ਪਟਿਆਲਾ (ਪਰਮੀਤ) : ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਿਟਿਡ (ਪੀ. ਐੱਸ. ਪੀ. ਸੀ. ਐੱਲ.) ਨੇ ਆਪਣੇ ਕਰਮਚਾਰੀਆਂ ਲਈ ਸੋਧਿਆ ਤਨਖਾਹ ਦਾ ਪੈਮਾਨਾ ਜਾਰੀ ਕਰ ਦਿੱਤਾ ਹੈ, ਜੋ 31 ਅਕਤੂਬਰ, 2021 ਤੋਂ ਲਾਗੂ ਹੋਵੇਗਾ। ਇਹ ਫ਼ੈਸਲਾ ਬੋਰਡ ਆਫ਼ ਡਾਇਰੈਕਟਰਜ਼ ਦੀ 108ਵੀਂ ਮੀਟਿੰਗ ਦੌਰਾਨ 23 ਸਤੰਬਰ, 2024 ਨੂੰ ਪਾਸ ਕੀਤੇ ਗਏ ਪ੍ਰਸਤਾਅ ਤੋਂ ਬਾਅਦ ਲਾਗੂ ਕੀਤਾ ਗਿਆ ਹੈ। ਸੋਧਿਆ ਤਨਖਾਹ ਦਾ ਪੈਮਾਨਾ ਉਨ੍ਹਾਂ ਕਰਮਚਾਰੀਆਂ ਨੂੰ ਲਾਭ ਪਹੁੰਚਾਏਗਾ, ਜਿਨ੍ਹਾਂ ਨੇ 9, 16 ਅਤੇ 23 ਸਾਲ ਦੀ ਸੇਵਾ ਪੂਰੀ ਕਰ ਲਈ ਹੈ। ਇਹ ਸੋਧ 2016 ਵਿਚ ਸਰਕਾਰ ਵਲੋਂ ਜਾਰੀ ਕੀਤੇ ਗਏ ਸੋਧੇ ਤਨਖਾਹ ਦੇ ਪੈਮਾਨੇ ਨਾਲ ਤਾਲਮੇਲ ਕਰਦਾ ਹੈ।
ਇਹ ਵੀ ਪੜ੍ਹੋ : ਪੰਜਾਬ ਸਰਕਾਰ ਵਲੋਂ ਸੂਬੇ ਦੇ ਲੋਕਾਂ ਨੂੰ ਦੀਵਾਲੀ ਦਾ ਤੋਹਫ਼ਾ
ਪੰਜਾਬ ਸਰਕਾਰ ਵਲੋਂ ਜਾਰੀ ਪੱਤਰ ਵਿਚ ਲਿਖਿਆ ਗਿਆ ਹੈ ਕਿ ਪੀ. ਐੱਸ. ਪੀ. ਸੀ. ਐੱਲ. ਦੇ ਅਧਿਕਾਰੀਆਂ/ਕਰਮਚਾਰੀਆਂ ਨੂੰ 2016 ਦੇ ਸੋਧੇ ਸਕੇਲਾਂ ਵਿਚ 9 16 23 ਸਾਲਾ ਸਮਾਂ ਬੱਦ ਸੇਕਲਾ ਏਪੀਆਈ ਦਾ ਲਾਭ ਮਿਤੀ 31.10.2021 ਤੋਂ ਬਾਅਦ ਵੀ ਲਾਗੂ ਕੀਤਾ ਜਾਂਦਾ ਹੈ।
ਇਹ ਵੀ ਪੜ੍ਹੋ : ਪੰਜਾਬ ਦਾ ਇਹ ਨੈਸ਼ਨਲ ਹਾਈਵੇਅ ਹੋਇਆ ਜਾਮ, ਠੱਪ ਹੋਈ ਆਵਾਜਾਈ, ਲੱਗੀਆਂ ਲੰਬੀਆਂ ਲਾਈਨਾਂ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਪੰਜਾਬ 'ਚ ਹੁਣ ਤੱਕ ਕਰੀਬ 90 ਫ਼ੀਸਦੀ ਝੋਨੇ ਦੀ ਹੋਈ ਖ਼ਰੀਦ
NEXT STORY