ਬਠਿੰਡਾ (ਵਿਜੇ ਵਰਮਾ) : ਡੀ. ਸੀ. ਸ਼ੌਕਤ ਅਹਿਮਦ ਪਰੇ ਨੇ ਮਾਲ ਵਿਭਾਗ ਦੇ ਅਧਿਕਾਰੀਆਂ ਨਾਲ ਮਹੀਨਾਵਾਰ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਉਨ੍ਹਾਂ ਨੂੰ ਮਾਲ ਵਿਭਾਗ ਨਾਲ ਸਬੰਧਤ ਸਾਰੇ ਲੰਬਿਤ ਮਾਮਲਿਆਂ ਨੂੰ ਪਹਿਲ ਦੇ ਆਧਾਰ ’ਤੇ ਨਿਪਟਾਉਣ ਦੇ ਨਿਰਦੇਸ਼ ਦਿੱਤੇ। ਡੀ. ਸੀ. ਨੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਕਿਹਾ ਕਿ ਵੰਡ ਦੇ ਮਾਮਲਿਆਂ ਤੋਂ ਇਲਾਵਾ, ਰਿਕਵਰੀ ਕੇਸਾਂ ਦਾ ਵੀ ਜਲਦੀ ਤੋਂ ਜਲਦੀ ਨਿਪਟਾਰਾ ਕੀਤਾ ਜਾਵੇ। ਉਨ੍ਹਾਂ ਇੰਤਕਾਲ, ਹੱਦਬੰਦੀ, ਜਮ੍ਹਾਬੰਦੀ, ਗਿਰਦਾਵਰੀ ਅਤੇ ਮੇਰਾ ਘਰ, ਮੇਰੇ ਨਾਮ ਆਦਿ ਦੇ ਕੰਮਾਂ ਦੀ ਸਮੀਖਿਆ ਕੀਤੀ ਅਤੇ ਅਧਿਕਾਰੀਆਂ ਨੂੰ ਜ਼ਰੂਰੀ ਦਿਸ਼ਾ-ਨਿਰਦੇਸ਼ ਦਿੱਤੇ। ਫਿਰ ਉਨ੍ਹਾਂ ਜ਼ਿਲਾ ਸਿਹਤ ਸੋਸਾਇਟੀ ਦੀ ਮੀਟਿੰਗ ’ਚ ਲੋਕਾਂ ਲਈ ਵਿਭਾਗ ਵੱਲੋਂ ਚਲਾਈਆਂ ਜਾ ਰਹੀਆਂ ਸਿਹਤ ਯੋਜਨਾਵਾਂ ਦੀ ਸਮੀਖਿਆ ਕੀਤੀ।
ਇਹ ਵੀ ਪੜ੍ਹੋ : ਪੰਜਾਬ ਦੇ ਆਂਗਨਵਾੜੀ ਸੈਂਟਰਾਂ ਨੂੰ ਲੈ ਕੇ ਵੱਡੀ ਖ਼ਬਰ, ਸਰਕਾਰ ਵੱਲੋਂ ਨਵੇਂ ਹੁਕਮ ਜਾਰੀ
ਉਨ੍ਹਾਂ ਕਿਹਾ ਕਿ ਵਿਭਾਗ ਵੱਲੋਂ ਦਿੱਤੇ ਗਏ ਟੀਚਿਆਂ ਨੂੰ ਪ੍ਰਾਪਤ ਕਰਨਾ ਲਾਜ਼ਮੀ ਬਣਾਇਆ ਜਾਵੇ। ਇਸ ਦੌਰਾਨ ਉਨ੍ਹਾਂ ਡਰੱਗ ਇੰਸਪੈਕਟਰਾਂ ਨੂੰ ਸ਼ਹਿਰਾਂ ਦੇ ਨਾਲ-ਨਾਲ ਪਿੰਡਾਂ ’ਚ ਸਥਾਪਿਤ ਕੈਮਿਸਟ ਦੁਕਾਨਾਂ ਦੀ ਜਾਂਚ ਕਰਨਾ ਲਾਜ਼ਮੀ ਕਰਨ ਦੇ ਨਿਰਦੇਸ਼ ਦਿੱਤੇ। ਇਸ ਤੋਂ ਇਲਾਵਾ ਉਨ੍ਹਾਂ ਇਹ ਵੀ ਕਿਹਾ ਕਿ ਬਿਨਾਂ ਲਾਇਸੈਂਸ ਦੇ ਚੱਲ ਰਹੀਆਂ ਕੈਮਿਸਟ ਦੁਕਾਨਾਂ ਵਿਰੁੱਧ ਤੁਰੰਤ ਕਾਰਵਾਈ ਕੀਤੀ ਜਾਵੇ।
ਇਹ ਵੀ ਪੜ੍ਹੋ : 25 ਤੋਂ 29 ਜੂਨ ਤੱਕ ਪੂਰੇ ਪੰਜਾਬ ’ਚ ਦੁਕਾਨਾਂ ਬੰਦ ਰੱਖਣ ਦਾ ਐਲਾਨ
ਸੜਕ ਸੁਰੱਖਿਆ ਮੀਟਿੰਗ ਦੌਰਾਨ ਡੀ. ਸੀ. ਨੇ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਕੂਲ ਵੈਨ ਚਾਲਕਾਂ ਲਈ ਡਰਾਈਵਿੰਗ ਲਾਇਸੈਂਸ, ਪੁਲਸ ਵੈਰੀਫਿਕੇਸ਼ਨ, ਡੋਪ ਟੈਸਟ ਅਤੇ ਅੱਖਾਂ ਦੀ ਜਾਂਚ ਲਾਜ਼ਮੀ ਕੀਤੀ ਜਾਵੇ। ਇਸ ਤੋਂ ਇਲਾਵਾ ਉਨ੍ਹਾਂ ਇਹ ਵੀ ਕਿਹਾ ਕਿ ਸਵੇਰ ਦੀ ਸਭਾ ਦੌਰਾਨ ਸਕੂਲੀ ਵਿਦਿਆਰਥੀਆਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਨਾ ਲਾਜ਼ਮੀ ਕੀਤਾ ਜਾਵੇ। ਉਨ੍ਹਾਂ ਪ੍ਰਭਾਵਿਤ ਥਾਵਾਂ ਦੀ ਪਛਾਣ ਕਰਨ ਅਤੇ ਉੱਥੇ ਢੁੱਕਵੇਂ ਪ੍ਰਬੰਧ ਕਰਨ ਦੇ ਵੀ ਨਿਰਦੇਸ਼ ਦਿੱਤੇ, ਤਾਂ ਜੋ ਜ਼ਿਲੇ ਵਿਚ ਆਵਾਜਾਈ ਸੁਚਾਰੂ ਰਹੇ ਅਤੇ ਹਾਦਸਿਆਂ ਨੂੰ ਰੋਕਿਆ ਜਾ ਸਕੇ। ਉਨ੍ਹਾਂ ਕਿਹਾ ਕਿ ਹਸਪਤਾਲ ਦੇ ਨੇੜੇ ਸਪੀਡ ਬ੍ਰੇਕਰ ਬਣਾਉਣ ਦੇ ਹੁਕਮ ਲਾਜ਼ਮੀ ਕੀਤੇ ਜਾਣ।
ਇਹ ਵੀ ਪੜ੍ਹੋ : ਪੰਜਾਬ : ਅਧਿਕਾਰੀਆਂ/ਕਰਮਚਾਰੀਆਂ ਦੀਆਂ ਛੁੱਟੀਆਂ ਤਿੰਨ ਮਹੀਨਿਆਂ ਲਈ ਰੱਦ
ਇਸ ਮੌਕੇ ਉਨ੍ਹਾਂ ਜ਼ਿਲਾ ਖੇਡ ਅਫਸਰ ਨੂੰ ਹਦਾਇਤ ਕੀਤੀ ਕਿ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਮੈਦਾਨ ਬਣਾ ਕੇ ਵੱਖ-ਵੱਖ ਤਰ੍ਹਾਂ ਦੀਆਂ ਖੇਡਾਂ ਦਾ ਆਯੋਜਨ ਯਕੀਨੀ ਬਣਾਇਆ ਜਾਵੇ, ਤਾਂ ਜੋ ਵੱਧ ਤੋਂ ਵੱਧ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਿਆ ਜਾ ਸਕੇ। ਇਸ ਦੌਰਾਨ ਐੱਸ.ਐੱਸ. ਪੀ. ਅਮਨੀਤ ਕੌਂਡਲ ਨੇ ਜ਼ਿਲੇ ਵਿਚ ਨਸ਼ਿਆਂ ਦੀ ਦੁਰਵਰਤੋਂ ਨੂੰ ਰੋਕਣ ਲਈ ਹੁਣ ਤਕ ਕੀਤੀਆਂ ਗਈਆਂ ਗਤੀਵਿਧੀਆਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਸਾਂਝੀ ਕੀਤੀ। ਇਸ ਮੌਕੇ ਸਿਵਲ ਸਰਜਨ ਡਾ. ਰਮਨਦੀਪ ਸਿੰਗਲਾ, ਜ਼ਿਲਾ ਸਿਹਤ ਅਧਿਕਾਰੀ ਡਾ. ਊਸ਼ਾ ਗੋਇਲ, ਜ਼ਿਲਾ ਪਰਿਵਾਰ ਅਤੇ ਭਲਾਈ ਅਧਿਕਾਰੀ ਡਾ. ਸੁਖਜਿੰਦਰ ਸਿੰਘ ਗਿੱਲ, ਜ਼ਿਲਾ ਟੀਕਾਕਰਨ ਅਧਿਕਾਰੀ ਮੀਨਾਕਸ਼ੀ ਸਿੰਗਲਾ, ਐੱਸ. ਡੀ. ਐੱਮ. ਬਠਿੰਡਾ ਬਲਕਰਨ ਸਿੰਘ ਮਾਹਲ, ਐੱਸ. ਡੀ. ਐੱਮ. ਮੌੜ ਸੁਖਰਾਜ ਸਿੰਘ, ਐੱਸ. ਡੀ. ਐੱਮ. ਤਲਵੰਡੀ ਸਾਬੋ ਪੰਕਜ, ਆਰ.ਟੀ.ਓ. ਪੁਨੀਤ ਸ਼ਰਮਾ, ਤਹਿਸੀਲਦਾਰ-ਨਾਇਬ ਤਹਿਸੀਲਦਾਰ ਅਤੇ ਹੋਰ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।
ਇਹ ਵੀ ਪੜ੍ਹੋ : Punjab : ਪਾਸਪੋਰਟ ਬਨਵਾਉਣ ਵਾਲਿਆਂ ਖ਼ੁਸ਼ਖ਼ਬਰੀ, ਹੁਣ ਲਿਆ ਗਿਆ ਵੱਡਾ ਫ਼ੈਸਲਾ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
'ਯੁੱਧ ਨਸ਼ਿਆਂ ਵਿਰੁੱਧ': ਤਪਾ ਮੰਡੀ 'ਚ ਵਿਸ਼ੇਸ਼ ਸਰਚ ਆਪ੍ਰੇਸ਼ਨ, ਇਹ ਕੁਝ ਹੋਇਆ ਬਰਾਮਦ
NEXT STORY