰਕਾਰ ਨੇ ਹਦਾਇਤਾਂ ਕੀਤੀਆਂ ਸਨ ਕਿ ਆਪਣੇ ਜ਼ਿਲ੍ਹੇ ’ਚ ਸਾਰੇ ਡੀ.ਸੀ. ਕੁਲੈਕਟਰ ਰੇਟ ਵਧਾਉਣ ਸਬੰਧੀ ਸਰਵੇ ਕਰਵਾਉਣ। ਇਸ ਤੋਂ ਬਾਅਦ ਤਿਆਰ ਕੀਤੀਆਂ ਰਿਪੋਰਟਾਂ ਅਨੁਸਾਰ ਕੁਲੈਕਟਰ ਰੇਟਾਂ ’ਚ 15 ਫੀਸਦੀ ਵਾਧਾ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸ਼ਹਿਰੀ ਖੇਤਰ ’ਚ ਕੁਲੈਕਟਰ ਰੇਟ ਵਧਾਉਣ ਲਈ ਸਰਵੇ ਚੱਲ ਰਿਹਾ ਹੈ, ਜੋ 1 ਅਪ੍ਰੈਲ ਤੋਂ ਨਵੇਂ ਰੇਟ ਲਾਗੂ ਹੋ ਜਾਣਗੇ।
ਪੜ੍ਹੋ ਇਹ ਵੀ ਖ਼ਬਰ - ਰੰਜ਼ਿਸ਼ ਤਹਿਤ ਇਕ ਜਨਾਨੀ ਨੇ ਦੂਜੀ ਜਨਾਨੀ ਦੇ ਸਿਰ ’ਚ ਕੁੱਕਰ ਮਾਰ ਕੀਤਾ ਕਤਲ
ਕੁਲੈਕਟਰ ਰੇਟ ਵਧਣ ਕਾਰਣ ਪ੍ਰਾਪਰਟੀ ਕਾਰੋਬਾਰ ਹੋਵੇਗਾ ਪ੍ਰਭਾਵਿਤ
ਪੰਜਾਬ ’ਚ ਪਿਛਲੇ ਕਈ ਸਾਲਾਂ ਤੋਂ ਪ੍ਰਾਪਰਟੀ ਕਾਰੋਬਾਰ ਬੜੇ ਮੰਦੀ ਦੇ ਦੌਰ ’ਚੋਂ ਗੁਜ਼ਰ ਰਿਹਾ ਹੈ ਅਤੇ ਕੋਰੋਨਾ ਮਹਾਮਾਰੀ ਤੋਂ ਬਾਅਦ ਜਿਉਂ ਹਾਲਾਤ ਕੁਝ ਸੁਧਰੇ ਤਾਂ ਇਹ ਕਾਰੋਬਾਰ ਵੀ ਕੁਝ ਸੁਧਰਦਾ ਨਜ਼ਰ ਆ ਰਿਹਾ ਸੀ। ਹੁਣ ਸਰਕਾਰ ਵਲੋਂ ਕੁਲੈਕਟਰ ਰੇਟ ਵਧਾਉਣ ਕਾਰਣ ਲੋਕਾਂ ’ਤੇ ਕਾਫ਼ੀ ਆਰਥਿਕ ਬੋਝ ਪਵੇਗਾ, ਜਿਸ ਕਾਰਣ ਇਸ ਦਾ ਕਾਰੋਬਾਰ ਕਰਨ ਵਾਲੇ ਪ੍ਰਭਾਵਿਤ ਹੋਣਗੇ। ਇਸ ਸਬੰਧੀ ਪ੍ਰਾਪਰਟੀ ਦਾ ਕਾਰੋਬਾਰ ਕਰਨ ਵਾਲੇ ਭੁਪਿੰਦਰ ਸਿੰਘ, ਛਿੰਦਰਪਾਲ, ਸਰੂਪ ਸਿੰਘ ਨੇ ਦੱਸਿਆ ਕਿ ਜ਼ਮੀਨਾਂ ਦੇ ਭਾਅ ’ਚ ਪਹਿਲਾਂ ਨਾਲੋਂ 30 ਤੋਂ 40 ਫੀਸਦੀ ਗਿਰਾਵਟ ਆਈ ਹੈ, ਜਦਕਿ ਪਲਾਟਾਂ ’ਚ 50 ਫੀਸਦੀ ਗਿਰਾਵਟ ਆਈ ਹੈ ਅਤੇ ਜੇਕਰ ਸਰਕਾਰ ਵਲੋਂ ਕੁਲੈਕਟਰ ਰੇਟ ਹੋਰ ਵਧਾ ਦਿੱਤੇ ਤਾਂ ਇਸ ਦਾ ਸਿੱਧਾ ਅਸਰ ਜਾਇਦਾਦਾਂ ’ਤੇ ਪਵੇਗਾ ਅਤੇ ਇਨ੍ਹਾਂ ਦੇ ਭਾਅ ’ਚ ਹੋਰ ਗਿਰਾਵਟ ਆ ਸਕਦੀ ਹੈ। ਉਨ੍ਹਾਂ ਕਿਹਾਕਿ ਸਰਕਾਰ ਪ੍ਰਾਪਰਟੀ ਕਾਰੋਬਾਰ ਨੂੰ ਪ੍ਰਫੁਲਿੱਤ ਕਰਨ ਲਈ ਕੁਲੈਕਟਰ ਰੇਟ ਵਧਾਉਣ ਦੀ ਬਜਾਏ ਇਸ ਨੂੰ ਘੱਟ ਕਰੇ।
ਪੜ੍ਹੋ ਇਹ ਵੀ ਖ਼ਬਰ - ਅੰਨ੍ਹੇ ਕਤਲ ਦੀ ਸੁਲਝੀ ਗੁੱਥੀ: ਪ੍ਰੇਮ ਸਬੰਧਾਂ ’ਚ ਰੋੜਾ ਬਣੇ ਪਤੀ ਦਾ ਆਸ਼ਕ ਨਾਲ ਮਿਲ ਪਤਨੀ ਨੇ ਕੀਤਾ ਸੀ ਕਤਲ
ਗਰਲਫਰੈਂਡ ਲਈ NRI ਕੁੜੀ ਨਾਲ ਵਿਆਹ ਕਰਵਾ ਕੈਨੇਡਾ ਪੁੱਜਾ ਨੌਜਵਾਨ, ਪੂਰਾ ਮਾਮਲਾ ਕਰੇਗਾ ਹੈਰਾਨ
NEXT STORY